Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਐਮਆਰਐਸਏਐਫਪੀਆਈ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਦਿਵੇਦੀ ਵੱਲੋਂ 150ਵੀਂ ਐਨਡੀਏ ਪਾਸਿੰਗ ਆਊਟ ਪਰੇਡ ਦਾ ਨਿਰੀਖਣ

Military, Indian Army, Maharaja Ranjit Singh Armed Forces Preparatory Institute, MRSAFPI, SAS Nagar, National Defence Academy, NDA

5 Dariya News

5 Dariya News

5 Dariya News

ਚੰਡੀਗੜ੍ਹ/ਐਸਏਐਸ ਨਗਰ , 30 May 2026

Last updated on: Jun 01, 2026, 10:29 IST

ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।

ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

 

Tags: Military , Indian Army , Maharaja Ranjit Singh Armed Forces Preparatory Institute , MRSAFPI , SAS Nagar , National Defence Academy , NDA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD