Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਨੇ ਸਿੱਖਿਆ ਕ੍ਰਾਂਤੀ ਦੀ ਸ਼ਲਾਘਾ ਕੀਤੀ, ਸਕੂਲ ਦਰਜਾਬੰਦੀ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ

ਇਸ ਸਾਲ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਦੇ ਪ੍ਰਭਾਵ ਨੂੰ ਦਰਸਾਉਂਦੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Harjot Singh Bains, Manish Sisodia, Chandigarh

5 Dariya News

5 Dariya News

5 Dariya News

ਚੰਡੀਗੜ੍ਹ , 31 May 2026

Last updated on: Jun 01, 2026, 10:18 IST

ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।

ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ 'ਸਿੱਖਿਆ ਕ੍ਰਾਂਤੀ' ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਅੱਜ ਇੱਥੇ ਟੈਗੋਰ ਥੀਏਟਰ ਵਿਖੇ 'ਸਿਤਾਰੇ ਜ਼ਮੀਨ ਤੇ' ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।

ਇਸ ਇਕੱਠ ਦੀਆਂ ਕੁਝ ਝਲਕੀਆਂ 'ਐਕਸ' 'ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਇਸ ਮੌਕੇ ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਕਿ ਜਨਮ ਮਿਤੀ ਦੇ ਆਧਾਰ 'ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਦਿੱਤਾ ਜਾਵੇ।

ਅੱਜ ਤੁਹਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਛਾੜ ਰਹੇ ਹਨ।” ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਕਿਹਾ, “ਵਿਦਿਆਰਥੀਆਂ ਲਈ ਮੇਰਾ ਸੰਦੇਸ਼ ਸਾਫ ਤੇ ਸਪੱਸ਼ਟ ਹੈ ਕਿ ਜ਼ਿੰਦਗੀ ਵਿੱਚ ਤੁਸੀਂ ਭਾਵੇਂ ਕਿੰਨੇ ਵੀ ਸਫਲ ਹੋ ਜਾਓ, ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰੋ, ਕਿਉਂਕਿ ਇੱਕ ਜੇਤੂ ਨੂੰ ਵੀ ਮੈਡਲ ਲੈਣ ਲਈ ਝੁਕਣਾ ਪੈਂਦਾ ਹੈ।

ਤੁਹਾਡੇ ਸਾਰਿਆਂ ਦੇ ਰੌਸ਼ਨ ਅਤੇ ਸਫਲ ਭਵਿੱਖ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।” ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।

ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ।

ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰਨ ਤੋਂ ਝਿਜਕਦੇ ਅਤੇ ਅਸੁਰੱਖਿਅਤ ਮਹਿਸੂਸ ਕਰਦੇ ਸਨ, ਪਰ ਅੱਜ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।” ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜਿੱਥੇ ਉਹ ਆਧੁਨਿਕ ਅਧਿਆਪਨ ਪ੍ਰਣਾਲੀਆਂ ਸਿੱਖਦੇ ਹਨ।

ਵਾਪਸ ਆਉਣ ਤੋਂ ਬਾਅਦ ਉਹ ਇਸ ਗਿਆਨ ਨੂੰ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਿੱਖਿਆ ਦਾ ਵਿਸ਼ਵ ਪੱਧਰੀ ਮਿਆਰ ਪੰਜਾਬ ਦੇ ਕੋਨੇ-ਕੋਨੇ ਦੇ ਕਲਾਸਰੂਮਾਂ ਤੱਕ ਪਹੁੰਚੇ। ਇਹ ਨਵੀਨਤਮ ਪਹਿਲਕਦਮੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਗੁਣਾਤਮਕ ਤਬਦੀਲੀਆਂ ਲਿਆ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵਿਦਿਆਰਥੀਆਂ ਨੂੰ ਹੋ ਰਿਹਾ ਹੈ।

ਇਹ ਅਧਿਆਪਕ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰ ਰਹੇ ਹਨ।” ਉਨ੍ਹਾਂ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਦੀ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਿਧੀਆਂ ਨਾਲ ਲੈਸ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ।

ਨਤੀਜੇ ਅੱਜ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਮੌਜੂਦਾ ਯੁੱਗ ਹੁਨਰ ਦਾ ਹੈ, ਸਾਡੀ ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।” ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਜ਼ਿੰਦਗੀ ਵਿੱਚ ਗ੍ਰਾਸ-ਰੂਟਸ (ਜ਼ਮੀਨੀ ਨਾਲ ਜੁੜਨ) ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਪੈਰਾਸ਼ੂਟਰ ਬਣਨ ਦੀ।

ਗ੍ਰਾਸ-ਰੂਟਸ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਜ਼ਮੀਨ ਤੋਂ ਉੱਠਦੇ ਹਨ ਅਤੇ ਦੁਨੀਆ ਨੂੰ ਜਿੱਤਣ ਲਈ ਅੱਗੇ ਵਧਦੇ ਹਨ। ਅਜਿਹੇ ਮਿਹਨਤੀ ਵਿਅਕਤੀਆਂ ਲਈ ਅਸੀਮ ਮੌਕੇ ਹੁੰਦੇ ਹਨ। ਦੂਜੇ ਪਾਸੇ ਪੈਰਾਸ਼ੂਟਰਜ਼ ਅਸਮਾਨ ਤੋਂ ਹੇਠਾਂ ਉਤਰਦੇ ਹਨ ਅਤੇ ਉਨ੍ਹਾਂ ਦਾ ਦੇਰ-ਸਵੇਰ ਡਿੱਗਣਾ ਤੈਅ ਹੁੰਦਾ ਹੈ। ਤੁਹਾਡਾ ਧਿਆਨ ਹਮੇਸ਼ਾ ਬੁਲੰਦੀ ਛੂਹਣ 'ਤੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”

ਹਵਾਬਾਜ਼ੀ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਤਰ੍ਹਾਂ ਇੱਕ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਸਮਰੱਥ ਬਣਾਉਂਦਾ ਹੈ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਲਈ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇ। ਸਾਡੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਰੀ ਮਾਰਨ ਲਈ ਖੰਭ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਮੈਂ ਹਰ ਨੌਜਵਾਨ ਨੂੰ ਮਿਹਨਤ ਅਤੇ ਲਗਨ ਰਾਹੀਂ ਵੱਖਰੀ ਪਛਾਣ ਬਣਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਜੋ ਕੁਝ ਹਾਸਲ ਕਰ ਸਕਦੇ ਹੋ ਉਸ ਦੀ ਕੋਈ ਸੀਮਾ ਨਹੀਂ ਹੈ।” ਸਫਲਤਾ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਆਪਣੀਆਂ ਪ੍ਰਾਪਤੀਆਂ ਕਰਕੇ ਕਦੇ ਵੀ ਹੰਕਾਰੀ ਨਹੀਂ ਹੋਣਾ ਚਾਹੀਦਾ।

ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਰਹਿਣਾ ਜ਼ਰੂਰੀ ਗੁਣ ਹੁੰਦੇ ਹਨ, ਪਰ ਹੰਕਾਰ ਕਦੇ ਵੀ ਸਫਲਤਾ ਦੇ ਨਾਲ ਨਹੀਂ ਆਉਣਾ ਚਾਹੀਦਾ। ਨਿਮਰਤਾ, ਮਿਹਨਤ ਅਤੇ ਦ੍ਰਿੜਤਾ ਨਿਰੰਤਰ ਸਫਲਤਾ ਦੀਆਂ ਅਸਲ ਕੁੰਜੀਆਂ ਹਨ ਅਤੇ ਇਹ ਕਦਰਾਂ-ਕੀਮਤਾਂ ਹਮੇਸ਼ਾ ਤੁਹਾਡੇ ਸਫ਼ਰ ਦਾ ਮਾਰਗਦਰਸ਼ਨ ਕਰਦੀਆਂ ਹੋਣ।” ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਨੂੰ ਅਨਾਜ ਦਿੰਦਾ ਹੈ ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ।

ਪੰਜਾਬ ਦੇ ਲੋਕ ਆਪਣੀ ਬਹਾਦਰੀ, ਮਿਹਨਤ ਅਤੇ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਪ੍ਰਣਾਇਆ ਹੋਇਆ ਹੈ ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਜਬਰ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹੈ।”

ਉਨ੍ਹਾਂ ਨੇ ਅੱਗੇ ਜੋੜਿਆ, “ਪੰਜਾਬੀ ਕੁਦਰਤ ਵੱਲੋਂ ਹੀ ਮੋਹਰੀ ਰਹਿਣ ਦੇ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਬੁਲੰਦੀ ਹਾਸਲ ਕੀਤੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ ਅਤੇ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।” ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਲਗਭਗ ਚਾਰ ਲੱਖ ਬੱਚੇ ਫਰਸ਼ 'ਤੇ ਬੈਠ ਕੇ ਪੜ੍ਹ ਰਹੇ ਸਨ।

ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇੱਕ ਵੀ ਬੱਚਾ ਫਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ। ਪੰਜਾਬ ਹੁਣ ਸਿੱਖਿਆ ਖੇਤਰ ਨਾਲ ਸਬੰਧਤ ਲਗਭਗ ਹਰ ਰਾਸ਼ਟਰੀ ਰਿਪੋਰਟ ਵਿੱਚ ਸਿਖਰਲੇ ਦਰਜੇ ਹਾਸਲ ਕਰ ਰਿਹਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, “ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ। ਨੀਟ ਵਰਗੀਆਂ ਪ੍ਰੀਖਿਆਵਾਂ ਦੇ ਲੀਕ ਹੋਣ ਵਰਗੀਆਂ ਘਟਨਾਵਾਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰ ਰਹੀਆਂ ਹਨ। 19ਵੀਂ ਸਦੀ ਦੇ ਸਿਸਟਮ 'ਤੇ ਭਰੋਸਾ ਕਰਨ ਦੀ ਬਜਾਏ ਪ੍ਰੀਖਿਆਵਾਂ, ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਅਤੇ ਸਮਰੱਥਾਵਾਂ ਦਾ ਮੁਲਾਂਕਣ ਕਰਨ ਵਾਲੀਆਂ ਹੋਣੀਆਂ ਚਾਹੀਦੀਆਂ ਹਨ ਨਾ ਕਿ ਤਿੰਨ ਘੰਟੇ ਦੀ ਪ੍ਰੀਖਿਆ ਤੱਕ ਸੀਮਤ ਹੋਣ।

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, “ਪ੍ਰੀਖਿਆ ਪ੍ਰਣਾਲੀ ਨੂੰ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਲੋੜਾਂ ਅਤੇ ਯੋਗਤਾਵਾਂ ਮੁਤਾਬਕ ਢਾਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਅਤੇ ਸਮਰੱਥਾ ਦਾ ਵਿਕਾਸ ਹੋ ਸਕੇ। ਇਸ ਤਬਦੀਲੀ ਲਈ ਸਾਨੂੰ ਸਿੱਖਿਆ ਨੂੰ ਤਰਜੀਹ ਦੇਣ ਵਾਲੀਆਂ ਅਤੇ ਸਿੱਖਿਆ 'ਚ ਨਿਵੇਸ਼ ਕਰਨ ਵਾਲੀਆਂ ਸਰਕਾਰਾਂ ਚੁਣਨੀਆਂ ਚਾਹੀਦੀਆਂ ਹਨ।

ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ ਕਿ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਉਨ੍ਹਾਂ ਦੇ ਸਕੂਲਾਂ, ਵਿਸ਼ਵਾਸ ਅਤੇ ਖਾਹਿਸ਼ਾਂ ਨੂੰ ਕਿਵੇਂ ਨਵਾਂ ਰੂਪ ਦੇ ਰਹੀ ਹੈ। ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੋਂ ਹਰਲੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਹੱਲਾਸ਼ੇਰੀ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨਿਖਿਲ ਪਾਂਡੇ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਇੱਕ ਕਵਿਤਾ ਪੇਸ਼ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਲੁਧਿਆਣਾ ਤੋਂ ਸੁਹਾਨੀ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪਹਿਲਕਦਮੀਆਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ ਅਤੇ ਉਸ ਨੇ ਵਿਦਿਆਰਥੀਆਂ ਨੂੰ ਜਨਤਕ ਪਲੇਟਫਾਰਮਾਂ 'ਤੇ ਬੋਲਣ ਅਤੇ ਵਿਚਾਰ ਪੇਸ਼ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। 

ਜ਼ੀਰਾ ਦੇ ਇੱਕ ਸਰਕਾਰੀ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੜੀਆਂ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਬਣਾਇਆ ਹੈ। ਉਸ ਨੇ ਆਪਣੇ ਸਕੂਲ ਵਿੱਚ ਇੱਕ ਲਿਫਟ ਦੀ ਸਥਾਪਨਾ 'ਤੇ ਵੀ ਚਾਨਣਾ ਪਾਇਆ ਅਤੇ ਸਾਂਝਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਸਕੂਲ ਦਾ ਦੌਰਾ ਕਰਨਗੇ।

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸ਼ਾਨਦਾਰ ਨਤੀਜੇ ਦਿੱਤੇ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਸਮੁੱਚੇ ਸੂਬੇ ਵਿੱਚ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ। ਨੀਤੀ ਆਯੋਗ ਦੇ ਸਕੂਲ ਸਿੱਖਿਆ ਦੇ ਮੁਲਾਂਕਣ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੇ ਰਵਾਇਤੀ ਤੌਰ 'ਤੇ ਬਿਹਤਰ ਪ੍ਰਦਰਸ਼ਨ ਵਾਲੇ ਕਈ ਸੂਬਿਆਂ ਨੂੰ ਪਛਾੜ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਲਈ ਕੁਆਲੀਫਾਈ ਕੀਤਾ ਹੈ, ਜਦੋਂ ਕਿ ਸਰਕਾਰ ਨੇ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੰਸਥਾ ‘ਫਿਜ਼ਿਕਸ ਵਾਲਾ’ ਨਾਲ ਵੀ ਭਾਈਵਾਲੀ ਕੀਤੀ ਹੈ।

ਭਗਵੰਤ ਮਾਨ ਸਰਕਾਰ ਨੇ ਲਗਭਗ 19,000 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜਿਸਨੇ ਵਿਦਿਆਰਥੀਆਂ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰਨ ਲਈ ਲਗਭਗ 25 ਲੱਖ ਮਾਪਿਆਂ ਅਤੇ 1.8 ਲੱਖ ਤੋਂ ਵੱਧ ਸਕੂਲ ਸਟਾਫ਼ ਨੂੰ ਮਿਲਣੀਆਂ ਕਰਨ ਦਾ ਮੌਕਾ ਦਿੱਤਾ। ਹੋਰ ਮੁੱਖ ਸੁਧਾਰਾਂ ਵਿੱਚ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕਾਂ ਲਈ ਵਿਦੇਸ਼ੀ ਸਿਖਲਾਈ ਪ੍ਰੋਗਰਾਮ, ਵਿਦਿਆਰਥਣਾਂ ਲਈ ਆਵਾਜਾਈ ਸਹੂਲਤਾਂ ਅਤੇ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਦਾ ਵਿਸਥਾਰ ਸ਼ਾਮਲ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Harjot Singh Bains , Manish Sisodia , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD