Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਨਿਸ਼ਾ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ

Military, Mai Bhago Armed Forces Preparatory Institute, AFPI, Mohali

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ , 29 May 2026

Last updated on: May 29, 2026, 17:08 IST

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। 

ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Military , Mai Bhago Armed Forces Preparatory Institute , AFPI , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD