Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਰਵਜੋਤ ਸਿੰਘ ਵੱਲੋਂ ਪਿੰਡ ਬਸੀ ਬਾਬੂ ਖਾਂ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਪਿੰਡਾਂ ‘ਚ ਹਰ ਬੁਨਿਆਦੀ ਸਹੂਲਤ ਨੂੰ ਬਣਾ ਰਹੀ ਯਕੀਨੀ

Dr Ravjot Singh, AAP Punjab

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 28 May 2026

Last updated on: May 28, 2026, 18:38 IST

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬਸੀ ਬਾਬੂ ਖਾਂ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦੇ ਮਕਸਦ ਨਾਲ  ਨਵੇਂ ਟਿਊਬਵੈੱਲ ਦੇ ਕੰਮ ਸ਼ੁਰੂਆਤ ਕੀਤੀ। ਨਵੇਂ ਟਿਊਬਵੈੱਲ ਲਾਉਣ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰ ਬੁਨਿਆਦੀ ਸਹੂਲਤ ਨੂੰ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਬਸੀ ਬਾਬੂ ਖਾਂ ਵਾਸੀਆਂ ਵਾਸੀਆਂ ਨੂੰ ਅਕਸਰ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਪਿੰਡ ਵਾਸੀਆਂ ਦੀ  ਮੰਗ ਸੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਵਾਂ ਟਿਊਬਵੈੱਲ ਲਗਾਇਆ ਜਾਵੇ ਤਾਂ ਜੋ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਨਵਾਂ ਟਿਊਬਵੈੱਲ ਜਲਦ ਹੀ ਲੱਗ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਕੂਲਾਂ ਅਤੇ ਸਿਹਤ ਸਹੂਲਤਾਂ ਦੇ ਨਾਲ-ਨਾਲ ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਟਿਊਬਵੈੱਲ ਪਿੰਡ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਲੋਕਾਂ ਨੂੰ ਸਾਲਾਂ ਪੁਰਾਣੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਹੋਰ ਲੋਕ ਭਲਾਈ ਦੇ ਪ੍ਰੋਜੈਕਟ ਲਿਆਂਦੇ ਜਾਣਗੇ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤਾ ਜਾਵੇਗਾ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD