Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ : ਪੂਨਮਦੀਪ ਕੌਰ

ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ

PoonamDeep Kaur, DC Sangrur, Deputy Commissioner Sangrur, Sangrur

Gurpreet Singh

Gurpreet Singh

5 Dariya News

ਸੰਗਰੂਰ , 27 May 2026

Last updated on: May 27, 2026, 15:50 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। 

ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। 

ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ।

ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ। ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ Enumeration Form ਭਰਨਾ ਪਵੇਗਾ। ਇਸ ਸਬੰਧੀ ਬੀ.ਐਲ.ਓਜ਼ ਵੱਲੋਂ ਘਰਾਂ ਵਿੱਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। 

ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਨਾਗਰਿਕਤਾ ਜਾਂ ਰਿਹਾਇਸ਼ ਦੇ ਸਬੂਤ ਵਜੋਂ ਮੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਤਹਿਤ ਸੰਗਰੂਰ ਜ਼ਿਲ੍ਹੇ ਦੇ 9,17,330 ਵੋਟਰਾਂ ਵਿੱਚੋਂ 8,01,395 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.36 ਫ਼ੀਸਦ ਬਣਦੀ ਹੈ। 

ਦਿਹਾਤੀ ਖੇਤਰਾਂ ਵਿੱਚ 91.74 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 76.39 ਫੀਸਦੀ ਮੈਪਿੰਗ ਹੋ ਚੁੱਕੀ ਹੈ। ਜੇਕਰ ਕੋਈ ਵੋਟਰ SIR ਅਧੀਨ Enumeration Form ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31.07.2026 ਨੂੰ ਪ੍ਰਕਾਸ਼ਿਤ ਹੋਵੇਗੀ। 

ਦਾਅਵੇ ਅਤੇ ਇਤਰਾਜ਼ ਮਿਤੀ 31.07.2026 ਤੋਂ ਮਿਤੀ 30.08.2026 ਤਕ ਲਏ ਜਾਣਗੇ, ਜਿਹਨਾਂ ਦਾ ਨਿਪਟਾਰਾ ਮਿਤੀ 28.09.2026 ਤਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। SIR ਸਬੰਧੀ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ 'ਤੇ ਜਿਲ੍ਹਾ ਚੋਣ ਦਫਤਰ, ਸੰਗਰੂਰ ਵਿਖੇ Helpdesk ਸਥਾਪਤ ਕੀਤਾ ਗਿਆ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਇਸ ਦਫਤਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।

ਇਸ ਮੌਕੇ ਸੁਖਚੈਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗਗਨਦੀਪ ਸਿੰਘ, ਐੱਸ.ਡੀ.ਐੱਮ, ਸੁਨਾਮ, ਸਤੀਸ਼ ਚੰਦਰ, ਐੱਸ.ਡੀ.ਐੱਮ, ਸੰਗਰੂਰ, ਰਾਜਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਅਤੇ ਪਰਮਜੀਤ ਕੌਰ, ਚੋਣ ਤਹਿਸੀਲਦਾਰ ਹਾਜ਼ਰ ਸਨ।

 

Tags: PoonamDeep Kaur , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD