Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 12ਵੀਂ ਦੀ ਪੰਜਾਬ ਮੈਰਿਟ ਸੂਚੀ ’ਚ ਨਾਮ ਦਰਜ ਕਰਵਾਉਣ ਵਾਲੇ ਬੱਚੇ ਸਨਮਾਨਿਤ

ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Kotkapura

Armaan

Armaan

5 Dariya News

ਕੋਟਕਪੂਰਾ , 30 May 2026

Last updated on: May 30, 2026, 16:55 IST

ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਤੋਂ ਇਲਾਵਾ ਸੰਸਥਾ ਵੱਲੋਂ 12ਵੀਂ ਦੀ ਪੰਜਾਬ ਮੈਰਿਟ ਸੂਚੀ ’ਚ ਨਾਮ ਦਰਜ ਕਰਵਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨਾ ਸ਼ਲਾਘਾਯੋਗ ਕਾਰਜ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਬੱਚਿਆਂ ਦੇ ਗੁੱਡ ਮੌਰਨਿੰਗ ਕਲੱਬ ਅਤੇ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵੱਲੋਂ ਰੱਖੇ ਸਨਮਾਨ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਬੋਲਦਿਆਂ ਕੀਤਾ।

ਸ. ਸੰਧਵਾਂ ਨੇ ਕਿਹਾ  ਕਿ ਸਾਰੇ ਬੱਚੇ ਅਤੇ ਨੌਜਵਾਨ ਜੇਕਰ ਦ੍ਰਿੜ ਇਰਾਦਾ ਕਰ ਲੈਣ ਕਿ ਉਹਨਾ ਨੇ ਬੁਲੰਦੀਆਂ ਨੂੰ ਸਰ ਕਰਨਾ  ਹੈ ਤਾਂ ਕੁਝ ਵੀ ਔਖਾ ਜਾਂ ਅਸੰਭਵ ਨਹੀਂ। ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਂ ਬਾਪ ਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਿਹਾ ਕਿ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸੋਚ ਅਤੇ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜੋ ਕਿ ਮੈਰਿਟ ਲਿਸਟ ਵਿਚ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਕੀਤਾ ਗਿਆ।

ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ਼ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਮੇਰੀ ਪਿਛਲੇ ਲੰਮੇ ਸਮੇਂ ਤੋਂ ਦਿਲੀ ਇੱਛਾ ਰਹੀ ਹੈ ਕਿ ਸਾਡੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੂੰ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਕੋਚਿੰਗ ਦੇ ਕੇ ਜੇਕਰ ਉਹਨਾ ਨੂੰ ਸਮਰੱਥ ਬਣਾਇਆ ਜਾਵੇ ਤਾਂ ਪੰਜਾਬ ਦੀ ਕਾਇਆ ਕਲਪ ਹੋ ਸਕਦੀ ਹੈ।ਉਨ੍ਹਾ ਕਿਹਾ ਕਿ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਵੀ ਦਿੱਤੀ ਜਾਵੇਗੀ।

ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਦੱਸਿਆ ਕਿ ਦਿੱਲੀ, ਚੰਡੀਗੜ੍ਹ ਅਤੇ ਕੋਟਾ ਵਰਗੇ ਮਹਾਂਨਗਰਾਂ ਵਿੱਚ ਮਿਲਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਕੋਚਿੰਗ ਦੀ ਸਹੂਲਤ ਹੁਣ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਵਿਖੇ ਮਿਲੇਗੀ। ਵਿਜਡਮ ਕੋਟਾ ਕਲਾਸਿਜ ਦੇ ਮੈਨੇਜਿੰਗ ਡਾਇਰੈਕਟਰ ਵਿਨੋਦ ਵਰਮਾ ਨੇ ਦੱਸਿਆ ਕਿ ਅਕਸਰ ਇਸ ਇਲਾਕੇ ਦੇ ਲੋਕ ਆਪਣੀਆਂ ਬੇਟੀਆਂ ਨੂੰ ਉਚੇਰੀ ਸਿੱਖਿਆ ਅਤੇ ਕੋਚਿੰਗ ਲਈ ਦੂਰ-ਦੁਰਾਡੇ ਇਲਾਕਿਆਂ ਵਿੱਚ ਭੇਜਣ ਤੋਂ ਕਤਰਾਉਂਦੇ ਸਨ, ਜਿਸ ਕਰਕੇ ਉਹਨਾ ਬੇਟੀਆਂ ਦੀਆਂ ਆਸਾਂ-ਉਮੀਦਾਂ ਢਹਿ-ਢੇਰੀ ਹੋ ਜਾਂਦੀਆਂ ਸਨ।

ਇਸ ਤੋਂ ਇਲਾਵਾ ਲੜਕੀਆਂ ਵਿੱਚ ਜਾਗਰੂਕਤਾ ਦੀ ਘਾਟ ਕਾਰਨ ਉਹਨਾ ਨੂੰ ਆਪਣਾ ਕੈਰੀਅਰ ਨਿਰਧਾਰਤ ਕਰਨ ਲਈ ਯੋਗ ਮਾਰਗ ਦਰਸ਼ਨ ਨਹੀਂ ਸੀ ਮਿਲਦਾ। ਉਹਨਾ ਦੱਸਿਆ ਕਿ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਪਾਸ ਕਰਨ ਦੇ ਨਾਲ ਨਾਲ ਪ੍ਰੰਪਰਿਕ ਪੜਾਈ ਦੇ ਬਰਾਬਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਪ੍ਰਬੰਧ ਹੋਵੇਗਾ ਅਤੇ ਇਸ ਵਾਸਤੇ ਫੀਸਾਂ ਵੀ ਵੱਡੇ ਸ਼ਹਿਰਾਂ ਦੇ ਮੁਕਾਬਲੇ ਬਹੁਤ ਘੱਟ ਹੋਣਗੀਆਂ।

ਉਹਨਾਂ ਦੱਸਿਆ ਕਿ ਪ੍ਰੀਖਿਆ ਦੀ ਤਿਆਰੀ ਲਈ ਹੋਸਟਲ ਵਿੱਚ ਰਹਿਣ ਵਾਲੀਆਂ ਵਿਦਿਆਰਥਣਾ ਲਈ ਵੀ ਬਕਾਇਦਾ ਸਹੂਲਤ ਮਿਲੇਗੀ। ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਮੈਡਮ ਅਮਨਦੀਪ ਕੌਰ ਨੇ ਦਾਅਵਾ ਕੀਤਾ ਕਿ ਉਕਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਹਨਾ ਦਾ ਮਕਸਦ ਰੁਜਗਾਰ ਲਈ ਵਿਦੇਸ਼ ਜਾਣ ਦੀ ਸੋਚ ਰੱਖਣ ਵਾਲੀ ਨੌਜਵਾਨ ਸ਼ਕਤੀ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉੱਚੇ ਅਹੁਦਿਆਂ ਦੇ ਕਾਬਲ ਬਣਾਉਣਾ ਹੈ ਤਾਂ ਜੋ ਉਹ ਵਿਦੇਸ਼ ਜਾਣ ਦੀ ਸੋਚ ਤਿਆਗ ਦੇਣ।

ਉਹਨਾ ਆਖਿਆ ਕਿ ਜੇਕਰ ਪੰਜਾਬ ਦੇ ਹੋਣਹਾਰ ਲੜਕੇ-ਲੜਕੀਆਂ ਕਲਾਸ-1 ਵਾਲੇ ਉਚ ਅਹੁਦਿਆਂ ’ਤੇ ਬਿਰਾਜਮਾਨ ਹੋਣਗੇ ਤਾਂ ਜਿੱਥੇ ਵਿਦੇਸ਼ ਜਾਣ ਦੀ ਲਾਲਸਾ ਖਤਮ ਹੋ ਜਾਵੇਗੀ, ਉੱਥੇ ਆਰਥਿਕ ਪੱਖੋਂ ਪੰਜਾਬ ਵੀ ਖੁਸ਼ਹਾਲ ਹੋ ਜਾਵੇਗਾ। ਸਨਮਾਨ ਸਮਾਰੋਹ ਨੂੰ ਰੋਚਕ ਅਤੇ ਦਿਲਚਸਪ ਬਣਾਉਣ ਲਈ ਪ੍ਰਸਿੱਧ ਭੰਗੜਾ ਕੋਚ ਦਿਲਪ੍ਰੀਤ ਬੱਬੂ ਦੀ ਟੀਮ ਨੇ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਰਾਹੀਂ ਮਨੋਰੰਜਨ ਦੇ ਨਾਲ ਨਾਲ ਸਾਰਥਿਕ ਸੁਨੇਹਾ ਵੀ ਦਿੱਤਾ।

ਪੋ੍ਜੈਕਟ ਇੰਚਾਰਜਾਂ ਪੋ੍ ਐਚ ਐਸ ਪਦਮ, ਲੈਕ. ਮੁਖਤਿਆਰ ਸਿੰਘ ਮੱਤਾ ਅਤੇ ਮਾ. ਸੋਮਨਾਥ ਅਰੋੜਾ ਨੇ ਦੱਸਿਆ ਕਿ ਗਿੱਧਾ ਅਤੇ ਭੰਗੜਾ ਟੀਮਾ ਦਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਅਤੇ ਹੋਰ ਸ਼ਖਸ਼ੀਅਤਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਦੀ ਸਮੁੱਚੀ ਟੀਮ ਦਾ ਵੀ ਭਰਪੂਰ ਸਹਿਯੋਗ ਰਿਹਾ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD