Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਡਾ. ਬਲਬੀਰ ਸਿੰਘ ਨੇ ਫਸਟ ਏਡ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 29 May 2026

Last updated on: May 29, 2026, 16:32 IST

ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਜਾਗਰੂਕਤਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

 ਗੁਰੂ ਨਾਨਕ ਇੰਸਟੀਚਿਊਟ ਪਿਛਲੇ 35 ਸਾਲਾਂ ਤੋਂ ਐਲਾਈਡ ਹੈਲਥ ਐਜੂਕੇਸ਼ਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇੰਸਟੀਚਿਊਟ ਵੱਲੋਂ ਵੱਖ-ਵੱਖ ਪ੍ਰੋਫੈਸ਼ਨਲ ਸਿਹਤ ਸੰਬੰਧੀ ਕੋਰਸ ਸਫਲਤਾਪੂਰਵਕ ਚਲਾਏ ਜਾ ਰਹੇ ਹਨ, ਜਿਵੇਂ ਕਿ ਫਿਜ਼ੀਓਥੈਰੇਪੀ, ਰੇਡੀਓਲੋਜੀ, ਮੈਡੀਕਲ ਲੈਬੋਰੇਟਰੀ ਟੈਕਨੋਲੋਜੀ, ਓਪਰੇਸ਼ਨ ਥੀਏਟਰ ਟੈਕਨੋਲੋਜੀ, ਹਸਪਤਾਲ ਮੈਨੇਜਮੈਂਟ, ਆਪਟੋਮੈਟਰੀ, ਡਾਇਲਿਸਿਸ ਟੈਕਨੋਲੋਜੀ, ਹਸਪਤਾਲ ਸਟੀਰਿਲਾਈਜ਼ੇਸ਼ਨ ਟੈਕਨੋਲੋਜੀ, ਕਾਰਡਿਏਕ ਕੇਅਰ ਟੈਕਨੋਲੋਜੀ, CMSED, PCM ਅਤੇ MPHW ਆਦਿ। ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀ ਖੁਦਮੁਖਤਿਆਰ ਬਣ ਰਹੇ ਹਨ ਅਤੇ ਆਪਣੇ ਮਾਪਿਆਂ ਅਤੇ ਜੀਐਨਆਈਐਮਟੀ ਦਾ ਨਾਮ ਰੌਸ਼ਨ ਕਰ ਰਹੇ ਹਨ। 

ਡਾ. ਬਲਬੀਰ ਸਿੰਘ ਦੇ ਇੰਸਟੀਚਿਊਟ ਪਹੁੰਚਣ ’ਤੇ ਉਨ੍ਹਾਂ ਦਾ ਡਾ. ਸ਼ੁਭਾਸ਼ ਡਾਵਰ, ਡਾ. ਰਾਹੁਲ ਡਾਵਰ, ਸ. ਆਈਪੀ ਸਿੰਘ, ਜਿਤੇਨ ਡਾਵਰ ਅਤੇ ਜਤਿਨ ਡਾਵਰ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਤਿਲਕ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨ ਕੀਤਾ ਗਿਆ। ਇੰਸਟੀਚਿਊਟ ਮੈਨੇਜਮੈਂਟ ਵੱਲੋਂ ਡਾ. ਸ਼ੁਭਾਸ਼ ਡਾਵਰ ਅਤੇ ਸਟਾਫ ਮੈਂਬਰਾਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦੱਸਾ ਭੇਟ ਕਰਕੇ ਸਨਮਾਨਿਤ ਕੀਤਾ। 

ਇਸ ਤੋਂ ਬਾਅਦ ਸਿਹਤ ਮੰਤਰੀ ਨੇ ਇੰਸਟੀਚਿਊਟ ਦੀਆਂ ਲੈਬੋਰਟਰੀਆਂ ਅਤੇ ਵਿਭਾਗਾਂ ਦਾ ਦੌਰਾ ਕੀਤਾ ਅਤੇ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਕੀਤੀਆਂ ਗਈਆਂ ਸ਼ਾਨਦਾਰ ਤਿਆਰੀਆਂ ਅਤੇ ਡੈਮੋਨਸਟ੍ਰੇਸ਼ਨਾਂ ਦੀ ਖੂਬ ਪ੍ਰਸ਼ੰਸਾ ਕੀਤੀ। 

ਵਿਦਿਆਰਥੀਆਂ ਵੱਲੋਂ ਸੀਪੀਆਰ ਅਤੇ ਡ੍ਰੈਸਿੰਗ ਤਕਨੀਕਾਂ ਦੇ ਸ਼ਾਨਦਾਰ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਨੇ ਉਨ੍ਹਾਂ ਦੀ ਪ੍ਰਯੋਗਾਤਮਕ ਜਾਣਕਾਰੀ, ਆਤਮਵਿਸ਼ਵਾਸ ਅਤੇ ਪੇਸ਼ਾਵਰ ਕਾਬਲੀਅਤ ਨੂੰ ਦਰਸਾਇਆ। ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਇੰਸਟੀਚਿਊਟ ਵੱਲੋਂ ਦਿੱਤੀ ਜਾ ਰਹੀ ਗੁਣਵੱਤਾ ਵਾਲੀ ਸਿਹਤ ਸਿੱਖਿਆ ਅਤੇ ਪ੍ਰੈਕਟੀਕਲ ਟ੍ਰੇਨਿੰਗ ਦੀ ਪ੍ਰਸ਼ੰਸਾ ਕੀਤੀ। 

ਆਪਣੇ ਸੰਬੋਧਨ ਦੌਰਾਨ ਡਾ. ਬਲਬੀਰ ਸਿੰਘ ਨੇ ਦੈਨਿਕ ਜੀਵਨ ਵਿੱਚ ਫਰਸਟ ਏਡ ਟ੍ਰੇਨਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਫਰਸਟ ਏਡ ਦੀ ਜਾਣਕਾਰੀ ਹਰ ਥਾਂ ਲਾਜ਼ਮੀ ਹੈ, ਚਾਹੇ ਘਰ ਹੋਵੇ, ਸਕੂਲ, ਕਾਲਜ, ਕਾਰਜਸਥਲ, ਜਨਤਕ ਸਥਾਨ ਜਾਂ ਸਿਹਤ ਸੰਸਥਾਵਾਂ। 

ਉਨ੍ਹਾਂ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਫਰਸਟ ਏਡ ਐਮਰਜੈਂਸੀ ਅਤੇ ਹਾਦਸਿਆਂ ਦੌਰਾਨ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਜਾਨਾਂ ਬਚਾ ਸਕਦੀ ਹੈ। ਮਾਨਯੋਗ ਮੰਤਰੀ ਨੇ ਇਹ ਵੀ ਸਮਝਾਇਆ ਕਿ ਫਰਸਟ ਏਡ ਸਿਰਫ਼ ਸੀਪੀਆਰ (ਕਾਰਡੀਓਪਲਮੋਨਰੀ ਰੀਸੱਸਿਟੇਸ਼ਨ) ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਵਿੱਚ ਜ਼ਖਮਾਂ ਦੀ ਸੰਭਾਲ, ਖੂਨ ਵਹਿਣ ਨੂੰ ਰੋਕਣਾ, ਹੱਡੀਆਂ ਨੂੰ ਸਹਾਰਾ ਦੇਣਾ, ਸੜਨ ਦੀ ਸੰਭਾਲ, ਮਰੀਜ਼ਾਂ ਦੀ ਸਹੀ ਹੈਂਡਲਿੰਗ ਅਤੇ ਐਮਰਜੈਂਸੀ ਰਿਸਪਾਂਸ ਵਰਗੀਆਂ ਕਈ ਜੀਵਨ ਬਚਾਉਣ ਵਾਲੀਆਂ ਤਕਨੀਕਾਂ ਸ਼ਾਮਲ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਦੇ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ ਦੇ ਵਿਦਿਆਰਥੀਆਂ ਲਈ ਸਰਕਾਰੀ ਟ੍ਰੇਨਿੰਗ ਮੌਕਿਆਂ ਉੱਤੇ ਖ਼ਾਸ ਧਿਆਨ ਦੇਵੇਗੀ। ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਰਾਹੀਂ ਐਫੀਲੀਏਸ਼ਨ ਦੇ ਮੌਕਿਆਂ ਬਾਰੇ ਵੀ ਸਕਾਰਾਤਮਕ ਸਮਰਥਨ ਜਤਾਇਆ, ਜਿਸ ਨਾਲ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਪੇਸ਼ਾਵਰ ਤੌਰ ’ਤੇ ਵੱਡਾ ਲਾਭ ਮਿਲੇਗਾ। 

ਇਸ ਮੌਕੇ ਐਮਸੀ ਦੀਪਕ ਮਿੱਤਲ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਿਸ਼ਾਂਤ ਐਮਸੀ ਆਫ ਫੈਕਟਰੀ ਏਰੀਆ, ਜਤਿੰਦਰ ਕੁਮਾਰ, ਜਗਰਣ ਤੋਂ ਮੀਡੀਆ ਪ੍ਰਤੀਨਿਧੀ, ਚੜ੍ਹਦੀਕਲਾ ਤੋਂ ਰੂਪਨ, ਪ੍ਰੈਸ ਕੀ ਤਾਕਤ ਤੋਂ ਸ਼ਿਵ ਕੁਮਾਰ ਜਾਂਗੜਾ, ਪੰਜਾਬ ਕੇਸਰੀ, ਪਰਵਿੰਦਰ ਕੁਮਾਰ ਅਤੇ ਭਾਸਕਰ ਦੇ ਪ੍ਰਤੀਨਿਧੀ ਵੀ ਸਮਾਗਮ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ। 

ਸਮਾਗਮ ਦੇ ਅੰਤ ਵਿੱਚ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ ਦੇ ਮੈਨੇਜਮੈਂਟ, ਡਾਇਰੈਕਟਰ ਅਤੇ ਪ੍ਰਿੰਸੀਪਲ ਡਾ. ਸ਼ੁਭਾਸ਼ ਡਾਵਰ, ਕੋਆਰਡੀਨੇਟਰ ਰਸ਼ਮੀ ਸ਼ਰਮਾ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਡਾ. ਬਲਬੀਰ ਸਿੰਘ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਦੌਰੇ, ਕੀਮਤੀ ਮਾਰਗਦਰਸ਼ਨ ਅਤੇ ਸਿਹਤ ਸਿੱਖਿਆ ਅਤੇ ਸਕਿਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਲਈ ਦਿਲੋਂ ਧੰਨਵਾਦ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੁਭਾਸ਼ ਡਾਵਰ ਨੇ ਮੁੱਖ ਮਹਿਮਾਨ ਡਾ. ਬਲਬੀਰ ਸਿੰਘ, ਸਾਰੇ ਮੀਡੀਆ ਮੈਂਬਰਾਂ, ਪਤ੍ਰਕਾਰ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ।

 

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD