Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਹਰਦੀਪ ਸਿੰਘ ਮੁੰਡੀਆਂ

Hardeep Singh Mundian, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 31 May 2026

Last updated on: Jun 01, 2026, 11:17 IST

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ।

ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ। ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

 

Tags: Hardeep Singh Mundian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD