Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਧੂਰੀ ਦੇ ਅਰਪਿਤ ਅਤੇ ਮੋਹਾਲੀ ਦੇ ਵਿਸ਼ੇਸ਼ ਸੂਦ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਇੰਸਟੀਚਿਊਟ ਦੇ ਜਲ ਸੈਨਾ ਅਫਸਰਾਂ ਦੀ ਗਿਣਤੀ 24 ਹੋਈ

Military, Maharaja Ranjit Singh Armed Forces Preparatory Institute, MRSAFPI, Mohali

Gurpreet Singh

Gurpreet Singh

5 Dariya News

ਐਸ.ਏ.ਐਸ ਨਗਰ , 28 May 2026

Last updated on: May 28, 2026, 17:16 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। 

ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

 

Tags: Military , Maharaja Ranjit Singh Armed Forces Preparatory Institute , MRSAFPI , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD