Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਪਿੰਡ ਮੋਹਕਮ ਅਰਾਈਆ ਵਿਖ਼ੇ ਨਹਿਰੀ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

Jagdeep Kamboj Goldy, AAP Punjab, Jalalabad

Gurpreet Singh

Gurpreet Singh

5 Dariya News

ਫਾਜ਼ਿਲਕਾ , 01 Jun 2026

Last updated on: Jun 01, 2026, 15:01 IST

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 1 ਕਰੋੜ 8 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਹਲਕੇ ਦੇ ਪਿੰਡ ਮੋਹਕਮ ਅਰਾਈਆ ਵਿਖ਼ੇ ਨਹਿਰੀ ਪਾਣੀ ਦੀ ਪਾਈਪ ਲਾਈਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਸਾਂਝਾ ਜ਼ਮੀਨ ਦੋਜ ਪਾਈਪ ਲਾਈਨ ਦੇ ਪ੍ਰੋਜੈਕਟ ਮੋਘਾ ਨੰਬਰ 104000/ ਐਲ, ਪਿੰਡ ਮੋਹਕਮ ਅਰਾਂਈ, ਤਹਿ ਜਲਾਲਾਬਾਦ ਦੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਮੋਹਕਮ ਅਰਾਂਈ, ਤਹਿ ਜਲਾਲਾਬਾਦ ਦੇ ਸਿੰਚਾਈ ਪ੍ਰੋਜੈਕਟ ਤਾਤਿ ਜ਼ਮੀਨ ਦੋਜ ਪਾਇਪ ਲਾਈਨ ਪੈਣ ਨਾਲ ਪਾਣੀ ਜ਼ਿਆਦਾ ਮਾਤਰਾ ਵਿੱਚ ਕਿਸਾਨਾਂ ਦੇ ਖੇਤਾਂ ਤੱਕ ਪਹੁੰਚੇਗਾ ਅਤੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। 

ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿੱਲਤ ਹੋਣ ਕਾਰਨ ਲੋਕ ਅਕਸਰ ਮੋਟਰਾਂ ਰਾਹੀਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਦੇ ਸਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਘੱਟਦਾ ਹੈ ਤੇ ਉਹ ਪਾਣੀ ਵੀ ਫਸਲ ਲਈ ਇਨ੍ਹਾਂ ਵਧੀਆਂ ਨਹੀਂ ਜਿਨ੍ਹਾਂ ਨਹਿਰੀ ਪਾਣੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਹਨ ਤੇ ਅਗਾਂਹ ਵੀ ਹਲਕੇ ਲਈ ਵਿਕਾਸ ਦੇ ਕੰਮ ਜਾਰੀ ਰਹਿਣਗੇ। 

ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ।

 

Tags: Jagdeep Kamboj Goldy , AAP Punjab , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD