Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਮੀਨੀ ਪੱਧਰ ’ਤੇ ਸਰਕਾਰ ਦੀ ਕਾਰਵਾਈ ਤੇਜ਼, ਬਰਸਾਤੀ ਤਿਆਰੀਆਂ ਦਾ ਡਾ. ਬਲਬੀਰ ਸਿੰਘ ਅਤੇ ਡਾ. ਹਿਮਾਂਸ਼ੂ ਅਗਰਵਾਲ ਨੇ ਲਿਆ ਜਾਇਜ਼ਾ

ਪਟਿਆਲਾ 'ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

Dr Balbir Singh, AAP Punjab, Himanshu Aggarwal, Dr Himanshu Aggarwal, DC Patiala, Deputy Commissioner Patiala, Patiala

Gurpreet Singh

Gurpreet Singh

5 Dariya News

ਪਟਿਆਲਾ , 29 May 2026

Last updated on: May 29, 2026, 17:21 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਸਿਹਤ ਮੰਤਰੀ ਨੇ ਟਿਵਾਣਾ ਚੌਂਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦੌਲਤਪੁਰ ਪੁਲ ਅਤੇ ਸ਼ਾਂਤੀ ਨਗਰ ਇਲਾਕੇ ਦਾ ਦੌਰਾ ਕਰਦਿਆਂ ਨਿਕਾਸੀ ਪ੍ਰਣਾਲੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਜਾ ਕੇ ਸੁਣਨ ਅਤੇ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਬਰਸਾਤ ਦੌਰਾਨ ਵੱਡੀ ਰਾਹਤ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਪੂਰੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਸੰਵੇਦਨਸ਼ੀਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪਹਿਲ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ, ਵੱਡੀ ਅਤੇ ਛੋਟੀ ਨਦੀਆਂ ਦੀ ਸਫਾਈ ਅਤੇ ਸ਼ਹਿਰ ਦੀ ਸੁੰਦਰਤਾ ਨਾਲ ਜੁੜੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ। ਇਸ ਮੌਕੇ ਇੰਪਰੂਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਸੁਰੇਸ਼ ਰਾਏ, ਮੋਹਿਤ ਕੁਮਾਰ, ਤੋਂ ਇਲਾਵਾ ਡਰੇਂਨ , ਨਗਰ ਨਿਗਮ, ਫੋਰੈਸਟ,ਸੀਵਰੇਜ ਵਿਭਾਗਾਂ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Balbir Singh , AAP Punjab , Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD