Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ’ਤੇ ਚਰਚਾ

ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ : ਡਾ. ਬਲਬੀਰ ਸਿੰਘ

Dr Balbir Singh, AAP Punjab, Patiala

Armaan

Armaan

5 Dariya News

ਪਟਿਆਲਾ , 30 May 2026

Last updated on: May 30, 2026, 17:08 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਵਿਖੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਾਰਕ ਦੇ ਵਿਕਾਸ, ਵਾਤਾਵਰਣ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਾ ਵਾਤਾਵਰਣ ਮਨੁੱਖੀ ਸਿਹਤ ਲਈ ਬੇਹੱਦ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤਾਂ ਦੇ ਮੱਦੇਨਜ਼ਰ ਰੁੱਖ ਲਗਾਉਣਾ ਅਤੇ ਵਾਤਾਵਰਣ ਦੀ ਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਪਰ ਇਨ੍ਹਾਂ ਯਤਨਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਦੀ ਭਾਗੀਦਾਰੀ ਵੀ ਉਤਨੀ ਹੀ ਮਹੱਤਵਪੂਰਨ ਹੈ। ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਹਾਜ਼ਰ ਸਥਾਨਕ ਨਿਵਾਸੀਆਂ ਅਤੇ ਕਮੇਟੀ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।

ਉਨ੍ਹਾਂ ਪਾਰਕ ਦੇ ਰੱਖ-ਰਖਾਅ, ਸਫ਼ਾਈ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮਿਲੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪਾਰਕ ਵਿੱਚ ਵੱਡੇ ਪੱਧਰ ’ਤੇ ਬੂਟੇ ਲਗਾਉਣ ਅਤੇ ਹਰਿਆਲੀ ਨੂੰ ਹੋਰ ਵਧਾਉਣ ਸਬੰਧੀ ਵੀ ਵਿਸ਼ੇਸ਼ ਚਰਚਾ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੁੱਖ ਨਾ ਸਿਰਫ਼ ਵਾਤਾਵਰਣ ਨੂੰ ਸ਼ੁੱਧ ਬਣਾਉਂਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਅਤੇ ਸੁੰਦਰ ਮਾਹੌਲ ਵੀ ਯਕੀਨੀ ਬਣਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਇਸ ਮੌਕੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੇ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਟਿਵਾਣਾ ਨੇ ਕਮੇਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਮੇਟੀ ਕਈ ਸਾਲਾਂ ਤੋਂ ਵਾਤਾਵਰਣ ਸੁਰੱਖਿਆ ਅਤੇ ਪਾਰਕ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਰੁੱਖ ਲਗਾਉਣ, ਸਫ਼ਾਈ ਮੁਹਿੰਮਾਂ ਚਲਾਉਣ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪਾਰਕ ਦੇ ਵਿਕਾਸ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਵਾਤਾਵਰਣ ਸੰਭਾਲ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

ਇਸ ਮੌਕੇ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਟਿਵਾਣਾ , ਐਡਵੋਕੇਟ ਗੁਰਬਾਜ ਸਿੰਘ ਸੈਕਰੇਟਰੀ, ਐਡਵੋਕੇਟ ਬਲਬੀਰ ਸਿੰਘ ਸਰਪ੍ਰਸਤ, ਗੁਰਦੀਪ ਸਿੰਘ ਸਾਬਕਾ ਏਆਈ ਜੀ ਸਰਪਰਸਤ, ਸਾਬਕਾ ਪ੍ਰਧਾਨ , ਸੁਖਦੇਵ ਸਿੰਘ ਵਿਰਕ ਸਾਬਕਾ ਐਸਪੀ ਸਾਬਕਾ ਪ੍ਰਧਾਨ , ਜਸਪਾਲ ਸਿੰਘ ਢਿੱਲੋ ਸਾਬਕਾ ਪ੍ਰਧਾਨ , ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਐਕਸਾਈਜ, ਅਮਰਜੀਤ ਸਿੰਘ ਸੋਨੂ ਚੌਹਾਨ ਵਾਈਲਡ ਲਾਈਫ ਐਡਵਾਈਜਰ, ਗੱਜਣ ਸਿੰਘ ਮੀਡੀਆ ਸਕੱਤਰ, ਜਸਬੀਰ ਸਿੰਘ ਗਾਂਧੀ ਆਫਿਸ ਇੰਚਾਰਜ ਹੈਲਥ ਮਨਿਸਟਰ, ਕਰਨਲ ਜੇਬੀ ਸਿੰਘ ਸਾਬਕਾ ਓਐਸਡੀ ਹੈਲਥ ਮਨਿਸਟਰ, ਡਾਕਟਰ ਅਨਿਲ ਗਰਗ ਸਾਬਕਾ ਆਯੁਰਵੇਦਿਕ ਜਿਲਾ ਅਫਸਰ, ਕਰਤਾਰ ਸਿੰਘ ਸੰਧੂ, ਰਘਵੀਰ ਸਿੰਘ ਢਿੱਲੋ , ਇੰਦਰਜੀਤ ਸਿੰਘ ਨਾਗਪਾਲ ਡਿਪਟੀ ਕਮਿਸ਼ਨਰ ਐਕਸਾਈਜ, ਅਵਤਾਰ ਸਿੰਘ ਲੰਗ, ਵਿਨੈ ਸਿੰਘੀ, ਐਮਐਸ ਕਾਜਲ ਸਾਬਕਾ ਇੰਜੀਨੀਅਰ ਬੀਐਡ ਆਰ, ਹਰਨੇਕ ਸਿੰਘ ਸਾਬਕਾ ਇੰਜੀਨੀਅਰ ਇੰਚੀਫ ਪੀਐਸਪੀਸੀਐਲ, ਐਮਐਸ ਖਰੌੜ, ਰਣਧੀਰ ਸਿੰਘ ਨਲੀਨਾ, ਹੇਮ ਗੋਇਲ, ਜੋਗਾ ਸਿੰਘ, ਮੋਹਨ ਸਿੰਘ ਪਟਵਾਰੀ , ਸਤੀਸ਼ ਸ਼ਰਮਾ ਪਟਵਾਰੀ ਆਦਿ ਮੌਜੂਦ ਸਨ।

 

Tags: Dr Balbir Singh , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD