Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

Bhagwant Mann, Bhagwant Singh Mann, AAP Punjab, Chief Minister Of Punjab, Cabinet Decision Punjab

5 Dariya News

5 Dariya News

5 Dariya News

ਚੰਡੀਗੜ੍ਹ , 30 May 2026

Last updated on: May 31, 2026, 13:10 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ।

ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ।

ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।" ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ।

ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।

ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਅੱਗੇ ਕਿਹਾ, " ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।" ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ, "ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।" ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ।

ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।" ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD