Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

Bhagwant Mann, Bhagwant Singh Mann, AAP Punjab, Chief Minister Of Punjab, Cabinet Decision Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 01 Jun 2026

Last updated on: Jun 01, 2026, 15:55 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। 

ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ। ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ। ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। 

ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ

ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

 

Tags: Bhagwant Mann , Bhagwant Singh Mann , AAP Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD