Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਵੱਲੋਂ ਪਿੰਡ ਕੱਤੋਵਾਲ ਵਿਖੇ ਵਿਕਾਸ ਕਾਰਜਾਂ ਦੀ ਦੀ ਸ਼ੁਰੂਆਤ

ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਿਸਟਮ ਨਾਲ ਚੱਲਣ ਵਾਲਾ ਲਿਫਟ ਇਰੀਗੇਸ਼ਨ ਪ੍ਰੋਜੈਕਟ ਲੋਕਾਂ ਨੂੰ ਕੀਤਾ ਸਮਰਪਿਤ

Dr Ravjot Singh, AAP Punjab

5 Dariya News

5 Dariya News

5 Dariya News

ਹੁਸ਼ਿਆਰਪੁਰ , 27 May 2026

Last updated on: May 28, 2026, 13:00 IST

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਕੱਤੋਵਾਲ ਵਿਖੇ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਕਰਨ ਦੇ ਨਾਲ-ਨਾਲ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਸੋਲਰ ਸਿਸਟਮ ਨਾਲ ਚੱਲਣ ਵਾਲੇ ਨਵੇਂ ਲਾਏ ਲਿਫਟ ਇਰੀਗੇਸ਼ਨ ਪ੍ਰੋਜੈਕਟ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।  

ਉਨ੍ਹਾ ਕਿਹਾ ਕਿ ਪਿਂਡ ਵਿੱਚ ਬਣੇ ਖੇਡ ਗਰਾਊਂਡ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਡਾ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਹਰ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਦਾ ਮਿਸ਼ਨ ਲਗਾਤਾਰ ਅੱਗੇ ਵੱਧ ਰਿਹਾ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਿ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਲਿਫਟ ਇਰੀਗੇਸ਼ਨ ਪ੍ਰੋਜੈਕਟ ਪਿੰਡ ਦੇ ਕਿਸਾਨਾਂ ਲਈ ਵੱਡੀ ਸੌਗਾਤ ਸਾਬਤ ਹੋਵੇਗਾ। 

ਉਨ੍ਹਾਂ ਕਿਹਾ ਕਿ ਸੋਲਰ ਸਿਸਟਮ ਆਧਾਰਿਤ ਇਹ ਯੋਜਨਾ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਦੇ ਕੱਟਾਂ ਤੋਂ ਮੁਕਤੀ ਦੇਵੇਗੀ ਅਤੇ ਮੁਫ਼ਤ ਊਰਜਾ ਰਾਹੀਂ ਖੇਤੀਬਾੜੀ ਦਾ ਖਰਚ ਵੀ ਘਟੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਹੋਰ ਮਜ਼ਬੂਤ ਅਤੇ ਲਾਭਕਾਰੀ ਬਣਾਉਣ ਲਈ ਆਧੁਨਿਕ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਪਹੁੰਚਾ ਰਹੀ ਹੈ ਤਾਂ ਜੋ ਕਿਸਾਨ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋ ਸਕਣ। 

ਉਨ੍ਹਾਂ ਕਿਹਾ ਕਿ ਪਾਣੀ ਅਤੇ ਬਿਜਲੀ ਦੀ ਬਚਤ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਤਰ੍ਹਾਂ ਦੇ ਸੋਲਰ ਪ੍ਰੋਜੈਕਟ ਭਵਿੱਖ ਲਈ ਇੱਕ ਮਿਸਾਲ ਬਣ ਰਹੇ ਹਨ। ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਖੇਤੀ ਨੂੰ ਫਾਇਦਾ ਹੋਵੇਗਾ, ਸਗੋਂ ਵਾਤਾਵਰਣ ਦੀ ਸੰਭਾਲ ਵਿੱਚ ਵੀ ਯੋਗਦਾਨ ਪਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿੱਚ ਇਸ ਤਰ੍ਹਾਂ ਦੀਆਂ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨਾ ਹੈ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਰਵਜੋਤ ਸਿੰਘ ਨੇ ਪਿੰਡ ਦੇ ਸਰਪੰਚ ਮਾਈਕਲ ਕੁਮਾਰ ਭੱਟੀ, ਪੰਚ ਸਰਬਜੀਤ ਭੱਟੀ, ਬਲਵਿੰਦਰ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। 

ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੀ ਨਵੀਂ ਪਹਿਚਾਣ ਦਿੱਤੀ ਜਾਵੇਗੀ। 

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD