Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਕੀਤੀ ਮੁਲਾਕਾਤ, ਜਿੱਤ ਦੀ ਦਿੱਤੀ ਵਧਾਈ

Aman Arora, AAP Punjab, Longowal

5 Dariya News

5 Dariya News

5 Dariya News

ਲੌਂਗੋਵਾਲ , 31 May 2026

Last updated on: Jun 01, 2026, 12:00 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ।

ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ਸਗੋਂ ਲੋਕਾਂ ਵੱਲੋਂ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਬਣਾਉਣ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੌਂਗੋਵਾਲ ਦੇ ਵਿਕਾਸ ਨਾਲ ਸਬੰਧਤ ਹਰ ਜਾਇਜ਼ ਮੰਗ ਅਤੇ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਲੋਕਤੰਤਰ ਦੀ ਸਭ ਤੋਂ ਮਹੱਤਵਪੂਰਨ ਕੜੀ ਹਨ ਅਤੇ ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਿੱਧਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਇਸ ਮੌਕੇ ਨਵੇਂ ਚੁਣੇ ਗਏ ਕੌਂਸਲਰਾਂ ਨੇ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਆਪਣੇ ਇਲਾਕਿਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ।

 

Tags: Aman Arora , AAP Punjab , Longowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD