Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੀ ਦੂਜੀ ਅਕੈਡਮਿਕ ਕੌਂਸਲ ਮੀਟਿੰਗ ਸੰਪੰਨ

ਭਵਿੱਖੀ ਸਿੱਖਿਆ ਲਈ ਤਿਆਰ ਕੀਤਾ ਅਕਾਦਮਿਕ ਰੋਡਮੈਪ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Gurpreet Singh

Gurpreet Singh

5 Dariya News

ਮੋਹਾਲੀ , 27 May 2026

Last updated on: May 27, 2026, 15:20 IST

ਅਕਾਦਮਿਕ ਉੱਤਮਤਾ, ਨਵੀਨਤਾ-ਮੁਖੀ ਸਿੱਖਿਆ ਅਤੇ ਸੰਸਥਾਗਤ ਵਿਕਾਸ ਦੀ ਵਚਨਬੱਧਤਾ  ਹੋਰ ਮਜ਼ਬੂਤ ਕਰਦਿਆਂ, ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਆਪਣੀ ਦੂਜੀ ਅਕੈਡਮਿਕ ਕੌਂਸਲ ਮੀਟਿੰਗ ਸਫ਼ਲਤਾਪੂਰਵਕ ਕਰਵਾਈ ਗਈ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਭਵਿੱਖੀ ਅਕਾਦਮਿਕ ਦਿਸ਼ਾ-ਨਿਰਦੇਸ਼ਾਂ ਅਤੇ ਨੀਤੀਆਂ 'ਤੇ ਵਿਸਥਾਰਪੂਰਵਕ ਚਰਚਾ ਕਰਨ ਲਈ ਦੇਸ਼ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ, ਉਦਯੋਗਿਕ ਮਾਹਰ ਅਤੇ ਸੀਨੀਅਰ ਪ੍ਰਬੰਧਕ ਸ਼ਾਮਲ ਹੋਏ।

ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਨੇ ਆਏ ਹੋਏ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਉਸ ਵਿਜ਼ਨ  ਦੁਹਰਾਇਆ ਜਿਸ ਤਹਿਤ ਸੰਸਥਾ  ਖੋਜ, ਨਵੀਨਤਾ, ਉੱਦਮਤਾ, ਨੈਤਿਕ ਕਦਰਾਂ-ਕੀਮਤਾਂ ਅਤੇ ਵਿਦਿਆਰਥੀ-ਕੇਂਦ੍ਰਿਤ ਸਿੱਖਿਆ ਦੇ ਸੁਮੇਲ ਨਾਲ ਵਿਸ਼ਵ ਪੱਧਰ 'ਤੇ ਪਛਾਣ ਦਿਵਾਉਣੀ ਹੈ। 

ਉਨ੍ਹਾਂ ਨੇ ਬਦਲਦੇ ਤਕਨੀਕੀ ਦੌਰ ਮੁਤਾਬਕ ਉਦਯੋਗਿਕ ਜਗਤ ਨਾਲ ਤਾਲਮੇਲ ਅਤੇ ਆਧੁਨਿਕ ਅਧਿਆਪਨ ਪ੍ਰਣਾਲੀ ਅਪਣਾਉਣ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਅਕਾਦਮਿਕ, ਪ੍ਰੀਖਿਆ ਅਤੇ ਪੀਐਚ.ਡੀ ਨਿਯਮਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ। ਕੌਂਸਲ ਨੇ ਯੂਨੀਵਰਸਿਟੀ ਦੀਆਂ ਨੀਤੀਆਂ  'ਨੇਪ-2020' ਦੇ ਉਦੇਸ਼ਾਂ ਨਾਲ ਜੋੜਨ, ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਲਚਕਤਾ ਅਤੇ ਨਤੀਜਾ-ਮੁਖੀ ਸਿੱਖਿਆ  ਮਜ਼ਬੂਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। 

ਉਦਯੋਗਿਕ ਜਗਤ ਦੀਆਂ ਮੌਜੂਦਾ ਮੰਗਾਂ  ਦੇਖਦਿਆਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ ), ਮਸ਼ੀਨ ਲਰਨਿੰਗ, ਡਾਟਾ ਸਾਇੰਸ, ਸਾਈਬਰ ਸਿਕਿਉਰਿਟੀ, ਕੁਆਂਟਮ ਕੰਪਿਊਟਿੰਗ, ਕਲਾਊਡ ਕੰਪਿਊਟਿੰਗ, ਰੋਬੋਟਿਕਸ, ਫਿਨਟੈਕ, ਬਿਜ਼ਨਸ ਐਨਾਲਿਟਿਕਸ ਅਤੇ ਡਿਜੀਟਲ ਟ੍ਰਾਂਸਫਾਰਮੇਸ਼ਨ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਭਵਿੱਖ ਦੇ ਪ੍ਰੋਗਰਾਮਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਕੌਂਸਲ ਨੇ ਆਈ ਬੀ ਐਮ, ਈ ਆਈ, ਕੇ ਪੀ ਐੱਚ ਜੀ ਵਰਗੀਆਂ ਵਿਸ਼ਵ-ਪ੍ਰਸਿੱਧ ਸੰਸਥਾਵਾਂ ਦੇ ਸਹਿਯੋਗ ਨਾਲ ਵਿਕਸਿਤ ਕੀਤੇ ਗਏ 'ਨਿਊਟਨ ਸਕੂਲ ਆਫ਼ ਏਆਈ ਐਂਡ ਕੰਪਿਊਟਿੰਗ' ਅਤੇ 'ਮੈਟਾ ਸਕੂਲ ਆਫ਼ ਬਿਜ਼ਨਸ' ਦੇ ਰਣਨੀਤਕ ਰੋਡਮੈਪ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਯੂਨੀਵਰਸਿਟੀ ਦੀਆਂ ਵੱਡੀਆਂ ਪ੍ਰਾਪਤੀਆਂ, ਜਿਵੇਂ ਕਿ ਯੂ ਜੀ ਸੀ ਐਕਟ  ਦੇ ਤਹਿਤ ਸ਼ਾਮਲ ਹੋਣਾ, ਏ ਆਈ ਐੱਸ ਐੱਚ ਈ  ਸੂਚੀ, ਭਾਰਤੀ ਯੂਨੀਵਰਸਿਟੀਆਂ ਦੀ ਐਸੋਸੀਏਸ਼ਨ ਦੀ ਮੈਂਬਰਸ਼ਿਪ ਅਤੇ ਫਾਰਮੇਸੀ ਕੌਂਸਲ ਆਫ਼ ਇੰਡੀਆ ਤੇ ਬਾਰ ਕੌਂਸਲ ਆਫ਼ ਇੰਡੀਆ ਤੋਂ ਮਿਲੀਆਂ ਮਨਜ਼ੂਰੀਆਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਗਿਆ। ਮੀਟਿੰਗ ਦੇ ਸਫ਼ਲ ਸਮਾਪਨ 'ਤੇ ਪ੍ਰੋ. (ਡਾ.) ਅਨੁਪਮ ਸ਼ਰਮਾ, ਪ੍ਰੋ-ਵਾਈਸ ਚਾਂਸਲਰ (ਪ੍ਰੀਖਿਆ) ਅਤੇ ਰਜਿਸਟਰਾਰ, ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਪ੍ਰਗਟਾਇਆ।

ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ  ਨੇ ਇਸ ਦੂਜੀ ਅਕੈਡਮਿਕ ਕੌਂਸਲ ਮੀਟਿੰਗ ਦੇ ਸਫ਼ਲ ਆਯੋਜਨ ਲਈ ਸਾਰੇ ਮੈਂਬਰਾਂ, ਮਾਹਰਾਂ ਅਤੇ ਅਧਿਕਾਰੀਆਂ  ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਾਂਝੇ ਯਤਨ ਯੂਨੀਵਰਸਿਟੀ ਦੇ ਉਸ ਵਿਜ਼ਨ  ਸਾਕਾਰ ਕਰਨਗੇ ਜਿਸ ਤਹਿਤ ਅਸੀਂ ਵਿਸ਼ਵ ਪੱਧਰ 'ਤੇ ਸਮਰੱਥ ਅਤੇ ਸਮਾਜਿਕ ਤੌਰ 'ਤੇ ਜ਼ਿੰਮੇਵਾਰ ਭਵਿੱਖ ਦੇ ਆਗੂ (ਲੀਡਰ) ਪੈਦਾ ਕਰਨੇ ਹਨ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD