Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਲੋਕਾਂ ਨੂੰ ਮਿਲਣਗੀਆਂ 24 ਘੰਟੇ ਸਿਹਤ ਸੇਵਾਵਾਂ - ਸਿਹਤ ਮੰਤਰੀ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 29 May 2026

Last updated on: May 29, 2026, 17:31 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਨਾਗਰਿਕ ਤੱਕ ਬਿਹਤਰ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਦੂਰ ਦਰਾਜ਼ ਨਾ ਜਾਣਾ ਪਵੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ ਅਤੇ ਆਮ ਲੋਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ। ਸਮਾਗਮ ਦੌਰਾਨ ਸਿਹਤ ਵਿਭਾਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। 

ਸਿਹਤ ਮੰਤਰੀ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਰਕਰ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੀਆਂ ਹਨਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ। ਇਸ ਮੌਕੇ ਮੌਜੂਦ ਬਜ਼ੁਰਗਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਓਪਰੇਸ਼ਨਾਂ ਦਾ ਲਾਭ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। 

ਇਸ ਮੌਕੇ ਸਿਵਿਲ ਸਰਜਨ ਡਾ ਸ਼ੈਲੀ ਜੇਟਲੀ, ਐਸ ਐਮ ਓ ਡਾ ਪਰਨੀਤ ਕੌਰ, ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD