Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

'ਸਵਸਥ ਹਰਿਆਣਾ - ਸਮ੍ਰਿੱਧ ਹਰਿਆਣਾ ਮੁਹਿੰਮ' ਫੜੇਗਾ ਤੇਜ਼ ਰਫ਼ਤਾਰ : ਆਰਤੀ ਸਿੰਘ ਰਾਓ

ਮੁੱਖ ਮੰਤਰੀ ਕੱਲ ਸੂਬੇ ਦੇ ਲੋਕਾਂ ਨੂੰ ਦੇਣਗੇ 9 ਅਹਿਮ ਪ੍ਰੋਜੈਕਟਾਂ ਦਾ ਤੋਹਫ਼ਾ

Arti Singh Rao, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 28 May 2026

Last updated on: May 29, 2026, 11:33 IST

ਹਰਿਆਣਾ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਆਧੁਨਿਕ ਅਤੇ ਸੁਲਭ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਵਧਾਉਂਦੇ ਹੋਏ 'ਸਵਸਥ ਹਰਿਆਣਾ - ਸਮ੍ਰਿੱਧ ਹਰਿਆਣਾ ਅਭਿਆਨ' ਤਹਿਤ ਸੂਬੇ ਵਿੱਚ 9 ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਰਿਆਣਾ ਦੀ ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਅਤੇ ਆਯੁਸ਼ ਮੰਤਰੀ ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਦੂਰਅੰਦੇਸ਼ੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕੱਲ 29 ਮਈ ਨੂੰ ਦੁਪਹਿਰ 2:00 ਵਜੇ ਪੀ.ਡਬਲਯੂ.ਡੀ. ਰੈਸਟ ਹਾਊਸ, ਸੈਕਟਰ-1, ਪੰਚਕੂਲਾ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਕੀਤਾ ਜਾਵੇਗਾ। 

ਇਸ ਸਮਾਰੋਹ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਹੋਣਗੇ, ਜੋ ਇਹ ਸਾਰੀਆਂ ਸਿਹਤ ਸੇਵਾਵਾਂ ਜਨਤਾ ਨੂੰ ਸਮਰਪਿਤ ਕਰਨਗੇ। ਸਿਹਤ ਮੰਤਰੀ ਨੇ ਇਸ ਮੁਹਿੰਮ ਨੂੰ ਸੂਬੇ ਦੇ ਸਿਹਤ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਬਹੁਤ ਵੱਡਾ ਮੀਲ ਪੱਥਰ ਦੱਸਿਆ ਹੈ। 

ਉਨ੍ਹਾਂ ਨੇ ਵਿਸਤਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 22.29 ਕਰੋੜ ਰੁਪਏ ਦੀ ਲਾਗਤ ਨਾਲ 30 ਸਿਹਤ ਸੰਸਥਾਵਾਂ ਦਾ ਉਦਘਾਟਨ ਅਤੇ 21.50 ਕਰੋੜ ਰੁਪਏ ਦੀ ਲਾਗਤ ਨਾਲ 16 ਨਵੀਆਂ ਸਿਹਤ ਸੰਸਥਾਵਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ/ਦੇਖਭਾਲ ਕਰਨ ਵਾਲਿਆਂ ਦੀ ਸਹੂਲਤ ਲਈ ਜ਼ਿਲ੍ਹਾ ਨਾਗਰਿਕ ਹਸਪਤਾਲ, ਸੋਨੀਪਤ ਵਿੱਚ 6.45 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਇੱਕ ਅਤਿ-ਆਧੁਨਿਕ ਰੈਸਟ ਹਾਊਸ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੇ ਵਿਸ਼ੇਸ਼ ਅਤੇ ਸਮਰਪਿਤ ਇਲਾਜ ਲਈ ਸੂਬੇ ਦੇ 23 ਜ਼ਿਲ੍ਹਾ ਹਸਪਤਾਲਾਂ ਵਿੱਚ ਸਾਲਾਨਾ 0.34 ਕਰੋੜ ਰੁਪਏ ਦੀ ਲਾਗਤ ਨਾਲ 'ਸਵਸਥ ਨਾਰੀ, ਸਸ਼ਕਤ ਪਰਿਵਾਰ'  ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਆਮ ਜਨਤਾ ਨੂੰ ਮਹਿੰਗੇ ਅਤੇ ਗੰਭੀਰ ਮੈਡੀਕਲ ਟੈਸਟ ਮੁਫ਼ਤ ਜਾਂ ਬਹੁਤ ਹੀ ਕਿਫ਼ਾਇਤੀ ਦਰਾਂ 'ਤੇ ਮਿਲ ਸਕਣ, ਇਸ ਦੇ ਲਈ ਪੀ.ਪੀ.ਪੀ. ਮਾਡਲ ਤਹਿਤ ਮਹੱਤਵਪੂਰਨ ਵਿਸਤਾਰ ਕੀਤਾ ਗਿਆ ਹੈ। 

ਇਸ ਦੇ ਤਹਿਤ ਪਾਣੀਪਤ ਅਤੇ ਕੁਰੂਕਸ਼ੇਤਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ 12 ਕਰੋੜ ਰੁਪਏ ਦੀ ਲਾਗਤ ਨਾਲ ਐੱਮ.ਆਰ.ਆਈ. ਸੇਵਾਵਾਂ ਅਤੇ ਬਹਾਦੁਰਗੜ੍ਹ ਦੇ ਸਬ-ਡਿਵੀਜ਼ਨਲ ਹਸਪਤਾਲ ਤੇ ਦਾਦਰੀ ਦੇ ਜ਼ਿਲ੍ਹਾ ਹਸਪਤਾਲ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਸੀ.ਟੀ. ਸਕੈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਆਰਤੀ ਸਿੰਘ ਰਾਓ ਨੇ ਅੱਗੇ ਦੱਸਿਆ ਕਿ ਦਿਲ ਦੇ ਰੋਗਾਂ ਦੀ ਸਮੇਂ ਸਿਰ ਪਛਾਣ ਅਤੇ ਤੁਰੰਤ ਇਲਾਜ ਲਈ ਸੂਬੇ ਦੇ 600 ਸਿਹਤ ਸੰਸਥਾਵਾਂ ਵਿੱਚ ਟੈਲੀ-ਈ.ਸੀ.ਜੀ. ਸੇਵਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ, ਜਿਸ 'ਤੇ ਸਾਲਾਨਾ 3 ਕਰੋੜ ਰੁਪਏ ਖਰਚ ਹੋਣਗੇ। 

ਕਿਡਨੀ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਰਾਹਤ ਦਿੰਦਿਆਂ ਮਹਾਰਿਸ਼ੀ ਚਯਵਨ ਮੈਡੀਕਲ ਕਾਲਜ, ਕੋਰੀਆਵਾਸ ਅਤੇ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਰਕਾਰੀ ਮੈਡੀਕਲ ਕਾਲਜ, ਛਾਇੰਸਾ (ਫ਼ਰੀਦਾਬਾਦ) ਵਿੱਚ ਹੁਣ ਮੁਫ਼ਤ ਡਾਇਲਸਿਸ ਦੀ ਸਹੂਤ ਪ੍ਰਦਾਨ ਕੀਤੀ ਜਾਵੇਗੀ। ਆਮ ਲੋਕਾਂ ਨੂੰ ਬ੍ਰਾਂਡਿਡ ਦਵਾਈਆਂ ਬਹੁਤ ਹੀ ਸਸਤੀਆਂ ਅਤੇ ਰਿਆਇਤੀ ਦਰਾਂ 'ਤੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸੂਬੇ ਦੇ 23 ਜ਼ਿਲ੍ਹਾ ਹਸਪਤਾਲਾਂ ਵਿੱਚ 1.73 ਕਰੋੜ ਰੁਪਏ ਦੀ ਲਾਗਤ ਨਾਲ 'ਅੰਮ੍ਰਿਤ ਫਾਰਮੇਸੀ' ਦਾ ਵੀ ਉਦਘਾਟਨ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਨਿੱਜੀ ਖੇਤਰ ਦੇ ਸਹਿਯੋਗ ਯਾਨੀ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ ਸਾਝੇਦਾਰੀ ਰਾਹੀਂ ਵੀ ਸੂਬੇ ਦੇ ਹਸਪਤਾਲਾਂ ਨੂੰ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ 3.60 ਕਰੋੜ ਰੁਪਏ ਦੀ ਲਾਗਤ ਨਾਲ ਐਨੈਸਥੀਸੀਆ ਵਰਕਸਟੇਸ਼ਨ ਅਤੇ ਡਿਫਿਬ੍ਰਿਲੇਟਰ, 20.50 ਕਰੋੜ ਰੁਪਏ ਦੀ ਲਾਗਤ ਨਾਲ ਐਕਸ-ਰੇਅ ਅਤੇ 150 ਟ੍ਰੂਨੈਟ ਮਸ਼ੀਨਾਂ ਅਤੇ 1.84 ਕਰੋੜ ਰੁਪਏ ਦੀ ਲਾਗਤ ਨਾਲ 24 ਆਈ.ਸੀ.ਯੂ.  ਬੈਡ ਸ਼ਾਮਲ ਕੀਤੇ ਗਏ ਹਨ।

ਇਸ ਤੋਂ ਇਲਾਵਾ, ਕਿਸੇ ਵੀ ਐਮਰਜੈਂਸੀ ਸਥਿਤੀ ਜਾਂ ਆਪਦਾ ਪ੍ਰਬੰਧਨ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਸਿਹਤ ਵਿਭਾਗ ਸੂਬੇ ਦੀਆਂ 4,600 ਆਸ਼ਾ ਵਰਕਰਾਂ ਨੂੰ 0.91 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਸਿਖਲਾਈ ਦੇ ਰਿਹਾ ਹੈ ਤਾਂ ਜੋ ਪਿੰਡ ਪੱਧਰ 'ਤੇ ਤੁਰੰਤ ਰਾਹਤ ਪਹੁੰਚਾਈ ਜਾ ਸਕੇ। ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਾਡੀ ਸਰਕਾਰ ਦਾ ਇੱਕੋ-ਇੱਕ ਉਦੇਸ਼ ਹਰਿਆਣਾ ਦੇ ਆਖਰੀ ਛੋਰ 'ਤੇ ਬੈਠੇ ਵਿਅਕਤੀ ਤੱਕ ਵੀ ਬਿਹਤਰ ਮੈਡੀਕਲ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਹ ਮੁਹਿੰਮ ਸੂਬੇ ਦੇ ਸਿਹਤ ਇਤਿਹਾਸ ਵਿੱਚ ਇੱਕ ਨਵਾਂ ਸੁਨਹਿਰੀ ਅਧਿਆਏ ਲਿਖੇਗੀ।

 

Tags: Arti Singh Rao , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD