Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Gurdaspur

Armaan

Armaan

5 Dariya News

ਗੁਰਦਾਸਪੁਰ , 30 May 2026

Last updated on: May 30, 2026, 17:04 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ।

ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD