Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

51 ਆਜ਼ਾਦ ਉਮੀਦਵਾਰਾਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ, 31 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

ਕਿਹਾ ਕਿ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿਚ ਜਿੱਤੀਆਂ ਸੀਟਾਂ ਦੀ ਗਿਣਤੀ ਵੱਧ ਕੇ 243 ਹੋਈ ਤੇ ਅਕਾਲੀ ਦਲ ਨੂੰ 9 ਕਮੇਟੀਆਂ ਵਿਚ ਪੂਰਨ ਬਹੁਮਤ ਮਿਲਿਆ

Sukhbir Singh Badal, Shiromani Akali Dal, SAD, Akali Dal, Punjab, Punjab News, Latest Punjab News, Harsimrat Kaur Badal

5 Dariya News

5 Dariya News

5 Dariya News

ਚੰਡੀਗੜ੍ਹ , 01 Jun 2026

Last updated on: Jun 01, 2026, 14:58 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ਨੇ ਅੱਜ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਐਮ ਸੀ ਚੁਣੇ ਗਏ 51 ਵਿਚੋਂ 31 ਆਜ਼ਾਦ ਉਮੀਦਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਇਹਨਾਂ ਨੇ ਅਕਾਲੀ ਦਲ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਬਾਕੀ ਰਹਿੰਦੇ 20 ਕੌਂਸਲਰ ਵੀ ਜਲਦੀ ਹੀ ਪਾਰਟੀ ਵਿਚ ਸ਼ਾਮਲ ਕੀਤੇ ਜਾਣਗੇ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 51ਆਜ਼ਾਦ ਕੌਂਸਲਾਂ ਨੇ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਅਕਾਲੀ ਦਲ ਵੱਲੋਂ ਜਿੱਤੇ ਵਾਰਡਾਂ ਦੀ ਗਿਣਤੀ ਹੁਣ 243 ਹੋ ਗਈ ਹੈ ਜਿਸ ਵਿਚੋਂ 192 ਵਾਰਡਾਂ ਵਿਚ ਪਾਰਟੀ ਆਪਣੀ ਚੋਣ ਨਿਸ਼ਾਨ ’ਤੇ ਚੋਣਾਂ ਜਿੱਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ 9 ਮਿਉਂਸਪਲ ਕਮੇਟੀਆਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਜਦੋਂ ਕਿ ਕਾਂਗਰਸ ਨੇ ਛੇ ਅਤੇ ਭਾਜਪਾ ਨੇ ਦੋ ਕਮੇਟੀਆਂ ਵਿਚ ਬਹੁਮਤ ਹਾਸਲ ਕੀਤਾ ਹੈ।ਉਹਨਾਂ ਕਿਹਾ ਕਿ ਜਿਹੜੀਆਂ ਕਮੇਟੀਆਂ ਵਿਚ ਅਕਾਲੀ ਦਲ ਨੇ ਪੂਰਨ ਬਹੁਮਤ ਹਾਸਲ ਕੀਤਾ ਉਹਨਾਂ ਵਿਚ ਮਲੂਕਾ (9/11), ਕੋਟ ਸ਼ਮੀਰ (11/13), ਭਗਤ ਭਾਈਕਾ (7/13), ਭੁੱਚੋ (7/13), ਨੱਥਾਣਾ (7/11), ਲਹਿਰਾ ਮੁਹੱਬਤ (8/11), ਸੰਗਤ (6/9), ਕੋਟ ਫੱਤਾ (8/11) ਅਤੇ ਰਾਹੋਂ (10/13) ਸ਼ਾਮਲ ਹਨ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਨੇ ਫਰੀਦਕੋਟ, ਮਹਿਰਾਜ, ਮਜੀਠਾ ਅਤੇ ਮੌੜ ਸਮੇਤ ਅਨੇਕਾਂ ਕਮੇਟੀਆਂ ਵਿਚ ਕੁੱਲ ਪਈਆਂ ਵੋਟਾਂ ਦੇ ਮਾਮਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਵਾਂ ’ਤੇ ਸਾਡੇ ਉਮੀਦਵਾਰਾਂ ਨੂੰ ਹਰਾਇਆ ਘੋਸ਼ਤ ਕਰ ਦਿੱਤਾ ਗਿਆ ਜਦੋਂ ਕਿ ਸਭ ਤੋਂ ਵੱਧ ਵੋਟਾਂ ਉਹਨਾਂ ਨੂੰ ਮਿਲੀਆਂ ਸਨ।ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਜ਼ੀਰਕਪੁਰ ਵਿਚ ਅਕਾਲੀ ਦਲ ਦੇ ਉਮੀਦਵਾਰ ਜਿਸਨੂੰ ਰਿਟਰਨਿੰਗ ਅਫਸਰ ਨੇ ਸਭ ਤੋਂ ਵੱਧ ਵੋਟਾਂ ਮਿਲੀਆਂ ਕਰਾਰ ਦਿੱਤਾ ਸੀ, ਨੂੰ ਆਮ ਆਦਮੀ ਪਾਰਟੀ ਤੋਂ ਹਾਰਿਆ ਕਰਾਰ ਦਿੱਤਾ ਗਿਆ। 

ਉਹਨਾਂ ਨੇ ਇਸੇ ਤਰੀਕੇ ਮਲੋਟ, ਸ੍ਰੀ ਮੁਕਤਸਰ ਸਾਹਿਬ ਤੇ ਕੋਟ ਫੱਤਾ ਦੀ ਉਦਾਹਰਣ ਵੀ ਦਿੱਤੀ।ਉਹਨਾਂ ਨੇ ਆਪ ਸਰਕਾਰ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਅਤੇ ਗੁੰਡਾ ਕਰਦੀ ਤੇ ਸੱਤਾ ਦੀ ਦੁਰਵਰਤੋਂ ਕਰਨ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਤੇ ਆਏ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਨਾਲੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ 1251 ਸੀਟਾਂ ’ਤੇ ਚੋਣ ਲੜੀ ਜਦੋਂ ਕਿ ਕਾਂਗਰਸ ਨੇ 1550 ਸੀਟਾਂ ’ਤੇ ਚੋਣ ਲੜੀ। 

ਉਹਨਾਂ ਕਿਹਾ ਕਿ ਕਾਂਗਰਸ ਨਾਲੋਂ 300 ਸੀਟਾਂ ਘੱਟ ਲੜਨ ਲਈ ਮਜਬੂਰ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਕਾਲੀ ਦਲ ਨਾਲੋਂ ਸਿਰਫ 150 ਸੀਟਾਂ ਹੀ ਵੱਧ ਜਿੱਤ ਸਕੀ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਫਰੀਦਕੋਟ ਸਮੇਤ ਮਜੀਠਾ ਵਿਚ ਅਕਾਲੀ ਵਰਕਰਾਂ ਖਿਲਾਫ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਪਰ ਇਸਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਚੰਗੀ ਰਹੀ ਤੇ ਲੋਕ ਆਪ ਸਰਕਾਰ ਦੇ ਖਿਲਾਫ ਭੁਗਤੇ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ।

ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਰੰਭੀ ਬਦਲਾਖੋਰੀ ਦੀ ਕਾਰਵਾਈ ਦੇ ਚਲਦੇ ਉਹਨਾਂ ਖਿਲਾਫ ਨਵਾਂ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਕ ਦਿਨ ਪਹਿਲਾਂ ਹੀ ਮਜੀਠੀਆ ਨੇ ਇਹ ਖੁੱਲ੍ਹਾਸਾ ਕਰ ਦਿੱਤਾ ਸੀ ਕਿ ਅਕਾਲੀ ਵਰਕਰ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੇ ਆਗੂ ਤਲਬੀਰ ਗਿੱਲ ਨੇ ਧੱਕੇ ਨਾਲ ਪੁਲਿਸ ਹਿਰਾਸਤ ਵਿਚੋਂ ਆਪਣਾ ਬੰਦਾ ਛੁਡਾਇਆ। ਉਹਨਾਂ ਕਿਹਾ ਕਿ ਪਰ ਇਸਦੇ ਬਾਵਜੂਦ ਗਿੱਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠਾ ਕੇਸ ਦਰਜ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News , Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD