Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ : ਡਾ. ਬਲਬੀਰ ਸਿੰਘ

Dr Balbir Singh, AAP Punjab, Mukh Mantri Sehat Yojana, Chandigarh

5 Dariya News

5 Dariya News

5 Dariya News

ਚੰਡੀਗੜ੍ਹ , 31 May 2026

Last updated on: Jun 01, 2026, 09:46 IST

ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ।

ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ।

ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ।

ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ। ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ।

ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ। ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ। ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ 'ਤਨੇਜਾ' ਨਾਲ ਇੱਕ ਹਾਦਸਾ ਹੋ ਗਿਆ ਸੀ।

ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ।

ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ।

12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ। ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

 

Tags: Dr Balbir Singh , AAP Punjab , Mukh Mantri Sehat Yojana , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD