Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ.ਸੀ. ਦਫ਼ਤਰ ਆਉਣ ਵਾਲੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਰਾਹਤ ਦੇਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਈ ਛਬੀਲ

ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਤੇ ਸਹਾਇਕ ਕਮਿਸ਼ਨਰ ਨੇ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾ ਕੇ ਨਿਭਾਈ ਸੇਵਾ

Punjab Admin, Jalandhar

5 Dariya News

5 Dariya News

5 Dariya News

ਜਲੰਧਰ , 27 May 2026

Last updated on: May 28, 2026, 12:48 IST

ਆਪਣੇ ਕੰਮਕਾਜ ਲਈ ਡੀ.ਸੀ. ਦਫ਼ਤਰ ਆਉਣ ਵਾਲੇ ਆਮ ਲੋਕਾਂ ਅਤੋ ਹੋਰ ਰਾਹਗੀਰਾਂ ਨੂੰ ਲੂ ਤੋਂ ਬਚਾਉਣ ਅਤੇ ਅੱਤ ਦੀ ਗਰਮੀ ਵਿੱਚ ਰਾਹਤ ਦਿਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਵਿੱਚ ਲਗਾਈ ਗਈ ਇਸ ਛਬੀਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਬਾਦਲਦੀਨ ਵੱਲੋਂ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾ ਕੇ ਛਬੀਲ ਦੀ ਸੇਵਾ ਨਿਭਾਈ ਗਈ।

ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਦੱਸਿਆ ਕਿ ਹੀਟ ਵੇਵਜ਼ (ਲੂ) ਤੋਂ ਆਮ ਲੋਕਾਂ ਦੇ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਨਵੀਂ ਸਬਜੀ ਮੰਡੀ ਮਕਸੂਦਾਂ, ਬੱਸ ਸਟੈਂਡ ਅਤੇ ਹੋਰ ਥਾਵਾਂ ’ਤੇ ਵੀ ਛਬੀਲਾਂ ਲਗਾਈਆਂ ਜਾਣਗੀਆਂ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਅਤੇ ਲਾਈਫ਼ ਮੈਂਬਰ ਜਤਿੰਦਰ ਪਾਲ ਸਿੰਘ, ਐਡਵੋਕੇਟ ਰਾਕੇਸ਼ ਕੁਮਾਰ ਅਤੇ ਸੁਰਿੰਦਰ ਸਿੰਘ ਕਾਹਲੋਂ ਵੀ ਮੌਜੂਦ ਸਨ। 

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੇਖਾਕਾਰ ਨੇਕ ਰਾਮ ਲੇਖਾਕਾਰ ਤੇ ਸਟਾਫ਼ ਬਲਵਿੰਦਰ ਸਿੰਘ, ਨਰਿੰਦਰ ਸਿੰਘ, ਅਮਨਦੀਪ ਸਿੰਘ, ਸੰਨੀ ਕੁਮਾਰ, ਨਰੇਸ਼ ਕੁਮਾਰ, ਸੁਨੀਲ ਕੁਮਾਰ, ਅਰੁਣ ਕੁਮਾਰ, ਸੁਰੇਂਦਰ ਕੁਮਾਰ, ਗੁਰਵਿੰਦਰ ਸਿੰਘ ਅਤੇ ਰੈੱਡ ਕਰਾਸ ਦੇ ਵਲੰਟੀਅਰਾਂ ਗੁਰਦੇਵ ਰਾਜ, ਰੋਹਿਤ ਅਤੇ ਵਿਹਾਨ ਨੇ ਵੀ ਛਬੀਲ ਦੌਰਾਨ ਸੇਵਾ ਨਿਭਾਈ।

 

Tags: Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD