ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਇਸ ਮਕਸਦ ਨੂੰ ਪੂਰਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ।
ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਂਦੇ ਹਨ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਅਤੇ ਪਿੰਡ ਵਾਸੀ ਹਾਜਰ ਸਨ।