Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਾਲੀ ਮਿਊਂਸੀਪਲ ਕਾਰਪੋਰੇਸ਼ਨ ਦੀ ਚੋਣ ਅਮਲ ਦੌਰਾਨ ਜਮਹੂਰੀਅਤ ਦਾ ਨੰਗਾ ਚਿੱਟਾ ਕਤਲ ਹੋਇਆ : ਬਲਬੀਰ ਸਿੱਧੂ

ਸੂਬਾ ਚੋਣ ਕਮਿਸ਼ਨਰ ਤੋਂ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਕੀਤੀ ਮੰਗ

Balbir Singh Sidhu, Congress, Punjab Congress, Mohali

5 Dariya News

5 Dariya News

5 Dariya News

ਮੋਹਾਲੀ , 30 May 2026

Last updated on: May 31, 2026, 12:15 IST

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰਬਰ 23 ਦੇ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੋਸ਼ ਲਗਾਇਆ ਕਿ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਵਿੱਚ ਵੋਟਿੰਗ ਅਤੇ ਗਿਣਤੀ ਦੌਰਾਨ ਗੰਭੀਰ ਖਾਮੀਆਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਬੈਲਟ ਬਾਕਸ ਵਿਚੋਂ ਨਿਕਲੀਆਂ ਕਈ ਵੋਟ ਪਰਚੀਆਂ ਨਾਲ ਕਾਊਂਟਰਫਾਇਲ (ਰਸੀਦ ਵਾਲਾ ਹਿੱਸਾ) ਵੀ ਜੁੜਿਆ ਹੋਇਆ ਮਿਲਿਆ, ਜੋ ਚੋਣ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਬੋਗਸ ਵੋਟਿੰਗ ਦੀ ਸੰਭਾਵਨਾ ਨੂੰ ਮਜ਼ਬੂਤ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਹੋਰ ਵੀ ਚਿੰਤਾਜਨਕ ਗੱਲ ਇਹ ਸੀ ਕਿ ਕਈ ਕਾਊਂਟਰਫਾਇਲਾਂ ਉੱਤੇ ਵੋਟਰਾਂ ਦੇ ਦਸਤਖ਼ਤ ਜਾਂ ਅੰਗੂਠੇ ਦੇ ਨਿਸ਼ਾਨ ਮੌਜੂਦ ਨਹੀਂ ਸਨ। ਸਿੱਧੂ ਅਨੁਸਾਰ ਇਹ ਤੱਥ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਉੱਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਲਿਖਤੀ ਰੂਪ ਵਿੱਚ ਇਤਰਾਜ਼ ਦਰਜ ਕਰਵਾਉਂਦੇ ਹੋਏ ਇਸ ਬੂਥ ਦੀ ਗਿਣਤੀ ਰੋਕਣ ਅਤੇ ਨਤੀਜਾ ਨਾ ਐਲਾਨਣ ਦੀ ਮੰਗ ਕੀਤੀ ਸੀ।

ਪਰ ਇਸ ਦੇ ਬਾਵਜੂਦ ਨਾ ਸਿਰਫ਼ ਗਿਣਤੀ ਜਾਰੀ ਰੱਖੀ ਗਈ, ਸਗੋਂ ਰਸੀਦ ਵਾਲੇ ਹਿੱਸਿਆਂ ਨੂੰ ਵੋਟ ਪਰਚੀਆਂ ਤੋਂ ਵੱਖ ਕਰਕੇ ਗਿਣਤੀ ਕਰਨ ਦੇ ਹੁਕਮ ਵੀ ਦਿੱਤੇ ਗਏ, ਜਿਸ ਨਾਲ ਚੋਣ ਅਮਲ ਦੀ ਨਿਰਪੱਖਤਾ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਵਿੱਚ ਚੋਣ ਨੂੰ ਰੱਦ ਕਰਕੇ ਦੁਬਾਰਾ ਵੋਟਿੰਗ ਕਰਵਾਈ ਜਾਵੇ ਅਤੇ ਪੋਲਿੰਗ ਬੂਥ ਨੰਬਰ 93 ਨਾਲ ਸੰਬੰਧਤ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

ਇਸ ਦੇ ਨਾਲ ਹੀ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕਥਿਤ ਬੇਨਿਯਮੀਆਂ ਦੀ ਜਾਣਕਾਰੀ ਹੋਣ ਦੇ ਬਾਵਜੂਦ ਰਿਟਰਨਿੰਗ ਅਫ਼ਸਰ ਨੇ ਕਿਸ ਆਧਾਰ ‘ਤੇ ਗਿਣਤੀ ਜਾਰੀ ਰੱਖਣ ਅਤੇ ਨਤੀਜੇ ਐਲਾਨਣ ਦੀ ਇਜਾਜ਼ਤ ਦਿੱਤੀ। ਸਿੱਧੂ ਨੇ ਇਹ ਵੀ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਤੋਂ ਹੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ, ਇਤਰਾਜ਼ਹੀਣ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਕੀਤੀ ਗਈ ਅਤੇ ਬਿਨਾਂ ਵਾਜਬ ਕਾਰਨਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੇ ਕੀਤੇ ਜਾ ਰਹੇ ਦਾਅਵੇ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਖੋਖਲੇ ਸਾਬਤ ਹੋਏ ਹਨ।

ਸਿੱਧੂ ਨੇ ਦੋਸ਼ ਲਾਇਆ ਕਿ ਕਈ ਥਾਵਾਂ ‘ਤੇ ਬੋਗਸ ਵੋਟਿੰਗ ਅਤੇ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਰਾਹੀਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ, ਜਿਸ ਨਾਲ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਹਰਵਿੰਦਰ ਸਿੰਘ ਧਾਰੀਵਾਲ ਫੇਜ਼ -6 ਉਮੀਦਵਾਰ ਵਾਰਡ ਨੰਬਰ-2, ਸ਼੍ਰੀ ਕੁਲਦੀਪ ਚੰਦ ਸੈਕਟਰ 66, ਰਘਬੀਰ ਸਿੰਘ ਫੇਜ਼-1, ਸ਼੍ਰੀ ਅਸ਼ੋਕ ਕੋਂਡਲ ਸਾਬਕਾ ਕੌਂਸਲਰ ਸਰਦਾਰ ਲਖਬੀਰ ਸਿੰਘ , ਸਰਦਾਰ ਕਰਮਜੀਤ ਸਿੰਘ ਸਿੱਧੂ,ਸਤਵਿੰਦਰ ਸਿੰਘ ਗਰੇਵਾਲ ਜੀ ਵੀ ਹਾਜ਼ਰ ਸਨ।

 

Tags: Balbir Singh Sidhu , Congress , Punjab Congress , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD