Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਦਾ ਦੌਰਾ ਕੀਤਾ

ਵਿਆਹ ਸਮਾਗਮ ਵਿੱਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਵਿਅਕਤੀਆਂ ਦੇ ਇਲਾਜ ਦੀ ਸਮੀਖਿਆ

Barinder Kumar Goel, Barinder Kumar Goyal, AAP Punjab, Moonak

5 Dariya News

5 Dariya News

5 Dariya News

ਮੂਨਕ , 27 May 2026

Last updated on: May 28, 2026, 09:45 IST

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ।

ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਜਾਣਿਆ ਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ। ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ। ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ। ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ 'ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ 'ਤੇ ਯੋਗ ਕਾਰਵਾਈ ਕਰੇਗੀ।

 

Tags: Barinder Kumar Goel , Barinder Kumar Goyal , AAP Punjab , Moonak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD