Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ

Gaurav Yadav, Punjab Police, Police, Punjab Admin, Director General of Police Punjab, DGP Punjab,Gurpreet Singh Bhullar, CP Amritsar, Sandeep Goel, DIG Border Range, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 30 May 2026

Last updated on: May 31, 2026, 13:46 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ।

ਉਨ੍ਹਾਂ ਕਿਹਾ "ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ." ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ।

ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ 'ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।

ਉਨ੍ਹਾਂ ਕਿਹਾ "ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ 'ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ। ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ 'ਬੜਾ ਖਾਣਾ' ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। 'ਬੜਾ ਖਾਣਾ' ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ 'ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ। ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Gurpreet Singh Bhullar , CP Amritsar , Sandeep Goel , DIG Border Range , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD