Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 27 May 2026

Last updated on: May 27, 2026, 18:10 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। 

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। 

ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ - ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। 

ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 106 ਮਿਤੀ 18-05-2026 ਅਤੇ ਅਸਲਾ ਐਕਟ ਦੀ ਧਾਰਾ 25 (6,7,8) ਅਧੀਨ ਐਫਆਈਆਰ ਨੰਬਰ 110 ਮਿਤੀ 21-05-2026 ਅਧੀਨ ਦੋ ਵੱਖ-ਵੱਖ ਕੇਸ ਦਰਜ ਹਨ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD