Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਸਵੀਰ ਸਿੰਘ ਗੜ੍ਹੀ ਵੱਲੋਂ ਫਿਲੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਪਿੰਡਾਂ ਦੇ ਸਮੂਹ ਭਾਈਚਾਰਿਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਸੁਣੀਆਂ, ਜਲਦ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ

Jasvir Singh Garhi, AAP Punjab, Phillaur, Jalandhar

5 Dariya News

5 Dariya News

5 Dariya News

ਫਿਲੌਰ (ਜਲੰਧਰ) , 31 May 2026

Last updated on: Jun 01, 2026, 11:07 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਫਿਲੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਦੇ ਸਮੂਹ ਭਾਈਚਾਰਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਸੁਣੀਆਂ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਸ਼੍ਰੀ ਗੜ੍ਹੀ ਨੇ ਕਿਹਾ ਕਿ ਇਹ ਦੌਰਾ ਸਮੁੱਚੇ ਭਾਈਚਾਰਿਆਂ ਦੇ ਹਿੱਤ ਵਿੱਚ ਕੀਤਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕੀਤਾ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਐਸ.ਸੀ. ਕਮਿਸ਼ਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲੇ, ਇਸ ਦੇ ਲਈ ਕਮਿਸ਼ਨ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਸ਼੍ਰੀ ਗੜ੍ਹੀ ਨੇ ਅੱਜ ਆਪਣੇ ਫਿਲੌਰ ਇਲਾਕੇ ਦੇ ਦੌਰੇ ਦੌਰਾਨ ਬੜਾ ਪਿੰਡ, ਪੱਦੀ ਖਾਲਸਾ, ਚੱਕ ਸਾਬੂ, ਬੰਡਾਲਾ ਮੰਜਕੀ, ਬੀੜ ਬੰਸੀਆਂ ਅਤੇ ਅੱਟਾ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਪਿੰਡਾਂ ਦੇ ਸਮੂਹ ਭਾਈਚਾਰਿਆਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਦੀ ਵਚਨਬੱਧਤਾ ਵੀ ਦੁਹਰਾਈ।

ਸ਼੍ਰੀ ਗੜ੍ਹੀ ਨੇ ਪਿੰਡ ਅੱਪਰਾ ਸਥਿਤ ਡੇਰਾ ਸੰਤ ਟਹਿਲ ਦਾਸ ਜੀ ਵਿਖੇ ਨਤਮਸਤਕ ਹੋ ਕੇ ਗੱਦੀਨਸ਼ੀਨ ਸੰਤ ਆਤਮਾ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸ਼੍ਰੀ ਗੜ੍ਹੀ ਪਿੰਡ ਰੁੜਕਾ ਵਿਖੇ ਧਰਮ ਅਸਥਾਨ ਬਾਬਾ ਚਿੰਤਾ ਭਗਤ ਜੀ ਵਿਖੇ ਨਤਮਸਤਕ ਹੋਏ। ਚੇਅਰਮੈਨ ਵੱਲੋਂ ਪਿੰਡ ਬੁੰਡਾਲਾ ਮਾਂਝਕੀ ਦਾ ਦੌਰਾ ਵੀ ਕੀਤਾ ਗਿਆ, ਜਿਥੇ ਉਨ੍ਹਾਂ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਾਰਲਿਆਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉਥੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।

 

Tags: Jasvir Singh Garhi , AAP Punjab , Phillaur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD