Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਰਭਜਨ ਸਿੰਘ ਈ.ਟੀ.ਓ. ਨੇ ਪਰਿਵਾਰ ਸਮੇਤ ਆਮ ਵੋਟਰ ਦੀ ਤਰ੍ਹਾਂ ਵੋਟ ਪਾਈ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ - ਹਰਭਜਨ ਸਿੰਘ ਈਟੀਓ

Harbhajan Singh ETO, AAP Punjab, Jandiala Guru, Amritsar

5 Dariya News

5 Dariya News

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 26 May 2026

Last updated on: May 27, 2026, 12:42 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ ਜੰਡਿਆਲਾ ਗੁਰੂ ਵਿਖੇ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿੱਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਵਾਰਡ ਨੰਬਰ 1 ਦੇ ਪੋਲਿੰਗ ਬੂਥ `ਤੇ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਲੋਕ ਲੋਕਤੰਤਰਿਕ ਪ੍ਰਕਿਰਿਆ ਵਿੱਚ ਪੂਰਾ ਵਿਸ਼ਵਾਸ ਰੱਖਦੇ ਹਨ। 

ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਖੂਬਸੂਰਤੀ ਹਨ ਅਤੇ ਹਰ ਇੱਕ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੋਣ ਡਿਊਟੀ ‘ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ।

 

Tags: Harbhajan Singh ETO , AAP Punjab , Jandiala Guru , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD