Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਜੀਤ ਸਿੰਘ ਬੇਦੀ ਨੇ ਵੱਖ-ਵੱਖ ਵਾਰਡਾਂ ਦੇ ਬੂਥਾਂ ਦਾ ਕੀਤਾ ਦੌਰਾ

ਕਿਹਾ – ਮੋਹਾਲੀ ਨਗਰ ਨਿਗਮ ਵਿੱਚ ਵਿੱਚ ਕਾਂਗਰਸ ਦੀ ਵਾਪਸੀ ਤੈਅ, ਬਣੇਗਾ ਮੇਅਰ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 26 May 2026

Last updated on: May 26, 2026, 17:05 IST

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਹਰ ਪਾਰਟੀ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਾ ਰਹੀ ਹੈ। ਇਸੇ ਕੜੀ ਤਹਿਤ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਰਕਰਾਂ ਅਤੇ ਸਮਰਥਕਾਂ ਦਾ ਹੌਸਲਾ ਵਧਾਇਆ।

ਇਸ ਦੌਰਾਨ ਕੁਲਜੀਤ ਸਿੰਘ ਬੇਦੀ ਦਾ ਕਈ ਥਾਵਾਂ ‘ਤੇ ਪਾਰਟੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਬੂਥਾਂ ‘ਤੇ ਮੌਜੂਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਰਥਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਬੇਦੀ ਨੇ ਕਿਹਾ ਕਿ ਮੋਹਾਲੀ ਦੀ ਜਨਤਾ ਇਸ ਵਾਰ ਨਗਰ ਨਿਗਮ ਵਿੱਚ ਮੁੜ ਕਾਂਗਰਸ ਪਾਰਟੀ ਨੂੰ ਲਿਆਉਣ ਦਾ ਮਨ ਬਣਾ ਚੁੱਕੀ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇ ਰਹੇ ਹਨ।

ਉਹਨਾਂ ਕਿਹਾ ਕਿ ਜਿੱਥੇ ਜਿੱਥੇ ਵੀ ਉਹ ਚੋਣ ਪ੍ਰਚਾਰ ਜਾਂ ਬੂਥ ਦੌਰਿਆਂ ਲਈ ਗਏ ਹਨ, ਉਥੇ ਲੋਕਾਂ ਵਿੱਚ ਕਾਂਗਰਸ ਪਾਰਟੀ ਲਈ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ, ਅਧੂਰੇ ਕੰਮਾਂ ਅਤੇ ਲੋਕਾਂ ਨਾਲ ਕੀਤੇ ਗਏ ਲਾਰਿਆਂ ਤੋਂ ਤੰਗ ਆ ਚੁੱਕੇ ਹਨ। 

ਉਹਨਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਦਾ ਰੁਝਾਨ ਸਾਫ ਦੱਸ ਰਿਹਾ ਹੈ ਕਿ ਮੋਹਾਲੀ ਵਿੱਚ ਇਸ ਵਾਰ ਕਾਂਗਰਸ ਪਾਰਟੀ ਦੀ ਮਜ਼ਬੂਤ ਵਾਪਸੀ ਹੋਣ ਜਾ ਰਹੀ ਹੈ। ਕੁਲਜੀਤ ਸਿੰਘ ਬੇਦੀ ਨੇ ਦਾਅਵਾ ਕੀਤਾ ਕਿ ਖਾਸ ਤੌਰ ‘ਤੇ ਮੁਲਾਜ਼ਮ ਵਰਗ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਨਾਰਾਜ਼ਗੀ ਹੈ। 

ਉਹਨਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪਿਛਲੇ ਸਮੇਂ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਰੈਲੀਆਂ ਤੱਕ ਕੱਢੀਆਂ, ਜਿਸ ਨਾਲ ਸਾਫ ਹੈ ਕਿ ਕਰਮਚਾਰੀ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ। ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਰਹਿੰਦਾ ਮੁਲਾਜ਼ਮ ਵਰਗ ਇਸ ਵਾਰ ਵੋਟਾਂ ਰਾਹੀਂ ਆਪਣਾ ਗੁੱਸਾ ਜ਼ਾਹਿਰ ਕਰਨ ਲਈ ਤਿਆਰ ਬੈਠਾ ਹੈ।

ਉਹਨਾਂ ਕਿਹਾ ਕਿ ਸਿਰਫ ਕਰਮਚਾਰੀ ਹੀ ਨਹੀਂ, ਸਗੋਂ ਕਿਸਾਨ, ਵਪਾਰੀ, ਮਹਿਲਾਵਾਂ ਅਤੇ ਨੌਜਵਾਨ ਵਰਗ ਵੀ ਕਾਂਗਰਸ ਪਾਰਟੀ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ। ਹਰ ਵਰਗ ਨੂੰ ਇਹ ਯਕੀਨ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਮੋਹਾਲੀ ਦੇ ਵਿਕਾਸ ਨੂੰ ਮੁੜ ਰਫ਼ਤਾਰ ਦੇ ਸਕਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ। 

ਉਹਨਾਂ ਕਿਹਾ ਕਿ ਮੋਹਾਲੀ ਦੇ ਲੋਕ ਵਿਕਾਸ, ਸਾਫ਼-ਸੁਥਰੀ ਪ੍ਰਸ਼ਾਸਨਿਕ ਪ੍ਰਣਾਲੀ ਅਤੇ ਬੁਨਿਆਦੀ ਸਹੂਲਤਾਂ ਦੀ ਮੰਗ ਕਰ ਰਹੇ ਹਨ, ਜਿਨ੍ਹਾਂ ਨੂੰ ਮੌਜੂਦਾ ਪ੍ਰਬੰਧ ਪੂਰਾ ਕਰਨ ਵਿੱਚ ਨਾਕਾਮ ਰਿਹਾ ਹੈ। ਬੇਦੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰ ਵਾਰਡ ਵਿੱਚ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਕਈ ਸੀਟਾਂ ‘ਤੇ ਤਾਂ ਮੁਕਾਬਲਾ ਇੱਕ ਪੱਖੀ ਬਣਦਾ ਨਜ਼ਰ ਆ ਰਿਹਾ ਹੈ। 

ਉਹਨਾਂ ਵਿਸ਼ਵਾਸ ਜਤਾਇਆ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਮੋਹਾਲੀ ਨਗਰ ਨਿਗਮ ‘ਤੇ ਮੁੜ ਕਾਂਗਰਸ ਦਾ ਕਬਜ਼ਾ ਹੋਵੇਗਾ ਅਤੇ ਕਾਂਗਰਸ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD