Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ “ਮੇਰੀ ਰਸੋਈ” ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਦੀ ਕੀਤੀ ਸ਼ੁਰੂਆਤ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

Gurmeet Khudian, Gurmeet Singh Khudian, AAP Punjab, Lambi, Sri Muktsar Sahib

5 Dariya News

5 Dariya News

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 31 May 2026

Last updated on: Jun 01, 2026, 12:06 IST

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ।

ਸ. ਖੁੱਡੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਕੁੱਲ 25,000 ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਬਾਕੀ ਰਹਿੰਦੀਆਂ ਕਿੱਟਾਂ ਵੀ ਅਗਲੇ ਕੁਝ ਦਿਨਾਂ ਵਿੱਚ ਪਹੁੰਚ ਜਾਣਗੀਆਂ, ਜਿਸ ਨਾਲ ਲਾਭਪਾਤਰੀਆਂ ਨੂੰ ਸਮੇਂ ਸਿਰ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਲੋੜਵੰਦ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁਲਾਜ਼ਮਾਂ ਦੇ ਭਵਿੱਖ ਲਈ ਬਹੁਤ ਅਹਿਮ ਫੈਂਸਲਾ ਹੈ। ਇਸ ਮੌਕੇ ਏਐਫਐਸਓ ਸੰਦੀਪ ਕੁਮਾਰ,ਇੰਸਪੈਕਟਰ ਰਮਨਦੀਪ ਸਿੰਘ, ਇੰਸਪੈਕਟਰ ਭੂਪਿੰਦਰ ਕੁਮਾਰ, ਸਰਪੰਚ ਰੂਪਿੰਦਰ ਸਿੰਘ ਸਿੱਧੂ, ਸਰਪੰਚ ਹਰਮੇਲ ਸਿੰਘ, ਸਾਬਕਾ ਸਰਪੰਚ ਸੁਖਪਾਲ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ, ਬੱਬੀ ਖੁੱਡੀਆਂ, ਸਾਹਿਬ ਸਿੰਘ ਖੁੱਡੀਆਂ, ਪੰਚਾਇਤ ਮੈਂਬਰ ਲਾਭ ਸਿੰਘ, ਗੁਰਲਾਲ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਸੋਮਨਾਥ ਮੈਂਬਰ, ਡਿਪੂ ਹੋਲਡਰ ਦਰਸ਼ਨ ਸਿੰਘ, ਰਾਜਪਾਲ ਸਿੰਘ, ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਪੀਏ ਗੁਰਬਾਜ ਖੁੱਡੀਆਂ ਅਤੇ ਮੀਡੀਆ ਸਲਾਹਕਾਰ ਮੋਹਿਤ ਸੋਨੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab , Lambi , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD