Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ : ਹਰਪਾਲ ਸਿੰਘ ਚੀਮਾ

ਭਾਜਪਾ ਦੇ 12 ਸਾਲਾਂ ਦੇ ਰਾਜ ਤੋਂ ਬਾਅਦ ਆਰਥਿਕਤਾ ਬਰਬਾਦ ਹੋ ਚੁੱਕੀ ਹੈ ਅਤੇ ਆਮ ਲੋਕ ਵਧਦੀਆਂ ਕੀਮਤਾਂ ਹੇਠ ਕੁਚਲੇ ਜਾ ਰਹੇ ਹਨ, ਪ੍ਰਧਾਨ ਮੰਤਰੀ ਮੋਦੀ ਹੁਣ ਦੱਸਣ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣਗੇ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 27 May 2026

Last updated on: May 27, 2026, 17:15 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀ, ਵਧਦੇ ਕਰਜ਼ੇ, ਮਹਿੰਗਾਈ, ਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ।

ਜਾਰੀ ਕੀਤੇ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ "ਵਿਸ਼ਵਗੁਰੂ" ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ, "ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ। 

ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ 130 ਕਰੋੜ ਦੀ ਆਬਾਦੀ ਵਾਲੇ ਦੇਸ਼ ਤੋਂ ਅੱਗੇ ਨਿਕਲ ਗਿਆ ਹੈ। ਭਾਰਤ, ਜੋ ਕਦੇ ਜੀ.ਡੀ.ਪੀ. ਦੇ ਆਕਾਰ ਦੇ ਹਿਸਾਬ ਨਾਲ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕਤਾ ਸੀ, ਹੁਣ ਖਿਸਕ ਕੇ 6ਵੇਂ ਸਥਾਨ 'ਤੇ ਆ ਗਿਆ ਹੈ।" ਉਨ੍ਹਾਂ ਟਿੱਪਣੀ ਕੀਤੀ ਕਿ ਭੂਗੋਲਿਕ ਅਤੇ ਆਬਾਦੀ ਦੋਵਾਂ ਪੱਖੋਂ ਭਾਰਤ ਨਾਲੋਂ ਬਹੁਤ ਛੋਟਾ ਦੇਸ਼ ਅੱਗੇ ਲੰਘਣ ਵਿੱਚ ਕਾਮਯਾਬ ਰਿਹਾ ਹੈ, ਜਦੋਂ ਕਿ ਭਾਜਪਾ ਸਰਕਾਰ ਆਰਥਿਕ ਮੁੱਦਿਆਂ 'ਤੇ ਜਵਾਬਦੇਹੀ ਤੋਂ ਲਗਾਤਾਰ ਭੱਜ ਰਹੀ ਹੈ। 

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਉਹ ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਚਾਹੁੰਦੇ ਸਨ, ਪਰ ਅੱਜ ਜਾਪਾਨ ਤੋਂ ਵੀ ਛੋਟਾ ਅਤੇ ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ ਸਾਡੇ ਨਾਲੋਂ ਅੱਗੇ ਨਿਕਲ ਗਿਆ ਹੈ। ਮੋਦੀ ਜੀ ਨੂੰ ਹੁਣ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣ ਦੀ ਯੋਜਨਾ ਬਣਾ ਰਹੇ ਹਨ।"

ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੇ ਰਿਸਕ ਬਫਰ ਨਾਲ ਜੁੜੇ ਹਾਲ ਹੀ ਦੇ ਫੈਸਲੇ 'ਤੇ ਵੀ ਕੇਂਦਰ ਨੂੰ ਸਵਾਲ ਘੇਰੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਜਪਾ ਸਰਕਾਰ ਦੀ ਆਰਥਿਕਤਾ ਨੂੰ ਲੰਬੇ ਸਮੇਂ ਲਈ ਮਜ਼ਬੂਤ ​​ਕਰਨ ਦੀ ਬਜਾਏ ਆਰਜ਼ੀ ਉਪਾਵਾਂ ਰਾਹੀਂ ਆਪਣੇ ਬਜਟ ਨੂੰ ਸੰਭਾਲਣ ਦੀ ਬੇਚੈਨੀ ਨੂੰ ਜੱਗ-ਜ਼ਾਹਰ ਕਰਦਾ ਹੈ।

ਆਰਬੀਆਈ ਵੱਲੋਂ ਕੇਂਦਰ ਨੂੰ ਰਿਕਾਰਡ ਲਾਭਅੰਸ਼ (ਡਿਵੀਡੈਂਡ) ਟਰਾਂਸਫਰ ਕਰਨ ਤੋਂ ਪਹਿਲਾਂ ਆਪਣੇ ਕੰਟੀਜੈਂਟ ਰਿਸਕ ਬਫਰ ਨੂੰ 7.5% ਤੋਂ ਘਟਾ ਕੇ 6.5% ਕਰਨ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਫੈਸਲੇ ਦੇਸ਼ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰ ਸਕਦੇ ਹਨ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਇਸ ਮੁੱਦੇ ਨੂੰ ਉਦੋਂ ਵੀ ਚੁੱਕਿਆ ਸੀ ਜਦੋਂ ਆਰਬੀਆਈ ਨੇ ਭਾਰਤ ਸਰਕਾਰ ਨੂੰ 'ਰਿਕਾਰਡ' ਲਾਭਅੰਸ਼ ਦਿੱਤਾ ਸੀ। 

ਅਜਿਹੇ ਟ੍ਰਾਂਸਫਰ ਭਾਰਤ ਦੇ ਸਭ ਤੋਂ ਮਹੱਤਵਪੂਰਨ ਵਿੱਤੀ ਸੰਸਥਾਨ ਦੀ ਜੋਖਮ-ਪ੍ਰਬੰਧਨ ਸਮਰੱਥਾ ਦੀ ਕੀਮਤ 'ਤੇ ਨਹੀਂ ਕੀਤੇ ਜਾ ਸਕਦੇ। ਇਸ ਸਰਕਾਰ ਨੂੰ ਸਿਰਫ਼ ਆਪਣਾ ਬਜਟ ਸੰਤੁਲਿਤ ਕਰਨ ਦਾ ਜਨੂੰਨ ਹੈ, ਭਾਵੇਂ ਇਸ ਲਈ ਤੇਲ ਦੀਆਂ ਕੀਮਤਾਂ ਵਧਾਉਣੀਆਂ ਪੈਣ, ਮਹਿੰਗਾਈ ਵਧੇ ਜਾਂ ਆਰਬੀਆਈ ਦੀ ਵਿੱਤੀ ਮਜ਼ਬੂਤੀ ਕਮਜ਼ੋਰ ਹੋਵੇ।"

ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਸਿਰਫ਼ ਬਜਟ ਪ੍ਰਬੰਧਨ ਲਈ ਆਰ.ਬੀ.ਆਈ. ਦੀ ਜੋਖਮ-ਪ੍ਰਬੰਧਨ ਸਮਰੱਥਾ ਨਾਲ ਸਮਝੌਤਾ ਕਿਉਂ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਦਾ ਆਰਥਿਕ ਪ੍ਰਬੰਧ ਸਪੱਸ਼ਟ ਨਾਕਾਮੀ ਨੂੰ ਦਰਸਾਉਂਦਾ ਹੈ। ਆਮ ਨਾਗਰਿਕ ਮਹਿੰਗਾਈ, ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਕਮਜ਼ੋਰ ਹੁੰਦੀ ਆਰਥਿਕ ਸਥਿਰਤਾ ਦੇ ਰੂਪ ਵਿੱਚ ਇਸਦੀ ਕੀਮਤ ਚੁਕਾ ਰਹੇ ਹਨ, ਜਦੋਂ ਕਿ ਸਰਕਾਰ ਲਗਾਤਾਰ ਤੱਥਾਂ ਨੂੰ ਛੁਪਾ ਰਹੀ ਹੈ ਅਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।"

ਪੰਜਾਬ ਦੇ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਭਟਕਾਉਣ ਵਾਲੀ ਰਾਜਨੀਤੀ ਅਤੇ ਸੁਰਖੀਆਂ ਬਟੋਰਨ ਵਾਲੇ ਪ੍ਰਬੰਧਾਂ ਦੀ ਬਜਾਏ ਪਾਰਦਰਸ਼ੀ ਆਰਥਿਕ ਸ਼ਾਸਨ, ਘਰੇਲੂ ਮੰਗ ਨੂੰ ਮਜ਼ਬੂਤ ​​ਕਰਨ, ਰੁਜ਼ਗਾਰ ਪੈਦਾ ਕਰਨ, ਮਹਿੰਗਾਈ 'ਤੇ ਕਾਬੂ ਪਾਉਣ ਅਤੇ ਨਿਵੇਸ਼ਕਾਂ ਦਾ ਭਰੋਸਾ ਬਹਾਲ ਕਰਨ 'ਤੇ ਕੇਂਦਰਿਤ ਨੀਤੀਆਂ ਦੀ ਲੋੜ ਹੈ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD