Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਲੋਕਾਂ ਦੇ ਅਹਿਸਾਨਾਂ ਦੇ ਕਰਜੇ ਦਾ ਵਿਆਜ ਮੋੜ ਰਿਹਾ ਹਾਂ - ਡਾ. ਬਲਬੀਰ ਸਿੰਘ

ਕਿਹਾ, ਤ੍ਰਿਪੜੀ ਦੀਆਂ ਕਲੋਨੀਆਂ 'ਚ ਹੁਣ ਨਹੀਂ ਖੜ੍ਹੇਗਾ ਬਰਸਾਤੀ ਪਾਣੀ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 27 May 2026

Last updated on: May 27, 2026, 15:44 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਪਾਣੀ ਖੜ੍ਹਨ ਦੀ ਸਮੱਸਿਆ ਨਾਲ ਜੂਝ ਰਹੇ ਤ੍ਰਿਪੜੀ ਦੇ ਅਨੰਦ ਨਗਰ-ਏ, ਦਸਮੇਸ਼ ਨਗਰ-ਬੀ ਤੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਹੁਣ ਵੱਡੀ ਰਾਹਤ ਮਿਲੇਗੀ। ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰਬਰ 6 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਇਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। 

ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 4 ਅਨੰਦ ਨਗਰ-ਬੀ ਤੋਂ ਜੇਲ੍ਹ ਰੋਡ ਨੂੰ ਜਾਂਦੀ ਸੜਕ 'ਤੇ ਖੜ੍ਹਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਤਜਵੀਜ਼ ਦਾ ਵੀ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ, ਇਸ ਦਾ ਕੰਮ ਵੀ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਵਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਅੱਜ ਆਪਣੇ ਹਲਕੇ ਦੇ ਵਸਨੀਕਾਂ ਨੂੰ ਮਿਲਦਿਆਂ ਕਿਹਾ ਕਿ ਉਨ੍ਹਾਂ ਉਪਰ ਲੋਕਾਂ ਦੇ ਬਹੁਤ ਅਹਿਸਾਨ ਹਨ, ਜਿਸ ਲਈ ਵਿਕਾਸ ਕਾਰਜ ਕਰਵਾ ਕੇ ਉਹ ਲੋਕਾਂ ਦੇ ਕਰਜੇ ਦਾ ਵਿਆਜ ਮੋੜ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ। ਉਥੇ ਹੀ 10 ਲੱਖ ਰੁਪਏ ਤੱਕ ਦੇ ਇਲਾਜ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਮਹਿਲਾਵਾਂ ਲਈ 1000-1500 ਰੁਪਏ ਵਿੱਤੀ ਸਹਾਇਤਾ ਮਾਵਾਂ-ਧੀਆਂ ਸਤਿਕਾਰ ਯੋਜਨਾ ਤੋਂ ਇਲਾਵਾ ਲੋਕਾਂ ਨੂੰ ਰਾਸ਼ਨ ਪ੍ਰਦਾਨ ਕਰਨ ਲਈ ਮੇਰੀ ਰਸੋਈ ਵਰਗੀ ਅਹਿਮ ਯੋਜਨਾ ਵੀ ਅਰੰਭੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਰਕੇ ਤ੍ਰਿਪੜੀ ਦੇ ਕਈ ਇਲਾਕਿਆਂ ਵਿੱਚ ਹਰ ਬਰਸਾਤ ਸਮੇਂ ਪਾਣੀ ਭਰ ਜਾਂਦਾ ਸੀ, ਜਿਸ ਦੀ ਨਿਕਾਸੀ ਲਈ ਕੋਈ ਪ੍ਰਬੰਧ ਨਹੀਂ ਸੀ ਕੀਤਾ ਗਿਆ, ਪਰੰਤੂ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਨ ਲਈ ਕਈ ਤਜਵੀਜਾਂ ਬਣਾਈਆਂ। ਇਸ ਤਹਿਤ ਧਰਤੀ ਹੇਠਲੇ ਖੂੁਹ ਬਣਾ ਕੇ ਬਰਸਾਤੀ ਧਰਤੀ ਹੇਠਾ ਪਾਉਣ ਸਮੇਤ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਇਪਲਾਈਨ ਨਵੀਂ ਪਾ ਕੇ ਇਸ ਸਮੱਸਿਆ ਤੋਂ ਰਾਹਤ ਦਿਵਾਈ ਜਾ ਰਹੀ ਹੈ।

ਡਾ. ਬਲਬੀਰ ਸਿੰਘ ਨੇ ਅੱਜ ਅਨੰਦ ਨਗਰ ਏ ਦੇ ਗੁਰਦੁਆਰਾ ਸਾਹਿਬ ਨੇੜੇ ਸਟਰੌਮ ਵਾਟਰ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਾਲ ਹੀ ਦਸਮੇਸ਼ ਨਗਰ ਬੀ ਵਿਖੇ ਵੀ ਕੀਤੇ ਜਾਣ ਵਾਲੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਪ੍ਰਿੰਸੀਪਲ ਜੇ.ਪੀ. ਸਿੰਘ, ਕੌਂਸਲਰ ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ, ਖੁਸ਼ਹਾਲ ਸਿੰਘ, ਗੁਰਚਰਨ ਸਿੰਘ ਰੁਪਾਣਾ, ਕਰਮਜੀਤ ਸਿੰਘ ਬੈਂਸ, ਰੇਖਾ ਰਾਣੀ, ਮਨਜੀਤ ਕੌਰ, ਅਮਨਜੀਤ ਕੌਰ, ਰਾਜਵਿੰਦਰ ਕੌਰ, ਮਿਨਾਕਸ਼ੀ, ਸ਼ਿਖਾ ਸ਼ਰਮਾ, ਕਾਕਾ ਸਿੰਘ, ਪਟਵਾਰੀ ਕਮਲ ਸ਼ਰਮਾ, ਹਰਪਾਲ ਸਿੰਘ ਸੰਧੂ, ਵਿਪਨ ਕੁਮਾਰ, ਹਰਬੰਸ ਸਿੰਘ, ਮਲਕੀਤ ਸਿੰਘ ਖੱਟੜਾ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD