Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar

Gurpreet Singh

Gurpreet Singh

5 Dariya News

ਜਲੰਧਰ , 29 May 2026

Last updated on: May 29, 2026, 17:38 IST

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਸ਼ੱਕੀ ਮਨਜੋਤ ਸਿੰਘ ਨੂੰ ਬੱਸ ਸਟੈਂਡ ਜਲੰਧਰ ਨੇੜਿਓਂ ਇੱਕ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੋਤ ਨੇ ਆਪਣੇ ਖੁਲਾਸੇ ਦੌਰਾਨ ਇਸ ਮਾਡਿਊਲ ਵਿੱਚ ਸ਼ਾਮਲ ਆਪਣੇ ਦੋ ਸਾਥੀਆਂ - ਸੰਦੀਪ ਅਤੇ ਅਮਨਦੀਪ - ਬਾਰੇ ਜਾਣਕਾਰੀ ਦਿੱਤੀ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਦੇ ਖੁਲਾਸੇ ਦੇ ਅਧਾਰ 'ਤੇ, ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਗਏ ਚਾਰ ਹੋਰ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 153 ਮਿਤੀ 25/5/2026 ਨੂੰ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25 (1-ਬੀ)ਏ ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD