Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ : ਅਰਵਿੰਦ ਕੇਜਰੀਵਾਲ

ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ : ਅਰਵਿੰਦ ਕੇਜਰੀਵਾਲ

Arvind Kejriwal, Aam Aadmi Party, AAP, New Delhi

5 Dariya News

5 Dariya News

5 Dariya News

ਨਵੀਂ ਦਿੱਲੀ , 26 May 2026

Last updated on: May 27, 2026, 09:19 IST

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ।

ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ਸਰਕਾਰ ਹੈ? ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਕਰੋੜਾਂ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ। ਇਹ ਸਿੱਖਿਆ ਮਾਫ਼ੀਆ ਐਵੇਂ ਹੀ ਫਲ-ਫੁੱਲ ਨਹੀਂ ਰਿਹਾ। ਇਹਨਾਂ ਨੂੰ ਸ਼ਹਿ ਦੇਣ ਵਾਲੇ ਸਿਖਰ 'ਤੇ ਬੈਠੇ ਦੋ ਲੋਕ ਹਨ। ਜੇਕਰ ਆਪਣਾ ਭਵਿੱਖ ਸੁਰੱਖਿਅਤ ਚਾਹੁੰਦੇ ਹੋ ਤਾਂ ਤੁਹਾਨੂੰ ਹੀ ਕੁਝ ਕਰਨਾ ਪਵੇਗਾ।

ਦੂਜੇ ਪਾਸੇ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ "ਆਪ" ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਕੋਈ ਪੇਪਰ ਲੀਕ ਦਾ ਮਾਮਲਾ ਸਾਹਮਣੇ ਨਾ ਆਇਆ ਹੋਵੇ। ਕਿਸੇ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਲੋਕਾਂ ਨੂੰ ਗੁੱਸਾ ਨਾ ਆਇਆ ਹੋਵੇ ਜਾਂ ਕਿਸੇ ਐਗਜ਼ਾਮ ਨੂੰ ਲੈ ਕੇ ਹੰਗਾਮਾ ਨਾ ਹੋਇਆ ਹੋਵੇ।

ਨੀਟ ਦਾ ਪੇਪਰ ਲੀਕ ਹੋਇਆ। ਫਿਰ ਸੀਬੀਐਸਈ ਦੀ ਪ੍ਰੀਖਿਆ ਵਿੱਚ ਮੁਲਾਂਕਣ (ਮਾਰਕਿੰਗ) ਦਾ ਘੁਟਾਲਾ ਸਾਹਮਣੇ ਆ ਗਿਆ। ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਬਵਾਲ ਹੋ ਗਿਆ। ਅਜੇ ਉੱਤਰ ਪ੍ਰਦੇਸ਼ ਵਿੱਚ ਬੋਰਡ ਦੀ ਪ੍ਰੀਖਿਆ ਹੋਈ, ਉੱਥੇ ਵੀਆਈਪੀ ਰੋਲ ਨੰਬਰਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਅੱਜ ਪੂਰਾ ਦਿਨ ਐਸਐਸਸੀ ਦੇ ਜੋ ਵਿਦਿਆਰਥੀ ਪ੍ਰੀਖਿਆ ਦੇਣ ਗਏ ਸਨ, ਉਹ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਰਹੇ ਕਿਉਂਕਿ ਉਨ੍ਹਾਂ ਨਾਲ ਧੋਖਾ ਹੋ ਗਿਆ। ਦੇਸ਼ ਵਿੱਚ ਇਹ ਚੱਲ ਕੀ ਰਿਹਾ ਹੈ?

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਜਿੱਤਣ 'ਤੇ ਜਿੰਨਾ ਧਿਆਨ ਦਿੰਦੇ ਹਨ, ਜੇਕਰ ਉਸ ਦਾ ਇੱਕ ਫੀਸਦੀ ਵੀ ਦੇਸ਼ ਵਿੱਚ ਪੇਪਰ ਠੀਕ ਕਰਵਾਉਣ 'ਤੇ ਦੇ ਦੇਣ, ਤਾਂ ਪੇਪਰ ਠੀਕ ਹੋਣ ਲੱਗ ਜਾਣਗੇ ਅਤੇ ਨੌਜਵਾਨਾਂ ਦਾ ਭਵਿੱਖ ਬਣਨ ਲੱਗੇਗਾ। ਪਰ ਉਨ੍ਹਾਂ ਨੂੰ ਤਾਂ ਇਸ ਦੀ ਚਿੰਤਾ ਹੀ ਨਹੀਂ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਨੂੰ ਗੁਮਰਾਹ ਕਰ ਸਕਦੇ ਹਨ, ਪਰ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਇਹ ਨਵੇਂ ਦੌਰ ਦਾ ਨੌਜਵਾਨ ਹੈ, ਇਹ ਸਬਕ ਸਿਖਾਉਣਾ ਜਾਣਦਾ ਹੈ।

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਾ ਤੁਹਾਡੇ ਤੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਹੀ ਹੈ, ਨਾ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਪੁੱਛ ਰਿਹਾ ਹੈ ਕਿ ਜਦੋਂ ਤੁਹਾਡੇ ਤੋਂ ਸਿਸਟਮ ਹੀ ਨਹੀਂ ਸੰਭਾਲਿਆ ਜਾ ਰਿਹਾ, ਤਾਂ ਕੁਰਸੀ ਛੱਡ ਕਿਉਂ ਨਹੀਂ ਦਿੰਦੇ?

 

Tags: Arvind Kejriwal , Aam Aadmi Party , AAP , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD