Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ : ਬਲਤੇਜ ਪੰਨੂ

ਧੂਰੀ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਆਗੂ ਦਾ ਵਿਵਹਾਰ ਸੱਤਾ ਦੇ ਹੰਕਾਰ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

Baltej Pannu, Baltej Singh Pannu, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 27 May 2026

Last updated on: May 27, 2026, 17:48 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵੱਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾ, ਇੱਕ ਮਹਿਲਾ ਐੱਸਐੱਸਪੀ ਦਾ ਅਪਮਾਨ ਕਰਨਾ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ।

ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨਾ ਤਾਂ ਧੂਰੀ ਦੇ ਵਸਨੀਕ ਹਨ ਅਤੇ ਨਾ ਹੀ ਉੱਥੋਂ ਦੇ ਵੋਟਰ ਹਨ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਦਾ ਇਲਾਕੇ ਵਿੱਚ ਰਹਿਣਾ ਗ਼ੈਰ-ਕਾਨੂੰਨੀ ਹੈ, ਪਰ ਬਿੱਟੂ ਨੇ ਨਾ ਸਿਰਫ਼ ਨਿਯਮਾਂ ਨੂੰ ਛਿੱਕੇ ਟੰਗਿਆ ਬਲਕਿ ਭਾਰੀ ਪੁਲਿਸ ਫੋਰਸ ਦੇ ਕੰਮ ਵਿੱਚ ਸਿੱਧੇ ਤੌਰ 'ਤੇ ਵਿਘਨ ਪਾਇਆ।

ਪੰਨੂ ਨੇ ਕਿਹਾ ਕਿ ਮੈਂ ਸਵੇਰ ਤੋਂ ਉਹ ਵੀਡੀਓ ਕਈ ਵਾਰ ਦੇਖੀ ਹੈ ਅਤੇ ਮੈਨੂੰ ਆਪਣੀਆਂ ਅੱਖਾਂ ਅਤੇ ਕੰਨਾਂ 'ਤੇ ਯਕੀਨ ਨਹੀਂ ਹੋ ਰਿਹਾ ਕਿ ਇੱਕ ਕੇਂਦਰੀ ਮੰਤਰੀ ਸਿਰਫ਼ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਇਸ ਹੱਦ ਤੱਕ ਗਿਰ ਸਕਦਾ ਹੈ। ਬਿੱਟੂ ਨੇ ਡਿਊਟੀ 'ਤੇ ਤਾਇਨਾਤ ਇੱਕ ਗੁਰਸਿੱਖ ਪੁਲਿਸ ਮੁਲਾਜ਼ਮ ਦਾ ਕਾਲਰ ਫੜਿਆ, ਉਸ ਨਾਲ ਬਦਤਮੀਜ਼ੀ ਕੀਤੀ ਅਤੇ ਪੁਲਿਸ ਨੂੰ 'ਦਲਾਲ' ਵਰਗੇ ਘਟੀਆ ਸ਼ਬਦਾਂ ਨਾਲ ਸੰਬੋਧਨ ਕੀਤਾ।

ਪੰਨੂ ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਕਮਾਨ ਇੱਕ ਯੋਗ ਮਹਿਲਾ ਅਧਿਕਾਰੀ, ਐੱਸਐੱਸਪੀ ਮੈਡਮ ਨਵਜੋਤ ਕੌਰ ਗ੍ਰੇਵਾਲ ਦੇ ਹੱਥਾਂ ਵਿੱਚ ਹੈ, ਜੋ ਆਪਣੀ ਸਖ਼ਤ ਮਿਹਨਤ ਅਤੇ ਪੜ੍ਹਾਈ ਦੇ ਦਮ 'ਤੇ ਇਸ ਮੁਕਾਮ 'ਤੇ ਪਹੁੰਚੀ ਹੈ। ਰਵਨੀਤ ਬਿੱਟੂ ਨੇ ਇੱਕ ਮਹਿਲਾ ਅਧਿਕਾਰੀ ਨੂੰ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ 'ਜੇਕਰ ਤੁਸੀਂ ਮਹਿਲਾ ਨਾ ਹੁੰਦੇ ਤਾਂ ਮੈਂ ਪਤਾ ਨਹੀਂ ਕੀ ਕਰ ਦਿੰਦਾ'। 

ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਰੇਆਮ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਪੰਜਾਬ ਪੁਲਿਸ, ਜਿਸ ਨੇ ਦੇਸ਼ ਵਿੱਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਅਤੇ ਜੋ ਅੱਜ ਨਸ਼ਿਆਂ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਕੰਮ ਕਰ ਰਹੀ ਹੈ, ਉਸ ਨੂੰ ਇਸ ਤਰ੍ਹਾਂ ਅਪਮਾਨਿਤ ਕਰਨਾ ਬੇਹੱਦ ਸ਼ਰਮਨਾਕ ਹੈ। ਪੰਨੂ ਨੇ ਰਵਨੀਤ ਬਿੱਟੂ ਨੂੰ ਉਨ੍ਹਾਂ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ ਬਿੱਟੂ ਜੀ, ਜੇਕਰ ਇਹ ਫੋਰਸ ਇੰਨੀ ਹੀ ਮਾੜੀ ਹੈ, ਤਾਂ ਤੁਸੀਂ ਇਹ ਕਿਵੇਂ ਭੁੱਲ ਗਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਤੁਹਾਡੇ ਆਪਣੇ ਸਗੇ ਭਰਾ ਦੀ ਪੰਜਾਬ ਪੁਲਿਸ ਵਿੱਚ ਭਰਤੀ ਤਰਸ ਦੇ ਅਧਾਰ 'ਤੇ ਹੋਈ ਸੀ? 

ਉਸ ਸਮੇਂ ਤੁਹਾਡੇ ਭਰਾ ਲਈ ਉਮਰ, ਸਿਖਿਆ ਅਤੇ ਸਾਰੇ ਨਿਯਮ-ਕਾਨੂੰਨ ਬਦਲ ਦਿੱਤੇ ਗਏ ਸਨ। ਅੱਜ ਤੁਸੀਂ ਜਿਸ ਇੰਸਪੈਕਟਰ ਅਤੇ ਡੀਐੱਸਪੀ ਨੂੰ ਸ਼ਰੇਆਮ ਗਾਲ੍ਹਾਂ ਕੱਢ ਰਹੇ ਹੋ, ਉਹ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਆਪਣੀ ਯੋਗਤਾ ਨਾਲ ਉੱਥੇ ਪਹੁੰਚੇ ਹਨ। ਹੋ ਸਕਦਾ ਹੈ ਜਿਸ ਅਹੁਦੇ 'ਤੇ ਤੁਹਾਡਾ ਭਰਾ ਬੈਠਾ ਹੈ, ਉਹ ਕਿਸੇ ਹੱਕਦਾਰ ਅਤੇ ਕਾਬਲ ਨੌਜਵਾਨ ਦਾ ਹੱਕ ਮਾਰ ਕੇ ਦਿੱਤੀ ਗਈ ਹੋਵੇ।

ਪੰਨੂ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਬਰਾਮਦਗੀ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਅੱਗੇ ਹੈ। ਜੇਕਰ ਬਿੱਟੂ ਵਿੱਚ ਹਿੰਮਤ ਹੈ, ਤਾਂ ਉਹ ਗੁਜਰਾਤ ਦੇ ਪੋਰਟ (ਬੰਦਰਗਾਹ) 'ਤੇ ਫੜੇ ਜਾਣ ਵਾਲੇ ਉਸ ਨਸ਼ੇ 'ਤੇ ਸਵਾਲ ਉਠਾਉਣ ਜਿਸ ਨੂੰ ਉੱਥੇ 'ਚੂਹੇ ਖਾ ਜਾਂਦੇ ਹਨ'। ਭਾਜਪਾ ਸ਼ਾਸਤ ਰਾਜਾਂ ਵਿੱਚ ਕਾਨੂੰਨ-ਵਿਵਸਥਾ ਦੀ ਜੋ ਬਦਹਾਲ ਸਥਿਤੀ ਹੈ, ਉਸ 'ਤੇ ਗੱਲ ਕਰਨ ਦੀ ਬਜਾਏ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੀ ਸਮੁੱਚੀ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਪੁਲਿਸ ਦੇ ਮਨੋਬਲ ਨੂੰ ਤੋੜਨ ਦੀ ਭਾਜਪਾਈ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿੱਟੂ ਜੀ, ਪੰਜਾਬ ਦੇ ਲੋਕ ਵੱਡੇ ਦਿਲ ਵਾਲੇ ਹਨ ਅਤੇ ਮਾਫ਼ ਕਰਨਾ ਜਾਣਦੇ ਹਨ। ਜੇਕਰ ਤੁਹਾਡੇ ਤੋਂ ਇਹ ਹਰਕਤ ਅਣਜਾਣੇ ਵਿੱਚ ਹੋਈ ਹੈ, ਤਾਂ ਤੁਸੀਂ ਪੰਜਾਬ ਪੁਲਿਸ, ਮਹਿਲਾ ਅਧਿਕਾਰੀ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਮਾਤਾ-ਪਿਤਾ ਤੋਂ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗੋ ਅਤੇ ਜੇਕਰ ਇਹ ਸਭ ਤੁਸੀਂ ਜਾਣਬੁੱਝ ਕੇ ਆਪਣੀ ਘਟੀਆ ਰਾਜਨੀਤੀ ਚਮਕਾਉਣ ਲਈ ਕੀਤਾ ਹੈ, ਤਾਂ ਕਾਨੂੰਨ ਆਪਣਾ ਕੰਮ ਬਖ਼ੂਬੀ ਕਰਨਾ ਜਾਣਦਾ ਹੈ।

 

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD