Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 26 May 2026

Last updated on: May 26, 2026, 18:33 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ, ਉਨ੍ਹਾਂ ਦੇ ਨਾਮ ਨਾਲ ਜੋੜੀ ਜਾ ਰਹੀ ਇੱਕ ਫ਼ਰਜ਼ੀ ਆਡੀਓ ਰਿਕਾਰਡਿੰਗ ਨੂੰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ, ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਭੇਜੀਆਂ ਵੱਖ-ਵੱਖ ਸ਼ਿਕਾਇਤਾਂ ਵਿੱਚ ਵੜਿੰਗ ਨੇ ਕਿਹਾ ਹੈ ਕਿ ਇਹ ਇੱਕ ਫ਼ਰਜ਼ੀ ਆਡੀਓ ਕਲਿੱਪ ਹੈ, ਜਿਸਨੂੰ ਸੱਤ ਸਾਲ ਪਹਿਲਾਂ ਵੀ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਬਦਨਾਮ ਕਰਨ ਲਈ ਫੈਲਾਇਆ ਗਿਆ ਸੀ। 

ਜਦਕਿ ਹੁਣ ਸਥਾਨਕ ਚੋਣਾਂ ਦੌਰਾਨ ਇਸਨੂੰ ਮੁੜ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ, ਕਿਹਾ ਕਿ ਪੰਜਾਬ ਰਾਜ ਐੱਸ.ਸੀ ਕਮਿਸਨ ਦੇ ਚੇਅਰਮੈਨ ਨੇ ਇਸ ਕਲਿੱਪ ਦੀ ਸੱਚਾਈ ਜਾਂ ਜਾਅਲੀ ਹੋਣ ਦੀ ਜਾਂਚ ਕੀਤੇ ਬਿਨਾਂ ਹੀ ਇਸਦਾ ਸੁਓ ਮੋਟੋ ਨੋਟਿਸ ਲੈ ਲਿਆ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਚੋਣਾਂ ਦੌਰਾਨ ਇਸ ਕਲਿੱਪ ਨੂੰ ਫੈਲਾਉਣ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ, ਦੋਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਐੱਫਆਈਆਰ ਦਰਜ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦੇਣ।

ਵੜਿੰਗ ਨੇ ਕਿਹਾ ਕਿ ਅੱਜ ਜਾਂ ਕੱਲ੍ਹ, ਆਖ਼ਿਰਕਾਰ ਅਸੀਂ ਮੇਰੇ ਖ਼ਿਲਾਫ਼ ਚਲਾਈ ਜਾ ਰਹੀ ਇਸ ਦੁਸ਼ਪ੍ਰਚਾਰ ਮੁਹਿੰਮ ਦੇ ਪਿੱਛੇ ਮੌਜੂਦ ਲੋਕਾਂ ਦੀ ਪਛਾਣ ਕਰ ਲਵਾਂਗੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਸ਼ੁਰੂ ਕਰਨਗੇ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD