Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਨੰਦ ਨਗਰ ਬੀ ‘ਚ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਹੋਵੇਗਾ ਨਿਰਮਾਣ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਵਾਰਡ ਨੰਬਰ 5 ਦੇ ਆਮ ਆਦਮੀ ਕਲੀਨਿਕ ਕੋਲ ਥਾਂ ਦਾ ਜਾਇਜ਼ਾ

Dr Balbir Singh, AAP Punjab

5 Dariya News

5 Dariya News

5 Dariya News

ਪਟਿਆਲਾ , 27 May 2026

Last updated on: May 28, 2026, 13:15 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪ‌ਟਿਆਲਾ ਦਿਹਾਤੀ ਵਿਚ ਪੈਂਦੇ ਅਨੰਦ ਨਗਰ ਬੀ ਦੀ 32 ਨੰਬਰ ਗਲੀ ਕੋਲ ਪਈ ਸਰਕਾਰੀ ਥਾਂ ’ਤੇ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਨਿਰਮਾਣ ਕੀਤਾ ਜਾਵੇਗਾ। ਅੱਜ ਇਥੇ ਵਾਰਡ ਨੰਬਰ 5 ਦੇ ਵਾਸੀਆਂ ਨਾਲ ਮਿਲ ਕੇ ਪਾਰਕ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੀ ਬੇਹਤਰੀ ਲਈ ਕੰਮ ਕਰ ਰਹੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇਸ ਥਾਂ ’ਤੇ ਆਪ ਕਲੀਨਿਕ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਵਿਚ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਮਰੀਜ਼ ਲਾਹਾ ਲੈਂਦੇ ਹਨ। 

ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਨਾਲ ਹੀ ਸਰਕਾਰੀ ਪਾਣੀ ਵਾਲੀ ਟੈਂਕੀ ਦੇ ਨਾਲ ਹੀ ਤਕਰੀਬਨ 700 ਗਜ਼ ਥਾਂ ਖਾਲੀ ਪਈ ਹੈ ਜਿਸ ਥਾਂ ’ਤੇ ਅਸੀਂ ਓਪਨ ਜਿੰਮ, ਸੁੰਦਰ ਪਾਰਕ ਤੇ ਸਿਹਤਮੰਦ ਪੰਜਾਬ ਯੋਜਨਾ ਤਹਿਤ ਚਲਾਈਆਂ ਜਾ ਰਹੀਆਂ ਯੋਗਸ਼ਾਲਾਵਾਂ ਦੇ ਤਹਿਤ ਯੋਗਾ ਕਲਾਸਾਂ ਵਾਸਤੇ ਸ਼ੈਡ ਦਾ ਨਿਰਮਾਣ ਕਰਾਂਗੇ। ਸਿਹਤ ਮੰਤਰੀ ਨੇ ਕਿਹਾ ਕਿ ਨਰੋਈ ਸਿਹਤ ਹੀ ਨਰੋਏ ਪੰਜਾਬ ਦੀ ਬੇਹਤਰੀ ਦਾ ਆਧਾਰ ਹੈ। 

ਉਹਨਾਂ ਕਿਹਾ ਕਿ ਸੀ ਐਮ ਦੀ ਯੋਗਸ਼ਾਲਾ ਪ੍ਰੋਗਰਾਮ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਖਾਸ ਤੌਰ ’ਤੇ ਔਰਤਾਂ ਵਿਚ ਯੋਗਾ ਕਲਾਸਾਂ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇਥੇ ਥਾਂ ਦੇ ਨਿਰਮਾਣ ਨਾਲ ਇਹ ਕਲਾਸਾਂ ਹੋਰ ਵੀ ਵੱਡੇ ਪੱਧਰ ’ਤੇ ਚਲਾਈਆਂ ਜਾ ਸਕਣਗੀਆਂ।

ਉਹਨਾਂ ਕਿਹਾ ਕਿ ਇਸੇ ਤਰੀਕੇ ਲੋਕਾਂ ਦੇ ਮੁਫਤ ਇਲਾਜ ਲਈ 10 ਲੱਖ ਰੁਪਏ ਦੀ ਬੀਮਾ ਸਕੀਮ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ ਜਿਸ ਦਾ ਲਾਭ ਲੈਣ ਲਈ ਲੋਕਾਂ ਨੂੰ ਇਸ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕਰਵਾਉਣੀ ਚਾਹੀਦੀ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਿ ਜਿਹੜੀਆਂ ਔਰਤਾਂ ਨੇ ਹੁਣ ਤੱਕ ਇਕ-ਇਕ ਹਜ਼ਾਰ ਰੁਪਏ ਵਾਲੀ ਸਕੀਮ ਦੀ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਵੀ ਤੁਰੰਤ ਆਪਣੀ ਰਜਿਸਟਰੇਸ਼ਨ ਕਰਵਾਉਣ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਵਾਰਡ ਦੇ ਕੌਂਸਲਰ ਦਵਿੰਦਰ ਕੌਰ, ਚਰਨਜੀਤ ਸਿੰਘ ਐਸ ਕੇ, ਜਸਬੀਰ ਸਿੰਘ ਗਾਂਧੀ, ਐਸ ਡੀ ਐਮ ਗੁਰਦੇਵ ਸਿੰਘ ਧੰਮ, ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਐਸ ਐਚ ਓ ਥਾਣਾ ਤ੍ਰਿਪੜੀ ਤੇ ਹੋਰ ਸਖ਼ਸੀਅਤਾਂ ਵੀ ਹਾਜ਼ਰ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD