Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

Mohinder Bhagat, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 27 May 2026

Last updated on: May 27, 2026, 16:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ।

ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਮਾਮਲਿਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਦੇ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸਾਂਭ-ਸੰਭਾਲ, ਅਗਨੀਵੀਰਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੰਤਰੀ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ, ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੈਸਕੋ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD