Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ

ਸੁੰਦਰੀਕਰਨ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਧਾਇਕ ਡਾ. ਇਸ਼ਾਂਕ, ਸੰਤ ਮਹਾਪੁਰਸ਼ਾਂ ਅਤੇ ਸੰਗਤ ਦੀ ਮੌਜੂਦਗੀ ’ਚ ਸ਼ਹਿਰਵਾਸੀਆਂ ਨੂੰ ਕੀਤਾ ਸਮਰਪਿਤ

Bram Shanker Jimpa, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 27 May 2026

Last updated on: May 28, 2026, 12:52 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸੰਤ ਮਹਾਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਦੀ ਹਾਜ਼ਰੀ ਵਿਚ ਨਲੋਈਆਂ ਚੌਕ ਦੇ ਸੁੰਦਰੀਕਰਨ ਉਪਰੰਤ ਉਸ ਦਾ ਨਾਮਕਰਨ ’ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ’ ਦੇ ਰੂਪ ਵਿਚ ਕਰਕੇ ਸ਼ਹਿਰਵਾਸੀਆਂ ਅਤੇ ਸੰਗਤ ਨੂੰ ਸਮਰਪਿਤ ਕੀਤਾ। ਇਸ ਮੌਕੇ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਗਹਿਰਾ ਸਨਮਾਨ ਦੇਖਣ ਨੂੰ ਮਿਲਿਆ। 

ਸਮਾਰੋਹ ਦੌਰਾਨ ਚੌਕ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਜਿਸ ਨੇ ਪੂਰੇ ਵਾਤਾਵਰਣ ਨੂੰ ਅਧਿਆਤਮਿਕ ਅਤੇ ਗੌਰਵਮਈ ਬਣਾ ਦਿੱਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਚੌਕ ਪਹਿਲਾਂ ਤੋਂ ਹੀ ਸ਼ਹਿਰ ਦਾ ਇਕ ਮਹੱਤਵਪੂਰਨ ਸਥਾਨ ਰਿਹਾ ਹੈ ਜਿਥੋਂ ਪ੍ਰਤੀ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਪਠਾਨਕੋਟ ਅਤੇ ਮਾਤਾ ਚਿੰਤਪੁਰਨੀ ਨੂੰ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਗੁਰਦੁਆਰਾ ਸ਼ਹੀਦ ਸਿੰਘਾ ਦੀ ਸੰਗਤ ਅਤੇ ਸ਼ਹਿਰਵਾਸੀਆਂ ਦੀ ਇਹ ਭਾਵਨਾ ਸੀ ਕਿ ਨਲੋਈਆਂ ਚੌਕ ਦਾ ਸੁੰਦਰੀਕਰਨ ਕਰਕੇ ਇਸ ਦਾ ਨਾਮ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ, ਤਾਂ ਜੋ ਇਹ ਸਥਾਨ ਸ਼ਰਧਾ, ਵੀਰਤਾ ਅਤੇ ਬਲੀਦਾਨ ਦੀ ਪ੍ਰੇਰਣਾ ਦਾ ਕੇਂਦਰ ਬਣ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਹਸ, ਤਿਆਗ ਅਤੇ ਧਰਮ ਦੀ ਰੱਖਿਆ ਲਈ ਸਮਰਪਣ ਦਾ ਸਰਵਉਚ ਉਦਾਹਰਨ ਹੈ। 

ਉਨ੍ਹਾਂ ਦੇ ਨਾਮ ’ਤੇ ਚੌਕ ਦਾ ਨਾਮਕਰਨ ਪੂਰੇ ਸ਼ਹਿਰ ਲਈ ਗੌਰਵ ਅਤੇ ਮਾਣ ਦੀ ਗੱਲ ਹੈ। ਇਸ ਨਾਲ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਦੀ ਪ੍ਰੇਰਣਾ ਮਿਲੇਗੀ। ਵਿਧਾਇਕ ਜਿੰਪਾ ਨੇ ਵਿਸ਼ੇਸ਼ ਰੂਪ ਵਿਚ ਸੰਤ ਬਾਬਾ ਰਣਜੀਤ ਸਿੰਘ ਦੇ ਯਤਨਾਂ ਅਤੇ ਸੇਵਾਭਾਵ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ, ਆਸ਼ੀਰਵਾਦ ਅਤੇ ਸੰਗਤ ਦੀ ਨਿਰੰਤਰ ਮੰਗ ਦੇ ਚੱਲਦਿਆਂ ਇਹ ਕਾਰਜ ਸਾਕਾਰ ਹੋ ਸਕਿਆ ਹੈ। 

ਉਨ੍ਹਾਂ ਕਿਹਾ ਕਿ ਸੰਤ ਮਹਾਪੁਰਸ਼ ਸਦਾ ਸਮਾਜ ਨੂੰ ਭਾਈਚਾਰੇ, ਸੇਵਾ ਅਤੇ ਮਾਨਵਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਵਿਚ ਸਕਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਸਥਾਪਿਤ ਕਰਕੇ ਚੌਕ ਦੇ ਸੁੰਦਰੀਕਰਨ ਅਤੇ ਨਾਮਕਰਨ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ। 

ਵਿਧਾਇਕ ਜਿੰਪਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਲੋਕ ਭਾਵਨਾਵਾਂ ਅਤੇ ਧਾਰਮਿਕ ਆਸਥਾ ਨਾਲ ਜੁੜੇ ਕੰਮਾਂ ਨੂੰ ਪੂਰੀ ਮਰਿਆਦਾ ਅਤੇ ਸਨਮਾਨ ਨਾਲ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਸੰਜੇ ਸ਼ਰਮਾ, ਹਰਵਿੰਦਰ ਵਿਰਦੀ, ਮੁਕੇਸ਼ ਮੱਲ, ਵਰਿੰਦਰ ਸ਼ਰਮਾ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਸ਼ਹਿਰਵਾਸੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD