Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

20 ਲੱਖ ਤੋਂ ਵੱਧ ਮਾਪਿਆਂ ਨੇ 'ਸਿੱਖਿਆ ਦਾ ਮਹਾਂ ਜਸ਼ਨ' ਵਿੱਚ ਕੀਤੀ ਸ਼ਮੂਲੀਅਤ : ਹਰਜੋਤ ਸਿੰਘ ਬੈਂਸ

Sikhiya Da Maha Jashan, Parent Teacher Meeting, PTM, Mega PTM

5 Dariya News

5 Dariya News

5 Dariya News

ਚੰਡੀਗੜ੍ਹ , 30 May 2026

Last updated on: Jun 01, 2026, 10:36 IST

ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ।

'ਸਿੱਖਿਆ ਦਾ ਮਹਾਂ ਜਸ਼ਨ' ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ 'ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ।

ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿੱਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿੱਚ 20 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਹ ਵਿਆਪਕ ਸਮਾਗਮ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਸਿੱਖਣ ਦੀ ਨਿਰੰਤਰਤਾ ਬਰਕਰਾਰ ਰੱਖਣ, ਛੁੱਟੀਆਂ ਦੇ ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੁਟੀਨ ਬਣਾਉਣ 'ਤੇ ਕੇਂਦ੍ਰਿਤ ਸੀ।

ਇਸ ਵਿਆਪਕ ਸਮਾਗਮ ਦੇ ਉੱਚ-ਗੁਣਵੱਤਾ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਲਾਮਬੰਦੀ, ਤਾਲਮੇਲ ਅਤੇ ਗਤੀਵਿਧੀਆਂ ਦਾ ਜ਼ਮੀਨੀ ਪੱਧਰ 'ਤੇ ਲਾਗੂਕਰਨ ਵਿੱਚ ਭਰਪੂਰ ਸਮਰਥਨ ਦਿੱਤਾ।

ਸ. ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ 'ਪੰਜਾਬ ਸਿੱਖਿਆ ਕ੍ਰਾਂਤੀ' ਦਾ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ, "ਇਹ ਨੰਬਰ 1 ਰੈਂਕ ਸਿਰਫ਼ ਸਰਕਾਰ ਦਾ ਨਹੀਂ ਹੈ, ਸਗੋਂ ਹਰ ਮਾਂ-ਬਾਪ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਉੱਤੇ ਵਿਸ਼ਵਾਸ ਜਤਾਇਆ, ਹਰ ਵਿਦਿਆਰਥੀ ਜਿਸ ਨੇ ਮਿਹਨਤ ਕੀਤੀ ਅਤੇ ਹਰ ਅਧਿਆਪਕ ਜਿਸ ਨੇ ਕਿਤਾਬਾਂ ਤੋਂ ਪਰ੍ਹੇ ਜਾ ਕੇ ਸਿੱਖਿਆ ਦਿੱਤੀ।

ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਤਬਦੀਲ ਕੀਤਾ। ਦਹਾਕਿਆਂ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ ਹੈ ਪਰ ਪੰਜਾਬ ਨੇ ਇਸ ਨੂੰ ਗਲਤ ਸਾਬਤ ਕਰਕੇ ਦਿਖਾਇਆ। ਇਹ ਰੈਂਕ ਸਾਡੇ ਕਲਾਸਰੂਮਾਂ ਤੋਂ ਉਤਪੰਨ ਹੋਈ ਸਿੱਖਿਆ ਕ੍ਰਾਂਤੀ ਨੂੰ ਦਰਸਾਉਂਦਾ ਹੈ।"

 

Tags: Sikhiya Da Maha Jashan , Parent Teacher Meeting , PTM , Mega PTM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD