Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਕੀਤਾ ਆਪਸੀ ਤਾਲਮੇਲ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਵੀ ਵੰਡੇ

Ashok Prashar Pappi, AAP Punjab, Ludhiana

5 Dariya News

5 Dariya News

5 Dariya News

ਲੁਧਿਆਣਾ , 30 May 2026

Last updated on: May 31, 2026, 15:02 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼ ਐਮੀਨੈਂਸ (ਇਸਲਾਮੀਆ ਸਕੂਲ) ਵਿਖੇ ਅਧਿਆਪਕ-ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਪਰਾਸ਼ਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਧਿਆਪਕਾਂ ਅਤੇ ਮਾਪਿਆਂ ਨਾਲ ਵਿਚਾਰ ਸਾਂਝੇ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਗਏ ਵਿਸ਼ੇਸ਼ ਪ੍ਰਸ਼ੰਸਾ ਪੱਤਰ, ਸਕੂਲਾਂ ਦੇ ਕੰਮਕਾਜ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਾਲੇ ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੰਡੇ ਗਏ।

ਇਨ੍ਹਾਂ ਵਿੱਚ ਮਿਡ-ਡੇਅ ਮੀਲ ਵਰਕਰ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਕੂਲ ਪ੍ਰਬੰਧਨ ਕਮੇਟੀਆਂ ਦੇ ਮੈਂਬਰ ਅਤੇ ਹੋਰ ਸ਼ਾਮਲ ਹਨ ਜਿਨ੍ਹਾਂ ਪੂਰੇ ਅਕਾਦਮਿਕ ਸਾਲ ਦੌਰਾਨ ਮਿਸਾਲੀ ਸੇਵਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਸ਼ਮੂਲੀਅਤ ਕਰਦਿਆਂ ਸਕੂਲਾਂ ਵਿੱਚ ਉਪਲਬਧ ਸਹੂਲਤਾਂ, ਪੜ੍ਹਾਈ ਦੇ ਮਿਆਰ ਅਤੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕ ਪੱਪੀ ਨੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਰਮਿਆਨ ਨਿਰੰਤਰ ਸੰਪਰਕ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਰਾਹੀਂ ਮਾਪਿਆਂ ਤੋਂ ਪ੍ਰਾਪਤ ਫੀਡਬੈਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈ। ਇਸ ਨਾਲ ਬੱਚਿਆਂ ਦੀਆਂ ਲੋੜਾਂ, ਰੁਚੀਆਂ, ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਭਵਿੱਖੀ ਆਕਾਂਖਿਆਵਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਂਦਾ ਹੈ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਅਤੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਆਧੁਨਿਕ ਬੁਨਿਆਦੀ ਢਾਂਚਾ, ਤਕਨੀਕੀ ਸਹੂਲਤਾਂ ਅਤੇ ਮਿਆਰੀ ਸਿੱਖਿਆ ਕਾਰਨ ਹੁਣ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਪੂਰੀ ਤਨਦੇਹੀ ਨਾਲ ਕਾਰਜ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਸਫਲਤਾ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

 

Tags: Ashok Prashar Pappi , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD