Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬ੍ਰਮ ਸ਼ੰਕਰ ਜਿੰਪਾ ਨੇ ਮੁਹੱਲਾ ਕੱਚਾ ਟੋਭਾ ’ਚ ’ਮੇਰੀ ਰਸੋਈ’ ਯੋਜਨਾ ਤਹਿਤ ਵੰਡੀਆਂ ਰਾਸ਼ਨ ਕਿੱਟਾਂ

ਜ਼ਰੂਰਤਮੰਦ ਪਰਿਵਾਰਾਂ ਨੂੰ ਵੱਡੀ ਰਾਹਤ, ਹਰ ਤਿੰਨ ਮਹੀਨੇ ’ਚ ਮਿਲੇਗੀ ਰਾਸ਼ਨ ਕਿੱਟ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 28 May 2026

Last updated on: May 28, 2026, 15:56 IST

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੁਹੱਲਾ ਕੱਚਾ ਟੋਭਾ ਵਿਚ ’ਮੇਰੀ ਰਸੋਈ’ ਯੋਜਨਾ ਤਹਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਆਮ ਲੋਕਾਂ ਦਾ ਆਰਥਿਕ ਬੋਝ ਨੂੰ ਘੱਟ ਕਰਨ ਲਈ ਇਤਿਹਾਸਕ ਫੈਸਲੇ ਲੈ ਰਹੀ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬੇ ਵਿਚ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਵੀ ਸ਼ੁਰੂ ਹੋ ਜਾਵੇਗਾ।ਜਿਸ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।

ਉਨ੍ਹਾਂ ਦੱਸਿਆ ਕਿ ’ਮੇਰੀ ਰਸੋਈ’ ਯੋਜਨਾ ਰਾਹੀਂ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਕਿਸੇ ਰਾਹਤ ਤੋਂ ਘੱਟ ਨਹੀਂ ਹੈ ਕਿਉਂਕਿ ਇਸ ਨਾਲ ਰਸੋਈ ਦਾ ਖਰਚ ਕਾਫ਼ੀ ਹੱਦ ਤੱਕ ਘੱਟ ਹੋਵੇਗਾ।

ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗਰਾਮ ਹਲਦੀ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਸ ਤਰ੍ਹਾਂ ਦੀ ਵਿਸ਼ੇਸ਼ ਰਾਸ਼ਨ ਕਿੱਟ ਉਪਲਬੱਧ ਕਰਵਾਈ ਜਾਵੇਗੀ, ਜਿਸ ਵਿਚ ਘਰੇਲੂ ਜ਼ਰੂਰਤ ਦੀਆਂ ਹੋਰ ਵਸਤੂਆਂ ਵੀ ਸ਼ਾਮਲ ਹੋਣਗੀਆਂ।

ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੁਫ਼ਤ ਬਿਜਲੀ, ਬਿਹਤਰ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਵਰਗੀਆਂ ਕਈ ਯੋਜਨਾਵਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.20 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਤੋਂ ਲਾਭ ਮਿਲੇਗਾ। 

ਪੰਜਾਬ ਸਰਕਾਰ ਨੇ ਯੋਜਨਾ ਦੇ ਸਫ਼ਲ ਸੰਚਾਲਨ ਲਈ 900 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ’ਮੇਰੀ ਰਸੋਈ’ ਯੋਜਨਾ ਉਨ੍ਹਾਂ ਦੇ ਘਰੇਲੂ ਖਰਚ ਨੂੰ ਘੱਟ ਕਰਨ ਵਿਚ ਕਾਫ਼ੀ ਮਦਦਗਾਰ ਸਾਬਤ ਹੋਵੇਗੀ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੇ ਵਰਮਾ, ਸੰਜੀਵ ਦੁਆ ਤੋਂ ਇਲਾਵਾ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD