Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ; ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਹਦਾਇਤਾਂ ਜਾਰੀ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਸੰਗਰੂਰ , 27 May 2026

Last updated on: May 27, 2026, 17:18 IST

ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ (ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗਾਂ) ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਹਨਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਕਿ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਪਲ ਪਲ ਸਥਿਤੀ 'ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। 

ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ।

ਹਸਪਤਾਲ ਪਹੁੰਚੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ

ਅੱਜ ਖੁਦ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਤੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ, ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ ਅਤੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਬਾਰੇ ਵੀ ਜਾਣਿਆ।

ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ , ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ।

ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ, ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ, ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ, ਉਹਨਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ; ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ 'ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਕੇਂਦਰ ਮਿਲਾਵਟਖੋਰੀ ਵਿਰੁੱਧ ਬਣਾਵੇ ਸਖ਼ਤ ਕਾਨੂੰਨ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਕਿਸੇ ਵੀ ਹੋਰ ਖਾਣ ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਦੇ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਦੂਜੇ ਪਾਸੇ ਪੰਜਾਬ ਸਰਕਾਰ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ 'ਤੇ ਯੋਗ ਕਾਰਵਾਈ ਕਰੇਗੀ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD