Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਇਸ ਸੂਬਾ ਪੱਧਰੀ ਪਹਿਲਕਦਮੀ ਨਾਲ 3,600 ਸਰਕਾਰੀ ਸਕੂਲਾਂ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਮਿਲੇਗਾ ਲਾਭ

Bhagwant Mann, Bhagwant Singh Mann, AAP Punjab, Chief Minister Of Punjab

5 Dariya News

5 Dariya News

5 Dariya News

ਚੰਡੀਗੜ੍ਹ , 30 May 2026

Last updated on: May 31, 2026, 13:03 IST

ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ।

28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ "ਮਾਹਵਾਰੀ ਸਫਾਈ ਪਾਠਕ੍ਰਮ" ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ। ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੱਲ੍ਹ, ਭਾਵ 29.05.2026 ਨੂੰ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ।

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਸਾਰਿਆਂ ਲਈ ਪਹੁੰਚਯੋਗ ਬਣਾਉਣ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੀ ਹੈ ਜਿੱਥੇ ਕੁੜੀਆਂ ਨੂੰ ਜਾਗਰੂਕਤਾ, ਆਤਮਵਿਸ਼ਵਾਸ, ਮਾਣ ਅਤੇ ਮਿਆਰੀ ਸਿਹਤ ਜਾਣਕਾਰੀ ਤੱਕ ਪਹੁੰਚ ਪ੍ਰਦਾਨ ਕੀਤੀ ਜਾਂਦੀ ਹੈ। ਮਾਹਵਾਰੀ ਸਿਹਤ ਸਿੱਖਿਆ ਨੂੰ ਇੰਨੇ ਵੱਡੇ ਪੱਧਰ 'ਤੇ ਕਲਾਸਰੂਮਾਂ ਤੱਕ ਲੈ ਜਾ ਕੇ, ਪੰਜਾਬ ਸਰਕਾਰ ਨੇ ਇੱਕ ਅਜਿਹੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਰਵਾਇਤੀ ਤੌਰ 'ਤੇ ਚੁੱਪ, ਝਿਜਕ, ਮਿੱਥਾਂ ਅਤੇ ਸਮਾਜਿਕ ਭੈਅ ਨਾਲ ਘਿਰਿਆ ਹੋਇਆ ਸੀ।

ਅਧਿਕਾਰੀਆਂ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਹਵਾਰੀ ਕਦੇ ਵੀ ਕੁੜੀਆਂ ਦੀ ਸਿੱਖਿਆ, ਆਤਮਵਿਸ਼ਵਾਸ, ਭਾਗੀਦਾਰੀ, ਭਲਾਈ ਜਾਂ ਸਕੂਲੀ ਜੀਵਨ ਵਿੱਚ ਰੁਕਾਵਟ ਨਾ ਬਣੇ। ਇਹ ਪ੍ਰੋਗਰਾਮ ਭਾਰਤ ਦੀ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਨਾਲ ਮੇਲ ਖਾਂਦਾ ਹੈ ਜਿਸ ਵਿੱਚ ਇਹ ਮੰਨਿਆ ਗਿਆ ਹੈ ਕਿ ਮਾਹਵਾਰੀ ਸਿਹਤ ਅਤੇ ਸਫਾਈ ਸਿੱਧੇ ਤੌਰ 'ਤੇ ਕਿਸ਼ੋਰ ਅਵਸਥਾ ਲੜਕੀਆਂ ਲਈ ਮਾਣ, ਸਿੱਖਿਆ ਅਤੇ ਸਮਾਨਤਾ ਨਾਲ ਜੁੜੀ ਹੋਈ ਹੈ।

ਭਗਵੰਤ ਮਾਨ ਸਰਕਾਰ ਨੇ ਇਹ ਪ੍ਰੋਗਰਾਮ ਵਾਸ਼ ਯੂਨਾਈਟਿਡ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਹੈ, ਜੋ ਕਿ ਇੱਕ ਅੰਤਰਰਾਸ਼ਟਰੀ ਗੈਰ-ਮੁਨਾਫ਼ਾ ਪ੍ਰਾਪਤ ਸੰਸਥਾ ਹੈ ਜੋ ਮਾਹਵਾਰੀ ਸਿਹਤ ਸਿੱਖਿਆ ਅਤੇ ਜਾਗਰੂਕਤਾ ਸਬੰਧੀ ਵਿਸ਼ਵ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਪਹਿਲਕਦਮੀ ਤਹਿਤ, ਮੈਨਸਟ੍ਰੂਅਲ ਹਾਈਜੀਨ ਨਾਮਕ ਇੱਕ ਢਾਂਚਾਗਤ ਪਾਠਕ੍ਰਮ ਰਾਹੀਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਕਲਾਸਰੂਮ ਸੈਸ਼ਨ ਕਰਵਾਏ ਜਾਣਗੇ, ਜਿਸਨੂੰ ਪੰਜਾਬੀ ਵਿੱਚ ਤਿਆਰ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਸਮੱਗਰੀ ਨੂੰ ਚੰਗੀ ਤਰ੍ਹਾਂ ਸਮਝ ਸਕਣ।

ਇਸ ਸੈਸ਼ਨ ਤਹਿਤ ਗਾਈਡ ਦੇ ਮੁੱਖ ਪਾਤਰ ਇੱਕ 10 ਸਾਲਾ ਕੁੜੀ ਰੂਬੀ ਦੇ ਆਲੇ-ਦੁਆਲੇ ਕੇਂਦਰਿਤ ਕਹਾਣੀ ਸੁਣਾਈ ਜਾਂਦੀ ਹੈ। ਨਾਲ ਹੀ ਵਿਦਿਆਰਥੀਆਂ ਲਈ ਸਿੱਖਣ ਨੂੰ ਦਿਲਚਸਪ, ਅੰਤਰ ਸਬੰਧਤ ਅਤੇ ਸੁਰੱਖਿਅਤ ਬਣਾਉਣ ਲਈ ਗਾਈਡਡ ਕਲਾਸਰੂਮ ਵਿੱਚ ਵਿਚਾਰ-ਚਰਚਾ ਅਤੇ ਭਾਗੀਦਾਰੀ ਵਾਲੀਆਂ ਗਤੀਵਿਧੀਆਂ ਵੀ ਸ਼ਾਮਲ ਹਨ। ਇਹ ਸੈਸ਼ਨ ਵਿਦਿਆਰਥੀਆਂ ਨੂੰ ਮਾਹਵਾਰੀ ਅਤੇ ਸਰੀਰਕ ਤਬਦੀਲੀਆਂ ਨੂੰ ਸਮਝਣ ਵਿੱਚ ਮਦਦ ਕਰਨ, ਸਫਾਈ ਅਤੇ ਸਵੈ-ਦੇਖਭਾਲ ਅਭਿਆਸਾਂ ਬਾਰੇ ਜਾਣੂ ਕਰਵਾਉਣ, ਵਿਸ਼ਵਾਸ ਅਤੇ ਸਵੈ-ਮਾਣ ਵਧਾਉਣ ਅਤੇ ਸਕੂਲ ਤੇ ਸਾਥੀਆਂ ਨਾਲ ਸਹਾਇਕ ਵਾਤਾਵਰਨ ਸਿਰਜਣ 'ਤੇ ਕੇਂਦ੍ਰਤ ਹਨ।

ਸੂਬੇ ਭਰ ਵਿੱਚ ਇਸ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਦੁਆਰਾ ਲਗਭਗ 7,200 ਅਧਿਆਪਕਾਂ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਤਾਂ ਜੋ ਇਹਨਾਂ ਸੈਸ਼ਨਾਂ ਨੂੰ ਕਲਾਸਰੂਮਾਂ ਵਿੱਚ ਸੁਵਿਧਾਜਨਕ ਢੰਗ ਨਾਲ ਕਰਵਾਇਆ ਜਾ ਸਕੇ। ਇਹ ਪ੍ਰੋਗਰਾਮ ਇੱਕ ਢਾਂਚਾਗਤ ਥਰੀ-ਸੈਸ਼ਨ ਇੰਟਰਵੈਂਸ਼ਨ ਮਾਡਲ ਤਹਿਤ ਕੰਮ ਕਰਦਾ ਹੈ ਜਿਸ ਵਿੱਚ ਕਹਾਣੀ-ਅਧਾਰਤ ਸਿਖਲਾਈ ਅਤੇ ਉਮਰ-ਮੁਤਾਬਕ ਮਾਹਵਾਰੀ ਸਿਹਤ ਸਿੱਖਿਆ ਸ਼ਾਮਲ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਅਧਿਆਪਕਾਂ ਨੂੰ ਵਿਆਪਕ ਪੱਧਰ ‘ਤੇ ਤਿਆਰੀ ਵੀ ਕਰਵਾਈ ਗਈ ਹੈ। ਲਗਭਗ 100 ਸਟੇਟ ਰਿਸੋਰਸ ਪਰਸਨਸ ਨੂੰ ਪਹਿਲਾਂ ਮਾਸਟਰ ਟ੍ਰੇਨਰ ਵਜੋਂ ਸਿਖਲਾਈ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਤਿਆਰ ਕਰਨ ਲਈ ਜ਼ਿਲ੍ਹਿਆਂ ਵਿੱਚ ਕੈਸਕੇਡ ਸਿਖਲਾਈ ਸੈਸ਼ਨ ਕਰਵਾਏ ਗਏ।

ਅਧਿਕਾਰੀਆਂ ਨੇ ਕਿਹਾ ਕਿ ਇਹ ਅਧਿਆਪਕ ਸਿਖਲਾਈ ਸੁਰੱਖਿਅਤ ਕਲਾਸਰੂਮ ਵਾਤਾਵਰਣ ਸਿਰਜਣ ਵਿੱਚ ਮਦਦ ਕਰੇਗੀ ਜਿੱਥੇ ਕੁੜੀਆਂ ਖੁੱਲ੍ਹ ਕੇ ਸਵਾਲ ਪੁੱਛ ਸਕਦੀਆਂ ਹਨ ਅਤੇ ਸ਼ਰਮ ਜਾਂ ਡਰ ਤੋਂ ਬਿਨਾਂ ਸਹੀ ਜਾਣਕਾਰੀ ਤੱਕ ਪਹੁੰਚ ਕਰ ਸਕਦੀਆਂ ਹਨ। ਇਸ ਪਹਿਲਕਦਮੀ ਦੀ ਸ਼ੁਰੂਆਤ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 100 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੇ ਗਏ ਇੱਕ ਪੁਰਾਣੇ ਪਾਇਲਟ ਪ੍ਰੋਗਰਾਮ ਦੇ ਉਤਸ਼ਾਹਜਨਕ ਨਤੀਜਿਆਂ ਨੂੰ ਦੇਖਦਿਆਂ ਕੀਤੀ ਗਈ ਹੈ ਜਿਸ ਵਿੱਚ 45,000 ਤੋਂ ਵੱਧ ਵਿਦਿਆਰਥੀ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨਤੀਜਿਆਂ ਅਨੁਸਾਰ, ਇਸ ਪਾਇਲਟ ਵਿੱਚ ਸ਼ਾਮਲ 97 ਫੀਸਦ ਅਧਿਆਪਕਾਂ ਨੇ ਕਿਹਾ ਕਿ ਉਹ ਨਵੇਂ ਪਾਠਕ੍ਰਮ ਰਾਹੀਂ ਪੀਰੀਅਡਜ਼ ਸਬੰਧੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਿਜ ਮਹਿਸੂਸ ਕਰਦੇ ਹਨ ਜਦੋਂ ਕਿ 94 ਫੀਸਦ ਨੇ ਸਿਫਾਰਸ਼ ਕੀਤੀ ਹੈ ਕਿ ਪ੍ਰੋਗਰਾਮ ਦਾ ਵਿਸਥਾਰ ਪੂਰੇ ਪੰਜਾਬ ਵਿੱਚ ਕੀਤਾ ਜਾਣਾ ਚਾਹੀਦਾ ਹੈ। ਲਗਭਗ 88 ਫੀਸਦ ਅਧਿਆਪਕਾਂ ਨੇ ਪਾਠਕ੍ਰਮ ਨੂੰ ਪਿਛਲੇ ਤਰੀਕਿਆਂ ਨਾਲੋਂ ਸੌਖਾ ਅਤੇ ਵਧੇਰੇ ਪ੍ਰਭਾਵਸ਼ਾਲੀ ਪਾਇਆ ਜਦੋਂ ਕਿ 80 ਫੀਸਦ ਨੇ ਕਲਾਸਰੂਮ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੇਖੀ।

ਪਾਇਲਟ ਪ੍ਰੋਗਰਾਮ ਨਾਲ ਜੁੜੇ ਅਧਿਆਪਕਾਂ ਨੇ ਕਿਹਾ ਕਿ ਪਾਠਕ੍ਰਮ ਰਾਹੀਂ ਕੁੜੀਆਂ ਬਿਨਾਂ ਕਿਸੇ ਝਿਜਕ ਮਾਹਵਾਰੀ ਬਾਰੇ ਖੁੱਲ੍ਹ ਕੇ ਚਰਚਾ ਕਰ ਸਕੀਆਂ ਅਤੇ ਉਨ੍ਹਾਂ ਨੂੰ ਮਾਹਵਾਰੀ ਨਾਲ ਸਬੰਧਤ ਸਮਾਜਿਕ ਭੈਅ ਨੂੰ ਦੂਰ ਕਰਨ ਲਈ ਉਤਸ਼ਾਹਿਤ ਕੀਤਾ। ਫਰੀਦਕੋਟ ਦੀ ਇੱਕ ਅਧਿਆਪਕਾ ਜਸਪ੍ਰੀਤ ਕੌਰ ਨੇ ਕਿਹਾ, “ਮਾਹਵਾਰੀ ਦੌਰਾਨ ਸਾਫ-ਸਫਾਈ ਪਾਠਕ੍ਰਮ ਕੁੜੀਆਂ ਲਈ ਸਵਾਲ ਪੁੱਛਣ ਅਤੇ ਅਨੁਭਵ ਸਾਂਝੇ ਕਰਨ ਲਈ ਸੁਰੱਖਿਅਤ ਸਥਾਨ ਸਿਰਜ ਕੇ ਮਾਹਵਾਰੀ ਸਬੰਧੀ ਮਿੱਥਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕਰਦਾ ਹੈ।

ਕਹਾਣੀਆਂ, ਖੇਡਾਂ ਅਤੇ ਵਿਜ਼ੂਅਲ ਦੀ ਵਰਤੋਂ ਕਰਕੇ ਇੰਟਰਐਕਟਿਵ ਪਹੁੰਚ ਲਰਨਿੰਗ ਨੂੰ ਅੰਤਰ-ਸਬੰਧਿਤ ਬਣਾਉਂਦੀ ਹੈ ਅਤੇ ਭੈਅ ਤੋਂ ਹਿਚਕਚਾਹਟ ਦੀ ਭਾਵਨਾ ਨੂੰ ਘਟਾਉਂਦੀ ਹੈ। ਇਹ ਯਕੀਨੀ ਤੌਰ 'ਤੇ ਮਾਣ ਅਤੇ ਸ਼ਮੂਲੀਅਤ ਵਧਾਉਣ ਲਈ ਇੱਕ ਮਹੱਤਵਪੂਰਨ ਸਾਧਨ ਹੈ।” ਅੰਮ੍ਰਿਤਸਰ ਤੋਂ ਇੱਕ ਹੋਰ ਅਧਿਆਪਕਾ ਮੋਨਿਕਾ ਸੂਦ ਨੇ ਕਿਹਾ ਕਿ ਕੁੜੀਆਂ ਨੇ ਸੈਸ਼ਨਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਬਾਰੇ ਨਿੱਜੀ ਅਨੁਭਵ ਖੁੱਲ੍ਹ ਕੇ ਸਾਂਝੇ ਕੀਤੇ ਕਿ ਘਰਾਂ ਅਤੇ ਭਾਈਚਾਰਿਆਂ ਵਿੱਚ ਮਾਹਵਾਰੀ ਨੂੰ ਕਿਸ ਢੰਗ ਨਾਲ ਸਮਝਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਮਾਹਵਾਰੀ ਸਵੱਛਤਾ ਬਾਰੇ ਜਾਗਰੂਕਤਾ ਦੀ ਘਾਟ ਜਵਾਨ ਹੋ ਰਹੀਆਂ ਕੁੜੀਆਂ ਲਈ ਕਈ ਸਿਹਤ-ਸਬੰਧੀ ਚੁਣੌਤੀਆਂ ਪੈਦਾ ਕਰ ਸਕਦੀ ਹੈ ਅਤੇ ਇਹ ਮਾਰਗਦਰਸ਼ਨ ਉਨ੍ਹਾਂ ਨੂੰ ਆਪਣੇ ਸਰੀਰ ਨੂੰ ਪੂਰੇ ਵਿਸ਼ਵਾਸ ਅਤੇ ਸਨਮਾਨ ਨਾਲ ਸਮਝਣ ਵਿੱਚ ਮਦਦ ਕਰ ਸਕਦਾ ਹੈ। ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਨਾਲ ਕਲਾਸਰੂਮਾਂ ਦੇ ਅੰਦਰ ਮਾਹਵਾਰੀ ਬਾਰੇ ਖੁੱਲ ਕੇ ਗੱਲਬਾਤ ਕਰਨਾ ਸੰਭਵ ਹੋਇਆ ਹੈ।

ਮੋਗਾ ਦੀ ਇੱਕ ਅਧਿਆਪਕਾ ਸਿਲਵੀ ਨੇ ਕਿਹਾ ਕਿ ਕੁੜੀਆਂ ਅਤੇ ਇੱਥੋਂ ਤੱਕ ਕਿ ਅਧਿਆਪਕਾਵਾਂ ਜੋ ਪਹਿਲਾਂ ਮਾਹਵਾਰੀ ਬਾਰੇ ਗੱਲ ਕਰਨ ਤੋਂ ਝਿਜਕਦੀਆਂ ਸਨ, ਸੈਸ਼ਨਾਂ ਦੌਰਾਨ ਖੁੱਲ੍ਹ ਕੇ ਅਤੇ ਵਿਸ਼ਵਾਸ ਨਾਲ ਇਸ ਵਿਸ਼ੇ 'ਤੇ ਚਰਚਾ ਕਰਨ ਦੇ ਯੋਗ ਹੋ ਗਈਆਂ। ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਵੀ ਸੈਸ਼ਨਾਂ ਬਾਰੇ ਸਕਾਰਾਤਮਕ ਫੀਡਬੈਕ ਸਾਂਝਾ ਕੀਤਾ। 

ਸੰਗਰੂਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਕੋਮਲ ਪ੍ਰੀਤ ਕੌਰ ਨੇ ਕਿਹਾ ਕਿ ਸੈਸ਼ਨਾਂ ਨੇ ਉਸਦਾ ਆਤਮਵਿਸ਼ਵਾਸ ਵਧਾਇਆ ਅਤੇ ਉਸਨੂੰ ਇਹ ਸਮਝਣ ਵਿੱਚ ਮਦਦ ਕੀਤੀ ਕਿ ਮਾਹਵਾਰੀ ਇੱਕ ਆਮ ਜੈਵਿਕ ਪ੍ਰਕਿਰਿਆ ਹੈ ਨਾ ਕਿ ਕੋਈ ਬਿਮਾਰੀ। ਮੋਗਾ ਦੀ ਇੱਕ ਹੋਰ ਵਿਦਿਆਰਥਣ ਡਿੰਪਲ ਰਾਣੀ ਨੇ ਕਿਹਾ ਕਿ ਉਸਨੂੰ ਇਹ ਸੈਸ਼ਨ ਬਹੁਤ ਦਿਲਚਸਪ ਲੱਗੇ ਅਤੇ ਉਸ ਨੇ ਘਰ ਵਿੱਚ ਆਪਣੀ ਮਾਂ ਨਾਲ ਸਿੱਖਣ ਦੇ ਅਨੁਭਵ ਸਾਂਝੇ ਕੀਤੇ।

ਦਸਵੀਂ ਜਮਾਤ ਦੀ ਵਿਦਿਆਰਥਣ ਤਨੀਸ਼ਾ ਨੇ ਕਿਹਾ ਕਿ ਕੁੜੀਆਂ ਸੈਸ਼ਨਾਂ ਦੌਰਾਨ ਬਿਨਾਂ ਸ਼ਰਮ ਦੇ ਖੁੱਲ੍ਹ ਕੇ ਗੱਲ ਕਰ ਸਕੀਆਂ ਕਿਉਂਕਿ ਪਾਠਕ੍ਰਮ ਰਾਹੀਂ ਉਨ੍ਹਾਂ ਅੰਦਰ ਵਿਸ਼ਵਾਸ਼ ਪੈਦਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਰਾਹੀਂ, ਪੰਜਾਬ ਨਾ ਸਿਰਫ਼ ਮਾਹਵਾਰੀ ਸਿਹਤ ਜਾਗਰੂਕਤਾ ਦਾ ਵਿਸਥਾਰ ਕਰ ਰਿਹਾ ਹੈ, ਸਗੋਂ ਬਾਲਗ ਲੜਕੀਆਂ ਲਈ ਇੱਕ ਵਧੇਰੇ ਹਮਦਰਦ, ਪ੍ਰਗਤੀਸ਼ੀਲ ਅਤੇ ਸਹਾਇਕ ਸਿੱਖਿਆ ਪ੍ਰਣਾਲੀ ਦਾ ਨਿਰਮਾਣ ਵੀ ਕਰ ਰਿਹਾ ਹੈ।

 ਸਰਕਾਰੀ ਸਕੂਲਾਂ ਅੰਦਰ ਮਾਹਵਾਰੀ ਸਿਹਤ ਸਿੱਖਿਆ ਨੂੰ ਸੰਸਥਾਗਤ ਬਣਾ ਕੇ, ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਬਿਹਤਰ ਬਣਾਉਣ, ਸਿੱਖਿਆ ਵਿੱਚ ਕੁੜੀਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਨੌਜਵਾਨ ਲੜਕੀਆਂ ਦੀ ਵਧੇਰੇ ਜਾਗਰੂਕ ਅਤੇ ਸਸ਼ਕਤ ਪੀੜ੍ਹੀ ਪੈਦਾ ਕਰਨ ਵੱਲ ਇੱਕ ਹੋਰ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਇਸ ਪਹਿਲਕਦਮੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਆਪਕ ਸਿੱਖਿਆ ਪਰਿਵਰਤਨ ਦੇ ਹਿੱਸੇ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜਿੱਥੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਕੂਲੀ ਬੁਨਿਆਦੀ ਢਾਂਚੇ, ਅਧਿਆਪਕ ਸਿਖਲਾਈ, ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਸਿੱਖਣ ਦੇ ਆਧੁਨਿਕ ਅਭਿਆਸਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD