Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ : ਨਾਇਬ ਸਿੰਘ ਸੈਣੀ

ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ

Nayab Singh Saini, Chief Minister of Haryana, BJP Haryana, Kapurthala

5 Dariya News

5 Dariya News

5 Dariya News

ਕਪੂਰਥਲਾ , 31 May 2026

Last updated on: Jun 01, 2026, 13:05 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿੱਚ ਮਿਲੀਆਂ ਹੋਈਆਂ ਹਨ ਅਤੇ ਦੋਵਾਂ ਦੀ ਵਿਚਾਰਧਾਰਾ ਇੱਕੋ ਜਿਹੀ ਹੈ। ਪੰਜਾਬ ਵਿੱਚ ਹੋਈਆਂ ਸਥਾਨਕ ਚੋਣਾਂ (ਨਿਕਾਏ ਚੋਣਾਂ) ਵਿੱਚ ਜਿਸ ਤਰ੍ਹਾਂ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਈਆਂ ਗਈਆਂ, ਉਸ ਨੇ ਲੋਕਤੰਤਰਿਕ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। 

ਉਨ੍ਹਾਂ ਨੇ ਕਿਹਾ ਕਿ ਬੈਲਟ ਪੇਪਰ ਨਾਲ ਚੋਣਾਂ ਕਰਵਾ ਕੇ ਪੰਜਾਬ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣੀ ਹਾਰ ਤੋਂ ਡਰੀ ਹੋਈ ਸੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਕਪੂਰਥਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰੇ ਕਰਨ ਵਿੱਚ ਅਸਫਲ ਰਹੀ। 

ਜਨਤਾ ਹੁਣ ਸਮਝ ਚੁੱਕੀ ਹੈ ਕਿ ਸਿਰਫ਼ ਐਲਾਨ ਕਰਨ ਅਤੇ ਸਬਜ਼ਬਾਗ ਦਿਖਾਉਣ ਨਾਲ ਵਿਕਾਸ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਨਤਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿੱਚੋਂ ਆਖਰ ਕਿੰਨੇ ਵਾਅਦੇ ਪੂਰੇ ਕੀਤੇ ਗਏ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਲੋੜੀਂਦੇ ਕੰਮ ਨਹੀਂ ਹੋਏ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋਈ ਹੈ। 

ਪੰਜਾਬ ਵਿੱਚ ਗੈਂਗਸਟਰਵਾਦ ਨੂੰ ਹੁਲਾਰਾ ਮਿਲਿਆ, ਜਿਸ ਨਾਲ ਆਮ ਨਾਗਰਿਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਵੀ ਲੋੜੀਂਦੇ ਨਤੀਜੇ ਦੇਣ ਵਿੱਚ ਅਸਫਲ ਰਹੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਦੀ ਬਜਾਏ ਸਿਰਫ਼ ਪ੍ਰਚਾਰ ’ਤੇ ਜ਼ਿਆਦਾ ਧਿਆਨ ਦਿੱਤਾ ਗਿਆ। 

ਸਰਕਾਰ ਨੂੰ ਇਸ ਦਿਸ਼ਾ ਵਿੱਚ ਗੰਭੀਰ ਯਤਨ ਕਰਨੇ ਚਾਹੀਦੇ ਸਨ, ਪਰ ਜ਼ਮੀਨੀ ਪੱਧਰ ’ਤੇ ਲੋੜੀਂਦੇ ਨਤੀਜੇ ਦਿਖਾਈ ਨਹੀਂ ਦਿੱਤੇ।

ਹਰਿਆਣਾ ਦੀ ਡਬਲ ਇੰਜਣ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਦਿੱਤੀ ਗਤੀ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਡਬਲ ਇੰਜਣ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਦੇ ਮਾਧਿਅਮ ਰਾਹੀਂ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਦਾ ਕਾਰਜ ਕੀਤਾ ਹੈ। ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਰਾਜ ਸਰਕਾਰ ਦੀ ਚਿਰਯੂ ਯੋਜਨਾ ਨੂੰ ਜੋੜ ਕੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਗਿਆ ਹੈ। ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਇਲਾਜ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਸਰਕਾਰ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਵਿਕਾਸਮੁਖੀ ਨੀਤੀਆਂ ’ਤੇ ਵਿਸ਼ਵਾਸ ਜਤਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਕਮਲ ਖਿਲਾਉਣ ਦਾ ਕੰਮ ਕਰੇਗੀ। ਜਨਤਾ ਵਿਕਾਸ, ਸੁਸ਼ਾਸਨ ਅਤੇ ਜਵਾਬਦੇਹੀ ਦੀ ਰਾਜਨੀਤੀ ਚਾਹੁੰਦੀ ਹੈ ਅਤੇ ਸਿਰਫ਼ ਵਾਅਦਿਆਂ ਨਾਲ ਹੁਣ ਸੰਤੁਸ਼ਟ ਨਹੀਂ ਹੋਵੇਗੀ।

 

Tags: Nayab Singh Saini , Chief Minister of Haryana , BJP Haryana , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD