Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬ੍ਰਮ ਸ਼ੰਕਰ ਜਿੰਪਾ ਵੱਲੋਂ ਡੀਏਵੀ ਕਾਲਜ-ਅਸਲਮਾਬਾਦ ਬਾਈਪਾਸ ਮਾਰਗ 'ਤੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ

ਬਿਹਤਰ ਰੌਸ਼ਨੀ ਨਾਲ ਸੁਰੱਖਿਆ ‘ਚ ਹੋਵੇਗਾ ਵਾਧਾ, ਰਾਤ ਸਮੇਂ ਆਵਾਜਾਈ ਹੋਵੇਗੀ ਸੁਰੱਖਿਅਤ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 01 Jun 2026

Last updated on: Jun 01, 2026, 15:49 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡੀਏਵੀ ਕਾਲਜ ਤੋਂ ਅਸਲਮਾਬਾਦ ਬਾਈਪਾਸ ਤੱਕ ਲਗਾਈਆਂ ਗਈਆਂ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਰਸਤੇ 'ਤੇ ਲੋੜੀਂਦੀ ਰੋਸ਼ਨੀ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਸਟਰੀਟ ਲਾਈਟਾਂ ਦੇ ਚਾਲੂ ਹੋਣ ਨਾਲ ਨਾ ਸਿਰਫ਼ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਇਲਾਕੇ ਦੀ ਸੁਰੱਖਿਆ ਵੀ ਹੋਰ ਮਜ਼ਬੂਤ ਹੋਵੇਗੀ। 

ਉਨ੍ਹਾਂ ਕਿਹਾ ਕਿ ਰਾਤ ਸਮੇਂ ਇਸ ਸੜਕ ਤੋਂ ਲੰਘਣ ਵਾਲੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਹੁਣ ਬਿਹਤਰ ਰੌਸ਼ਨੀ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। 

ਇਸੇ ਕੜੀ ਤਹਿਤ ਹੁਸ਼ਿਆਰਪੁਰ ਵਿੱਚ ਵੀ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਲੋਕ-ਹਿੱਤ ਪ੍ਰੋਜੈਕਟਾਂ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ 'ਤੇ ਖਰਾ ਉਤਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਲਾਕੇ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਕੰਮ ਜਾਰੀ ਰਹਿਣਗੇ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ, ਜਿੱਥੇ ਲੋੜ ਹੋਵੇ, ਉੱਥੇ ਬਿਹਤਰ ਰੌਸ਼ਨੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਮੁਖੀ ਰਾਮ ਸਮੇਤ ਹੋਰ ਪਤਵੰਤੇ ਮੌਜੂਦ ਸਨ। 

ਸਭ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD