Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੀ ਲੋੜ ‘ਤੇ ਜ਼ੋਰ

ਕਿਹਾ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਹੋਣ ਵਾਲੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ

Bram Shanker Jimpa, AAP Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 27 May 2026

Last updated on: May 28, 2026, 12:56 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਮਾਰਗ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਥਾਰਟੀ ਅਧੀਨ ਪੈਂਦੀਆਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਲਈ ਤੁਰੰਤ ਲੌੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਰਾਸ਼ਟਰੀ ਮਾਰਗ ਅਥਾਰਟੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ  ਨਾਲ ਗੱਲਬਾਤ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ  ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ  ਸੜਕਾਂ ਦੀ ਹਾਲਤ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ ਹੈ ਜਿਸ ਨੂੰ ਤਰਜੀਹ ਦੇ ਆਧਾਰ  ‘ਤੇ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਏ ਟੋਇਆਂ ਦਾ ਹੱਲ ਕਰਕੇ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੜਕ ਦੀ ਪਿਛਲੇ ਸਮਿਆਂ ਦੌਰਾਨ ਤਰਸਯੋਗ ਹਾਲਤ ਨੂੰ ਸੁਧਾਰਨ ਲਈ 15 ਕਰੋੜ ਰੁਪਏ ਤੋਂ ਵੱਧ ਖ਼ਰਚੇ ਗਏ ਸਨ ਜਿਸ ਨਾਲ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਅਥਾਰਟੀ ਨੂੰ ਬਣਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਅਥਾਰਟੀ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। 

ਉਨ੍ਹਾਂ ਨੇ ਰਾਸ਼ਟਰੀ ਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਸ ਸੜਕ ਨੂੰ ਤਰਜੀਹ ਦੇ ਆਧਾਰ ‘ਤੇ ਤਿਆਰ ਕੀਤਾ ਜਾਵੇ ਤਾਂ ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਵਾਜਾਈ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜਲ਼ੰਧਰ-ਹੁਸ਼ਿਆਰਪੁਰ-ਚੌਹਾਲ ਅਤੇ ਜਲ਼ੰਧਰ-ਊਨਾ ਰੋਡ ਦੇ ਨਿਰਮਾਣ ਅਤੇ ਮੁਰੰਮਤ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਵੀ ਰੱਖਿਆ ਹੈ ਜਿਨ੍ਹਾਂ ਨੇ ਇਨ੍ਹਾਂ ਸੜਕਾਂ ਦੀ ਹਾਲਤ ਜਲਦ ਸੁਧਾਰਨ ਦਾ ਵੀ ਭਰੋਸਾ ਦਿੱਤਾ ਹੈ। ਵਿਧਾਇਕ ਜਿੰਪਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਤੋਂ ਵੱਧ ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। 

ਉਨ੍ਹਾਂ ਕਿਹਾ ਕਿ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਦੀ ਵੀ ਵਿਵਸਥਾ ਕੀਤੀ ਗਈ।

ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਲੋਕਾਂ ਦੇ ਸੁਖਾਲੇ ਅਤੇ ਸੁਰੱਖਿਅਤ ਸਫ਼ਰ ਲਈ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਲਗਾਤਾਰ ਅਧਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਬਾਰੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉਹ ਖੁਦ ਵੀ ਛੇਵੀੰ ਮੀਟਿੰਗ ਕਰ ਰਹੇ ਹਨ ਤਾਂ ਜੋ ਲੋਕਾਂ ਲਈ ਬਿਨਾਂ ਕਿਸੇ ਦਿੱਕਤ ਵਾਲੀ ਆਵਾਜਾਈ ਨੂਂ ਯਕੀਨੀ ਬਣਾਇਆ ਜਾ ਸਕੇ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD