Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡਾਂ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਸਾਧਨ : ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਨੇ ਪਿੰਡ ਖਨਾਲ ਖੁਰਦ ਵਿਖੇ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਦਿੜ੍ਹਬਾ , 27 May 2026

Last updated on: May 27, 2026, 17:57 IST

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਨੌਜਵਾਨਾਂ ਦੀ ਸਿਹਤ ਤੰਦਰੁਸਤੀ ਨਾਲ ਜੁੜੀ ਰਹਿੰਦੀ ਹੈ ਅਤੇ ਦੇਸ਼ ਦਾ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦਾ ਹੈ ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਲਈ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਵੀ ਹੁੰਦੀ ਹੈ। ਉਹ ਪਿੰਡ ਖਨਾਲ ਖੁਰਦ ਵਿਖੇ ਕ੍ਰਿਕਟ ਦੇ ਟੂਰਨਾਮੈਂਟ ਦੌਰਾਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਆਏ ਸਨ।

ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਬਾਬਾ ਵਰਿਆਮ ਸਿੰਘ ਸਪੋਰਟਸ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਮੁੱਖ ਮਹਿਮਾਨ ਦੇ ਤੌਰ 'ਤੇ ਟੂਰਨਾਮੈਂਟ ਵਿੱਚ ਪਹੁੰਚੇ। ਉਹਨਾਂ ਵੱਲੋਂ ਖਿਡਾਰੀਆਂ ਨੂੰ ਮਿਲ ਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ।

ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਮਨੁੱਖੀ ਜ਼ਿੰਦਗੀ ਦਾ ਜ਼ਰੂਰੀ ਅੰਗ ਹਨ। ਖੇਡਾਂ ਦੇ ਨਾਲ ਹੀ ਤੰਦਰੁਸਤ ਸਮਾਜ ਦੀ ਨੀਂਹ ਰੱਖੀ ਜਾਂਦੀ ਹੈ। ਉਹਨਾਂ ਕਿਹਾ ਕਿ ਅੱਜ ਗਰਮੀ ਦੇ ਵਿੱਚ ਵੀ ਸਾਡੇ ਪੰਜਾਬ ਦੇ ਨੌਜਵਾਨ ਖੇਡ ਮੈਦਾਨ ਵਿੱਚ ਹੌਸਲੇ ਨਾਲ ਆਪਣੇ ਜੌਹਰ ਵਿਖਾ ਰਹੇ ਹਨ, ਇਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਅੰਦਰ ਜੋਸ਼ ਅਤੇ ਜਜ਼ਬਾ ਹੈ। 

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਾਗ ਨਾਲ ਬਦਨਾਮ ਕਰਨ ਵਾਲਿਆਂ ਨੂੰ ਇਹੋ ਜਿਹੇ ਟੂਰਨਾਮੈਂਟ ਜਵਾਬ ਦਿੰਦੇ ਹਨ ਅਤੇ ਉਹਨਾਂ ਨੂੰ ਦੱਸਦੇ ਹਨ ਕਿ ਪੰਜਾਬ ਦਾ ਨੌਜਵਾਨ ਜਿੱਥੇ ਸਰਹੱਦਾਂ ਦੀ ਰਾਖੀ ਕਰਦਾ ਹੈ, ਖੇਤ ਅੰਦਰ ਅਨਾਜ ਪੈਦਾ ਕਰਦਾ ਹੈ ਅਤੇ ਇਸ ਦੇ ਨਾਲ ਹੀ ਉਹ ਜਦੋਂ ਖੇਡ ਦੇ ਮੈਦਾਨ ਦੇ ਵਿੱਚ ਆਉਂਦਾ ਹੈ ਤਾਂ ਵਿਰੋਧੀ ਟੀਮਾਂ ਨੂੰ ਤਰੇਲੀਆਂ ਪਾ ਦਿੰਦਾ ਹੈ।

ਖਿਡਾਰੀਆਂ ਤੇ ਪਿੰਡ ਵਾਸੀਆਂ ਦੀ ਮੰਗ ਉੱਤੇ ਉਨਾਂ ਨੇ ਪਿੰਡ ਖਨਾਲ ਖੁਰਦ ਵਿਖੇ ਇੱਕ ਸਟੇਡੀਅਮ ਬਣਾਉਣ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਪੰਚਾਇਤ ਜਦੋਂ ਸਟੇਡੀਅਮ ਬਣਾਉਣ ਲਈ ਜ਼ਮੀਨ ਦੇ ਦੇਵੇਗੀ, ਉਸਦੇ ਨਾਲ ਹੀ ਸਟੇਡੀਅਮ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਖੇਡ ਨੀਤੀ ਅਨੁਸਾਰ ਪੰਜਾਬ ਵਿੱਚ 3000 ਦੇ ਕਰੀਬ ਸਟੇਡੀਅਮ ਬਣਾਏ ਜਾ ਚੁੱਕੇ ਹਨ ਤਾਂ ਤੇ 6 ਹਜਾਰ ਹੋਰ ਸਟੇਡੀਅਮ ਬਣਾਉਣ ਦਾ ਟੀਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਰੱਖਿਆ ਗਿਆ ਹੈ। ਉਹਨਾਂ ਸਰਕਾਰ ਦੀ ਖੇਡਾਂ ਪ੍ਰਤੀ ਭਾਵਨਾ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਦਿਨ ਪਹਿਲਾਂ ਸੈਂਕੜੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਦੇ ਕੇ ਸਨਮਾਨਿਤ ਕੀਤਾ ਹੈ। 

ਇਸ ਦੇ ਨਾਲ ਬਹੁਤ ਸਾਰੇ ਖਿਡਾਰੀਆਂ ਨੂੰ ਨਗਦ ਰਾਸ਼ੀ ਦੇ ਕੇ ਵੀ ਉਹਨਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਸਰਕਾਰ ਹੈ ਜੋ ਖਿਡਾਰੀਆਂ ਨੂੰ ਕੰਪੀਟੀਸ਼ਨ ਲੜਨ ਤੋਂ ਪਹਿਲਾਂ ਉਹਨਾਂ ਦੀ ਵਿੱਤੀ ਮਦਦ ਕਰਦੀ ਹੈ। ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਪਿੰਡ ਦੇ ਵਿੱਚ ਬਹੁਤ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਸਟੇਡੀਅਮ ਬਣਾਉਣ ਦੀ ਮੰਗ ਨੂੰ ਪੂਰਾ ਕਰਕੇ ਉਹਨਾਂ ਨੇ ਪਿੰਡ ਵਾਲਿਆਂ ਦਾ ਮਾਣ ਰੱਖਿਆ ਹੈ।

ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਸਮੁੱਚੀ ਪੰਚਾਇਤ, ਕਲੱਬ ਮੈਂਬਰ ਅਤੇ ਇਲਾਕੇ ਦੇ ਖਿਡਾਰੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD